ਆਖਰ ਧਰਮਿੰਦਰ ਪ੍ਰੀਵਾਰ ਵਲੋਂ ਖੇਤੀ ਕਨੂੰਨਾਂ ਬਾਰੇ ਆ ਗਈ ਹੁਣ ਇਹ ਖਬਰ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਹਰ ਵਰਗ ਵੱਲੋਂ ਕਿਸਾਨਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਲਈ ਕੇਂਦਰ ਸਰਕਾਰ ਦੇ ਖ਼ਿਲਾਫ਼ ਵੱਖ ਵੱਖ ਦੇਸ਼ਾ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ। ਭਾਰਤ ਵਿੱਚ ਫਿਲਮੀ ਜਗਤ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਕਲਾਕਾਰਾਂ ਵੱਲੋਂ ਖੁੱਲ ਕੇ ਇਸ ਕਿਸਾਨੀ ਸੰਘਰਸ਼ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਦਾ ਸਮਰਥਨ ਕੀਤਾ ਜਾ ਰਿਹਾ ਹੈ ।

ਕਿਸਾਨੀ ਸੰਘਰਸ਼ ਨੂੰ ਲੈ ਕੇ ਕੁਝ ਪੰਜਾਬੀ ਅਦਾਕਾਰ ਇਹੋ ਜਿਹੇ ਹਨ। ਜੋ ਇਸ ਸੰਘਰਸ਼ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਖਰ ਧਰਮਿੰਦਰ ਪਰਵਾਰ ਵੱਲੋਂ ਖੇਤੀ ਕਨੂੰਨਾਂ ਬਾਰੇ ਆ ਗਈ ਹੈ, ਹੁਣ ਇਹ ਖਬਰ , ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ।

ਧਰਮਿੰਦਰ ਦੇ ਪਰਿਵਾਰ ਵੱਲੋਂ ਇਸ ਸੰਘਰਸ਼ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਧਰਮਿੰਦਰ ਵੱਲੋਂ ਪਹਿਲਾਂ ਵੀ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਸੀ ਤੇ ਉਨ੍ਹਾਂ ਵੱਲੋਂ ਇਸ ਦੇ ਜਲਦ ਖ਼ਤਮ ਹੋਣ ਵਾਸਤੇ ਵੀ ਅਰਦਾਸ ਕੀਤੀ ਗਈ ਸੀ। ਹੁਣ ਇੱਕ ਸੁਖਵਿੰਦਰ ਨਾਮ ਦੇ ਯੂਜ਼ਰ ਨੇ ਧਰਮਿੰਦਰ ਨੂੰ ਕੁਮੈਂਟ ਕੀਤਾ ਸੀ ਕਿ ਉਹ ਕਿਸਾਨਾਂ ਬਾਰੇ ਕੁਝ ਬੋਲਣ। ਇਸ ਦਾ ਜਵਾਬ ਦਿੰਦੇ ਹੋਏ ਧਰਮਿੰਦਰ ਨੇ ਟਵੀਟ ਕੀਤਾ ਹੈ , ਜਿਸ ਵਿੱਚ ਧਰਮਿੰਦਰ ਨੇ ਜਵਾਬ ਵਿੱਚ ਭਾਈਚਾਰੇ ਨਾਲ ਖੜ੍ਹੇ ਹੋਣ ਦੀ ਗੱਲ ਆਖੀ ਹੈ। ਬਾਲੀਵੁੱਡ ਅਦਾਕਾਰ ਧਰਮਿੰਦਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਲਈ ਟਵੀਟ ਕੀਤਾ ਗਿਆ ਹੈ।

ਉਨ੍ਹਾਂ ਆਖਿਆ ਕਿ ਉਹ ਆਪਣੇ ਭਾਈਚਾਰੇ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਦੇ ਜਲਦ ਖ਼ਤਮ ਹੋਣ ਲਈ ਮੈ ਅਰਦਾਸ ਕਰ ਰਿਹਾ ਹਾਂ। ਇਸ ਕਿਸਾਨੀ ਸੰਘਰਸ਼ ਦੇ ਮਸਲੇ ਦਾ ਹੱਲ ਕਰਨ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਪਰ ਸਫ਼ਲ ਨਹੀਂ ਹੋਈਆਂ ਤੇ ਇਸ ਫੈਸਲੇ ਲਈ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜ਼ਰੂਰ ਜਿਤਣਗੇ। ਇਸ ਲਈ ਉਹ ਅਰਦਾਸ ਕਰ ਰਹੇ ਹਨ।