ਆਖਰ ਕੈਪਟਨ ਅਮਰਿੰਦਰ ਸਿੰਘ ਹੋ ਗਿਆ ਸਿੱਧਾ – ਦੇ ਦਿੱਤਾ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੇ ਵਿੱਚ ਝਾੜੂ ਨਾਲ ਅਜਿਹਾ ਜਾਦੂ ਵਿਖਾਇਆ ਕਿ ਪੰਜਾਬ ਦੀਆਂ ਸਾਰੀਆਂ ਹੀ ਰਵਾਇਤੀ ਪਾਰਟੀਆਂ ਦੀ ਬੁਰੀ ਤਰ੍ਹਾਂ ਹਾਰ ਹੋਈ । ਕਈ ਦਿੱਗਜ ਲੀਡਰ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਹਾਰ ਗਏ, ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਵੱਖੋ ਵੱਖਰੇ ਕਾਰਨ ਇਸ ਹਾਰ ਦੇ ਦੱਸੇ ਜਾ ਰਹੇ ਹਨ । ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਕੈਪਟਨ ਅਮਰਿੰਦਰ ਸਿੰਘ ਦੀ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਨ੍ਹਾਂ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦਾ ਪੰਜਾਬ ਦੇ ਵਿੱਚ ਸਫਾਇਆ ਹੋਣ ਤੇ ਗਾਂਧੀ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ । ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਕਾਰਜ ਸਮਿਤੀ ਦੀ ਬੈਠਕ ਵਿੱਚ ਆਪਣੀਆਂ ਗਲਤੀਆ ਨੂੰ ਨਿਮਰਤਾ ਨਾਲ ਕਬੂਲ ਕਰਨ ਦੀ ਬਜਾਏ ਸਗੋਂ ਪੰਜਾਬ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਮਿਲੀ ਪਰ ਇਸ ਹਾਰ ਦਾ ਉਨ੍ਹਾਂ ਤੇ ਦੋਸ਼ ਲਗਾਇਆ ਜਾ ਰਿਹਾ ਹੈ ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨਾ ਕੇਵਲ ਪੰਜਾਬ ਦੇ ਵਿੱਚ ਬਲਕਿ ਹੋਰਾਂ ਸੂਬਿਆਂ ਜਿਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਸਨ ਉੱਤਰ ਪ੍ਰਦੇਸ਼ ,ਗੋਆ, ਮਣੀਪੁਰ , ਤੇ ਉਤਰਾਖੰਡ ਵਿੱਚ ਵੀ ਕਾਂਗਰਸ ਦੀ ਹਾਰ ਇਕ ਸ਼ਰਮਨਾਕ ਹਾਰ ਹੈ , ਜਿਸਦੇ ਲਈ ਹੁਣ ਪੂਰੀ ਤਰ੍ਹਾਂ ਨਾਲ ਗਾਧੀ ਪਰਿਵਾਰ ਜ਼ਿੰਮੇਵਾਰ ਹੈ । ਇੰਨਾ ਹੀ ਨਹੀਂ ਸਗੋਂ ਉਨ੍ਹਾਂ ਕਿਹਾ ਹੈ ਕਿ ਪੂਰੇ ਦੇਸ਼ ਭਰ ਦੇ ਲੋਕਾ ਦਾ ਹੁਣ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਤੇ ਭਰੋਸਾ ਉੱਠ ਚੁੱਕਿਆ ਹੈ । ਪਰ ਇਸਦੇ ਬਾਵਜੂਦ ਵੀ ਇਸ ਸੱਚਾਈ ਨੂੰ ਨਕਾਰਿਆ ਜਾ ਰਿਹਾ ਹੈ ।ਜ਼ਿਕਰਯੋਗ ਹੈ ਕਿ ਹੁਣ ਤੱਕ ਕਾਂਗਰਸ ਦੇ ਕਈ ਸੀਨੀਅਰ ਲੀਡਰ ਕਾਂਗਰਸ ਵਿੱਚ ਚੱਲ ਰਹੀ ਕਾਟੋ ਕਲੇਸ਼ ਨੂੰ ਕਾਂਗਰਸ ਦੀ ਹਾਰ ਦਾ ਜ਼ਿੰਮੇਵਾਰ ਦੱਸ ਰਹੇ ਹਨ ।

ਬਹੁਤ ਸਾਰੇ ਲੀਡਰ ਇਸ ਹਾਰ ਲਈ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਕਹਿ ਰਹੇ ਹਨ । ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਿਚ ਕਾਫੀ ਲੰਬੇ ਸਮੇਂ ਤੋਂ ਘੱਟ ਕਲੇਸ਼ ਚੱਲ ਰਹੀ ਸੀ ਤੇ ਇਸੇ ਕਾਟੋ ਕਲੇਸ਼ ਸਦਕਾ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਉਤਾਰਿਆ ਗਿਆ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ।

ਪਰ ਇਸਦੇ ਬਾਵਜੂਦ ਵੀ ਇਹ ਕਲੇਸ਼ ਨਹੀਂ ਰੁਕੀ ਤੇ ਹੁਣ ਜਦੋਂ ਵਿਧਾਨ ਸਭਾ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਦੀ ਹਾਰ ਹੋ ਚੁੱਕੀ ਹੈ । ਜਿਸ ਦੇ ਚੱਲਦੇ ਹੁਣ ਕਾਂਗਰਸੀ ਲੀਡਰ ਹੀ ਇਕ ਦੂਜੇ ਲੀਡਰ ਉੱਪਰ ਇਸ ਹਾਰ ਲਈ ਇਕ ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ।