ਆਖਰ ਇਸ ਸਾਬਕਾ MLA ਨੂੰ ਸੁਖਬੀਰ ਬਾਦਲ ਨੇ ਕਢਿਆ ਪਾਰਟੀ ਵਿਚੋਂ , ਮੁੱਢਲੀ ਮੈਂਬਰਸ਼ਿਪ ਕਰਤੀ ਖਾਰਜ

ਆਈ ਤਾਜਾ ਵੱਡੀ ਖਬਰ 

ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਮੈਦਾਨ ਵਿਚ ਆਪਣੇ ਆਪਣੇ ਉਮੀਦਵਾਰ ਉਤਾਰੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਆਪਸੀ ਗੱਠਜੋੜ ਦੇ ਨਾਲ ਆਪਣੀਆਂ ਪਾਰਟੀਆਂ ਦੀ ਮਜ਼ਬੂਤੀ ਨੂੰ ਕਾਇਮ ਰੱਖਿਆ ਜਾ ਰਿਹਾ ਹੈ। ਜਿਸ ਨਾਲ ਵਿਰੋਧੀ ਪਾਰਟੀਆਂ ਨੂੰ ਕਾਂਟੇ ਦੀ ਟੱਕਰ ਦਿੱਤੀ ਜਾ ਸਕੇ। ਆਏ ਦਿਨ ਹੀ ਸਿਆਸੀ ਮਾਹੌਲ ਨਾਲ ਜੁੜੀਆ ਹੋਈਆ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਇੱਕ ਦੂਜੇ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਖੇਤੀ ਕਨੂੰਨਾਂ ਦੇ ਚਲਦੇ ਹੋਏ ਭਾਜਪਾ ਨਾਲ ਆਪਣਾ ਗਠਜੋੜ ਤੋੜ ਦਿੱਤਾ ਗਿਆ ਸੀ। ਉਥੇ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਨਾਲ ਗਠਜੋੜ ਕੀਤਾ ਗਿਆ ਹੈ।

ਅਤੇ ਆਪਣੇ ਚੋਣ ਹਲਕਿਆਂ ਅੰਦਰ ਆਪਣੇ ਸਾਂਝੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਹੁਣ ਸਾਬਕਾ ਐਮ ਐਲ ਏ ਨੂੰ ਸੁਖਬੀਰ ਬਾਦਲ ਵੱਲੋਂ ਪਾਰਟੀ ਤੋਂ ਬਾਹਰ ਕੱਢਿਆ ਗਿਆ ਹੈ ਅਤੇ ਉਸ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਦੇ ਉਮੀਦਵਾਰਾਂ ਨੂੰ ਵੀ ਪਾਰਟੀ ਵੱਲੋਂ ਟਿਕਟ ਦਿੱਤੀ ਜਾ ਰਹੀ ਹੈ। ਉਥੇ ਹੀ ਕੁਝ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਜੋ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਗਲਤ ਫੈਸਲਾ ਠਹਿਰਾਉਂਦੇ ਹੋਏ ਆਪਣੀ ਪਾਰਟੀ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਮੈਂਬਰਾਂ ਨੂੰ ਬਾਹਰ ਕੀਤਾ ਜਾ ਰਿਹਾ ਹੈ।

ਜਿੱਥੇ ਹੁਣ ਹਲਕਾ ਸ਼ਾਮਚੁਰਾਸੀ ਤੋਂ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਇੰਜੀਨੀਅਰ ਮਹਿੰਦਰ ਸਿੰਘ ਸੰਧਰਾਂ ਦਾ ਵਿਰੋਧ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਉਥੇ ਹੀ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿਰੋਧੀ ਅਜਿਹੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਦਫ਼ਤਰ ਤੋਂ ਸੀਨੀਅਰ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਹੈ ਕਿ ਹਲਕਾ ਸ਼ਾਮਚੁਰਾਸੀ ਤੋਂ ਬੀਬੀ ਮਹਿੰਦਰ ਕੌਰ ਵੱਲੋਂ ਕੀਤੇ ਗਏ ਵਿਰੋਧ ਨੂੰ ਦੇਖਦੇ ਹੋਏ ਪਾਰਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।