ਹੁਣੇ ਹੁਣੇ ਆ ਗਈ ਇਹ ਵੱਡੀ ਖਬਰ
ਪੰਜਾਬ ਵਿਚ ਪਿਛਲੇ ਕਾਫੀ ਦਿਨਾਂ ਤੋਂ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨ ਵਿਰੋਧ ਕਰ ਰਹੇ ਹਨ।ਤਾਂ ਜੋ ਇਸ ਅੰਦੋਲਨ ਦੇ ਤਹਿਤ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਕਿਸਾਨਾਂ ਦੀ ਹਮਾਇਤ ਸਭ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਹੈ। ਪਰ ਕਿਸਾਨ ਜਥੇਬੰਦੀਆਂ ਦੀ ਮਦਦ ਲਈ ਮਸ਼ਹੂਰ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਤੇ ਸਸਪੈਂਸ ਖਤਮ ਹੋ ਗਿਆ ਹੈ। ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਖੇਤੀ ਕਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਲਈ ਕੈਪਟਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਵਿੱਚ ਵਿਸ਼ੇਸ਼ ਸੈਸ਼ਨ ਦਾ ਐਲਾਨ ਕੀਤਾ ਸੀ।
ਇਸ ਸੈਸ਼ਨ ਦੇ ਵਿੱਚ ਨਵਜੋਤ ਸਿੰਘ ਸਿੱਧੂ ਸ਼ਾਮਲ ਹੋ ਰਹੇ ਹਨ। ਇਸ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਪਹੁੰਚ ਗਏ ਹਨ।ਯਾਦ ਰਹੇ ਕਿ ਨਵਜੋਤ ਸਿੰਘ ਸਿੱਧੂ ਨੇ ਦੋ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਮਗਰੋਂ ਮੰਤਰੀ ਦਾ ਅਹੁਦਾ ਛੱਡ ਆਇਆ ਸੀ ਤੇ ਫਿਰ ਹੁਣ ਤੱਕ ਕਿਸੇ ਵੀ ਵਿਧਾਨ ਸਭਾ ਇਜਲਾਸ ਵਿੱਚ ਸ਼ਾਮਲ ਨਹੀਂ ਹੋਏ ਸਨ। ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਸਿੱਧੂ ਹੁਣ ਪਹਿਲੀ ਵਾਰ ਵਿਧਾਨ ਸਭਾ ਪਹੁੰਚਣਗੇ। ਮੋਗਾ ਰੈਲੀ ਤੋਂ ਬਾਅਦ ਪੰਜਾਬ ਕਾਂਗਰਸ ਤੋਂ ਇਕ ਵਾਰ ਫਿਰ ਲਾਂਬੇ ਦਿਖਾਈ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਬਾਰੇ ਇਹ ਅੰਦਾਜ਼ਾ ਲੱਗ ਰਿਹਾ ਸੀ ਕਿ ਉਹ ਸਦਨ ਵਿੱਚ ਹਾਜ਼ਰ ਨਹੀਂ ਹੋਣਗੇ।
ਕਾਂਗਰਸ ਦੇ ਸਾਰੇ ਵਿਧਾਇਕ ਕੈਪਟਨ ਨਾਲ ਡੱਟ ਗਏ ਹਨ, ਤੇ ਕੋਈ ਵੀ ਸਖ਼ਤ ਫੈਸਲਾ ਲੈਣ ਦੇ ਅਧਿਕਾਰ ਮੁੱਖ ਮੰਤਰੀ ਨੂੰ ਦੇ ਦਿੱਤੇ ਹਨ। ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ,ਖੇਤੀ ਕਨੂੰਨਾਂ ਖਿਲਾਫ਼ ਕੈਪਟਨ ਸਰਕਾਰ ਅੱਜ ਕੋਈ ਵੱਡਾ ਫੈਸਲਾ ਲਵੇਗੀ।ਕੈਪਟਨ ਸਰਕਾਰ ਵੱਲੋਂ ਅੱਜ ਪਾਰਟੀ ਦੀ ਹਮਾਇਤ ਦੇ ਨਾਲ ਖੇਤੀ ਕਾਨੂੰਨਾਂ ਦੇ ਖਿਲਾਫ ਰਣਨੀਤੀ ਨੂੰ ਆਖਰੀ ਰੂਪ ਦੇਣ ਤੋਂ ਪਹਿਲਾਂ ਕਨੂੰਨੀ ਮਾਹਿਰਾਂ ,ਵਿਧਾਇਕਾਂ ,ਸੀਨੀਅਰ ਵਕੀਲ ,ਤੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਲੀਡਰ ਪੀ ਚਿਦੰਬਰਮ ਦੇ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਸ ਸਭ ਤੋਂ ਬਾਅਦ ਹੀ ਉਸ ਫੈਸਲੇ ਦਾ ਐਲਾਨ ਕੀਤਾ ਜਾਵੇਗਾ। ਮੋਗਾ ਰੈਲੀ ਨੂੰ ਵੇਖਦੇ ਹੋਏ ਨਵਜੋਤ ਸਿੰਘ ਸਿੱਧੂ ਦੇ ਇਸ ਸੈਸ਼ਨ ਵਿਚ ਪਹੁੰਚਣ ਲਈ ਸਸਪੈਂਸ ਬਣਿਆ ਹੋਇਆ ਸੀ, ਜੋ ਹੁਣ ਖ਼ਤਮ ਹੋ ਚੁੱਕਾ ਹੈ।
Previous Postਪੰਜਾਬ : ਇਸ ਜਗ੍ਹਾ ਪੁੱਤਾਂ ਨੇ ਆਪਣੀ ਮਾਂ ਤੋਂ ਜਬਰਦਸਤੀ ਨਾਲ ਸਾਰੀ ਜਾਇਦਾਦ ਲਿਖਵਾ ਕੇ ਕੀਤਾ ਇਹ ਹਾਲ
Next Postਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਦੇਖੋ ਗੁਰਦਵਾਰਾ ਸਾਹਿਬ ਵਿਚ ਕੀ ਕੀ ਹੋ ਗਿਆ