ਆਖਰ ਕੌਣ ਹੈ ਪੰਜਾਬ ਦੀ ਇਕਲੌਤੀ ਮਹਿਲਾ ਮੰਤਰੀ ਬਣੀ ਡਾ. ਬਲਜੀਤ ਕੌਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਅੱਜ ਇੱਥੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ। ਉੱਥੇ ਹੀ ਇਸ ਮੰਤਰੀ ਮੰਡਲ ਦੇ ਵਿੱਚ ਮਾਲਵਾ ਖੇਤਰ ਦੇ ਬਹੁਤ ਸਾਰੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਸ ਤੋਂ ਬਾਅਦ ਮਾਝਾ ਅਤੇ ਦੁਆਬਾ ਖੇਤਰ ਦਾ ਨਾਮ ਆਉਂਦਾ ਹੈ। ਜਿੱਥੇ ਬਹੁਤ ਸਾਰੇ ਵਿਧਾਇਕਾਂ ਦੇ ਨਾਮ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਦੀਆਂ ਕਿਆਸ-ਅਰਾਈਆਂ ਲਗਾਈਆ ਜਾ ਰਹੀਆਂ ਸਨ ਉਥੇ ਹੀ ਇਸ ਮੰਤਰੀ ਮੰਡਲ ਦੇ ਵਿਚ ਮਾਲਵਾ ਖੇਤਰ ਤੇ ਵਧੇਰੇ ਫੋਕਸ ਕੀਤਾ ਗਿਆ ਹੈ। ਜਿੱਥੇ ਆਮ ਆਦਮੀ ਪਾਰਟੀ ਵਿਚ ਦੂਸਰੀ ਬਾਰ ਚੋਣਾਂ ਜਿੱਤ ਚੁੱਕੇ ਵਿਧਾਇਕਾਂ ਨੂੰ ਪੰਜਾਬ ਕੈਬਨਿਟ ਵਿੱਚ ਜਗਾ ਦਿਤੇ ਜਾਣ ਦਾ ਆਖਿਆ ਜਾ ਰਿਹਾ ਸੀ।

ਉਥੇ ਹੀ ਇਸ ਦੇ ਉਲਟ ਹੋਇਆ ਹੈ। ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਚੁਣੀ ਗਈ ਕੈਬਨਿਟ ਵਿੱਚ ਇਕਲੋਤੀ ਮਹਿਲਾ ਮੰਤਰੀ ਬਣੀ ਹੈ ਡਾਕਟਰ ਬਲਜੀਤ ਕੌਰ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਕੁਝ ਵਿਧਾਇਕਾਂ ਨੂੰ ਕੈਬਨਿਟ ਵਿੱਚ ਜਗਾ ਦਿੱਤੀ ਗਈ ਹੈ। ਉਥੇ ਹੀ ਇਨ੍ਹਾਂ ਵਿੱਚ ਫਰੀਦਕੋਟ ਦੀ ਰਹਿਣ ਵਾਲੀ ਡਾਕਟਰ ਬਲਜੀਤ ਕੌਰ ਜੋ ਕਿ ਹੋਈਆਂ ਇਨ੍ਹਾਂ ਚੋਣਾਂ ਦੇ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਮਲੋਟ ਵਿਧਾਨ ਸਭਾ ਹਲਕੇ ਤੋਂ 40 ਹਜ਼ਾਰ ਵੋਟਾਂ ਦੇ ਨਾਲ ਜੇਤੂ ਰਹੀ ਸੀ। ਜਿਸ ਵੱਲੋਂ ਫ਼ਰੀਦਕੋਟ ਦੇ ਸਰਕਾਰੀ ਹਸਪਤਾਲ ਵਿੱਚ ਕੀਤੀ ਜਾ ਰਹੀ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।

ਜਿੱਥੇ ਉਹ ਅੱਖਾਂ ਦੇ ਡਾਕਟਰ ਵੱਜੋਂ ਆਪਣੀਆਂ ਸੇਵਾਵਾਂ ਨਿਭਾ ਰਹੀ ਸੀ। ਉੱਥੇ ਹੀ ਉਸ ਵੱਲੋਂ ਨੌਕਰੀ ਨੂੰ ਛੱਡ ਕੇ ਲੋਕਾਂ ਦੀ ਮਦਦ ਕੀਤੇ ਜਾਣ ਵਾਸਤੇ ਰਾਜਨੀਤੀ ਵਿੱਚ ਆਉਣ ਦਾ ਸੋਚਿਆ ਗਿਆ। ਜੋ ਕਿ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਦੀ ਧੀ ਹੈ। ਉੱਤੇ ਕਿ ਉਨ੍ਹਾਂ ਨੂੰ ਮੰਤਰੀਮੰਡਲ ਦੇ ਵਿੱਚ ਦਿੱਤੀ ਗਈ ਥਾਂ ਲਈ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲਗਾਈ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਉਨ੍ਹਾਂ ਵੱਲੋਂ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ।

ਜਿੱਥੇ ਉਨ੍ਹਾਂ ਵੱਲੋਂ ਆਪਣੀ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਅਤੇ 1 ਜਨਵਰੀ ਨੂੰ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਚੋਣਾਂ ਲੜੀਆਂ ਗਈਆਂ। ਉਥੇ ਹੀ ਉਨ੍ਹਾਂ ਵੱਲੋਂ ਮੁੜ ਤੋਂ ਲੋਕਾਂ ਨੂੰ ਆਪਣੀਆਂ ਸੇਵਾਵਾਂ ਦੇਣੀਆ ਜਾਰੀ ਕਰ ਦਿੱਤੀਆਂ ਗਈਆਂ ਜਿਨ੍ਹਾਂ ਵੱਲੋਂ ਇੱਕ ਸਮਾਜਿਕ ਸੰਸਥਾ ਦੇ ਚੈਰੀਟੇਬਲ ਹਸਪਤਾਲ ਵਿਚ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ।