ਆਖਰ ਅੱਕ ਕੇ ਕੈਪਟਨ ਨੇ ਫੇਸਬੁੱਕ ਤੇ ਲਾਈਵ ਹੋ ਕਹੀ ਇਹ ਗਲ੍ਹ- ਸਾਰੇ ਪਾਸੇ ਹੋ ਰਹੀ ਚਰਚਾ

ਤਾਜਾ ਵੱਡੀ ਖਬਰ

ਪਿਛਲੇ 2 ਮਹੀਨਿਆਂ ਤੋਂ ਕਿਸਾਨ ਜਥੇ ਬੰਦੀਆਂ ਵੱਲੋਂ ਲਗਾਤਾਰ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਤੇ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਵਿੱਚ ਇੰਨੀ ਕੜਾਕੇ ਦੀ ਠੰਢ ਦੌਰਾਨ ਵੀ ਕਿਸਾਨ ਆਪਣੇ ਮੋਰਚੇ ਤੇ ਡਟੇ ਹੋਏ ਨੇ ,ਤੇ ਉਨ੍ਹਾਂ ਦਾ ਇੱਕ ਮਕਸਦ ਹੈ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਲੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣਾ।

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਕ ਕੇ ਫੇਸਬੁਕ ਤੇ ਲਾਈਵ ਹੋ ਕੇ ਜੋ ਗੱਲ ਕਹੀ ਹੈ। ਇਸ ਕਰਕੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਜਿਥੇ ਕਿਸਾਨਾਂ ਦੇ ਨਾਲ ਖੜ੍ਹਨ ਦੀ ਗੱਲ ਆਖੀ ਗਈ ਹੈ ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਾਨੂੰਨਾ ਵਿਚ ਸੋਧ ਕਰਕੇ ਰਾਸ਼ਟਰਪਤੀ ਨੂੰ ਭੇਜੇ ਗਏ ਸਨ। ਉਨ੍ਹਾਂ ਵੱਲੋਂ ਫੇਸਬੁੱਕ ਤੇ ਲਾਈਵ ਹੋ ਕੇ ਇਸ ਅੰਦੋਲਨ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਰਾਜਨੀਤੀ ਨਾ ਕਰਨ ਲਈ ਅਪੀਲ ਕੀਤੀ ਹੈ।

ਉਨ੍ਹਾਂ ਕੁਝ ਵਿਰੋਧੀ ਧਿਰਾਂ ਤੇ ਗੁੱਸੇ ਹੁੰਦਿਆਂ ਹੋਇਆਂ ਕਿਹਾ ਹੈ ਕਿ ਇਸ ਅੰਦੋਲਨ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ। ਇਹ ਲ-ੜਾ-ਈ ਕਿਸੇ ਇੱਕ ਦੀ ਨਹੀਂ ਸਭ ਦੀ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਬਾਰੇ ਵੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੋਨੋਂ ਪਾਰਟੀਆਂ ਇਸ ਸੰਘਰਸ਼ ਦੇ ਦੌਰਾਨ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਭ-ੜ- ਕਾ ਰਹੀਆਂ ਹਨ। ਬਾਦਲ ਖਿਲਾਫ ਵੀ ਕਿਹਾ ਕਿ ਇਨ੍ਹਾਂ ਨੂੰ ਝੂਠ ਬੋਲਣ ਦੀ ਆਦਤ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਜਿਹੜਾ ਪਦਮ ਵਿਭੂਸ਼ਣ ਦਿੱਤਾ ਗਿਆ ਹੈ। ਉਸ ਬਦਲੇ ਬਾਦਲ ਵੱਲੋਂ ਕਿਹੜਾ ਬ-ਲੀ-ਦਾ-ਨ ਦਿੱਤਾ ਗਿਆ ਸੀ। ਜੋ ਹੁਣ ਪਦਮ ਭੂਸ਼ਨ ਵਾਪਸ ਕਰਨ ਦੀ ਗੱਲ ਆਖ਼ ਰਿਹਾ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵਲੋ ਆਪ ਤੇ ਵੀ ਗੁੱਸਾ ਕੱਢਿਆ ਗਿਆ , ਉਨ੍ਹਾਂ ਕੇਜਰੀਵਾਲ ਨੂੰ ਝੂਠ ਬੋਲਣ ਵਾਲਾ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਇਕ ਬਹੁਤ ਹੀ ਚੁਸਤ ਅਤੇ ਚਲਾਕ ਆਦਮੀ ਹੈ। ਉਨ੍ਹਾਂ ਕਿਹਾ ਕਿ ਮੈਂ ਦੋਹਾਂ ਪਾਰਟੀਆ ਨੂੰ ਇਹ ਕਹਾਂਗਾ ਕਿ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਨਹੀਂ ਤਾਂ ਪੰਜਾਬੀ ਕਦੇ ਵੀ ਮੁਆਫ ਨਹੀਂ ਕਰਨਗੇ।