ਹੁਣੇ ਆਈ ਤਾਜਾ ਵੱਡੀ ਖਬਰ
ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ। ਕਿਸਾਨ ਆਗੂਆਂ ਅਤੇ ਸਰਕਾਰ ਵਿਚਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਹੋਈਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅਜੇ ਵੀ ਨਿਰੰਤਰ ਚੱਲ ਰਿਹਾ ਹੈ। ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਟ੍ਰੈਕਟਰ ਪਰੇਡ ਕੀਤੀ ਗਈ ਸੀ ਉਸ ਦਿਨ ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਉਪਰ ਕੇਸਰੀ ਰੰਗ ਦਾ ਝੰਡਾ ਲਹਿਰਾਉਣ ਕਰਕੇ ਸਥਿਤੀ ਤਣਾਅਪੂਰਣ ਹੋ ਗਈ ਹੈ ਜਿਸ ਕਾਰਨ ਇਸ ਕਿਸਾਨੀ ਸੰਘਰਸ਼ ਉਪਰ ਸਖਤੀ ਵਧਾਈ ਜਾ ਰਹੀ ਹੈ।
ਕਿਸਾਨਾਂ ਵੱਲੋਂ ਹੁਣ ਪੰਜਾਬ ਹਰਿਆਣਾ ਤੇ ਰਾਜਸਥਾਨ ਵਿੱਚ ਮਹਾਪੰਚਾਇਤ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਜਾ ਸਕੇ। ਹੁਣ ਆਖਰ ਕਿਸਾਨਾਂ ਨੇ ਨਵੀਂ ਰਣਨੀਤੀ ਬਣਾ ਲਈ ਹੈ ਅਤੇ ਸਰਕਾਰ ਦੀ ਦੁਖਦੀ ਰੱਗ ਫੜਨ ਲਈ ਐਲਾਨ ਕੀਤਾ ਗਿਆ ਹੈ। ਜਿੱਥੇ ਸਰਕਾਰ ਵੱਲੋਂ ਕਿਸਾਨਾਂ ਨੂੰ ਧਰਨਾ ਖਤਮ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ। ਉਥੇ ਹੀ ਕਿਸਾਨਾਂ ਵੱਲੋਂ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਕਿਸਾਨਾਂ ਵੱਲੋਂ ਪਾਰਲੀਮੈਂਟ ਵਿੱਚ ਕਿਸਾਨ ਅੰਦੋਲਨ ਬਾਰੇ ਪ੍ਰਧਾਨ ਮੰਤਰੀ ਵੱਲੋਂ ਕੀਤੀਆ ਗਈਆਂ ਟਿੱਪਣੀਆਂ ਨੇ ਬਲਦੀ ਤੇ ਤੇਲ ਪਾ ਦਿੱਤਾ ਹੈ।
ਹੁਣ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ ਅੰਦੋਲਨ ਨੂੰ ਫਿਰ ਤੋਂ ਸਰਗਰਮ ਕੀਤਾ ਜਾ ਰਿਹਾ ਹੈ ਜਿਸ ਲਈ ਰੇਲ ਰੋਕੂ ਦਾ ਸੱਦਾ 18 ਫਰਵਰੀ ਨੂੰ ਦਿੱਤਾ ਗਿਆ ਹੈ। ਉਸ ਦਿਨ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਲਈ ਦੇਸ਼ ਵਿਆਪੀ ਰੇਲ ਰੋਕੀਆਂ ਜਾਣਗੀਆਂ। ਕਿਸਾਨਾਂ ਵੱਲੋਂ ਇਹ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਪੂਰੇ ਦੇਸ਼ ਵਿੱਚ 4 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਜਿਸ ਨਾਲ ਦੇਸ਼ ਦੀ ਆਰਥਿਕ ਸਥਿਤੀ ਉਪਰ ਗਹਿਰਾ ਅਸਰ ਹੋਵੇਗਾ। ਇਸ ਤੋਂ ਇਲਾਵਾ ਦੇਸ਼ ਵਿਚ ਸਭ ਸੂਬਿਆਂ ਤੋਂ ਨੌਜਵਾਨਾਂ ਨੂੰ ਨਾਲ ਮਿਲਾਇਆ ਜਾ ਰਿਹਾ ਹੈ।
ਦੇਸ਼ ਵਿੱਚ ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਫੌਜ ਵਿਚ ਭਰਤੀ ਹਨ। 14ਫਰਵਰੀ ਨੂੰ ਵੀ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ , ਕਿ ਉਸ ਦਿਨ ਪੁਲਵਾਮਾ ਦਹਿਸ਼ਤੀ ਹਮਲੇ ਵਿਚ ਸ਼ਹੀਦ ਹੋਏ ਸੀ ਆਰ ਪੀ ਐਫ ਦੇ ਜਵਾਨਾਂ ਨੂੰ ਯਾਦ ਕਰਦੇ ਹੋਏ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ।
Previous Postਪੰਜਾਬ: ਚੜਦੀ ਜਵਾਨੀ ਚ ਨੌਜਵਾਨ ਮੁੰਡੇ ਨੂੰ ਮਿਲੀ ਇਸ ਤਰਾਂ ਨਾਲ ਮੌਤ ,ਦੇਖ ਨਿਕਲੀਆਂ ਸਭ ਦੀਆਂ ਧਾਹਾਂ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ – ਆਈ ਤਾਜਾ ਵੱਡੀ ਖਬਰ