ਆਖਰ ਨਵਜੋਤ ਸਿੱਧੂ ਨੇ ਤੋੜੀ ਆਪਣੀ ਚੁਪੀ – ਹੁਣ ਦਿਤਾ ਅਜਿਹਾ ਬਿਆਨ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਕਾਫ਼ੀ ਮਹੱਤਵਪੂਰਨ ਰਹੀਆਂ । ਪੰਜਾਬ ਦੀਆਂ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਇਕ ਨਵੀਂ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਤੇ ਪੰਜਾਬ ਦੀਆਂ ਸਾਰੀਆਂ ਹੀ ਰਵਾਇਤੀ ਪਾਰਟੀਆਂ ਦੇ ਨਾਲ ਨਾਲ ਉੱਘੇ ਸਿਆਸੀ ਲੀਡਰਾਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ । ਉੱਥੇ ਹੀ ਕਈ ਸਿਆਸਤ ਦਾਨਾਂ ਨੂੰ ਇਨ੍ਹਾਂ ਚੋਣਾਂ ਦੇ ਵਿੱਚ ਹਾਰ ਦੇ ਨਾਲ ਨਾਲ ਆਪਣੇ ਅਹੁਦਿਆਂ ਤੋਂ ਵੀ ਅਸਤੀਫ਼ੇ ਦੇਣੇ ਪਏ ਤੇ ਨਵਜੋਤ ਸਿੰਘ ਸਿੱਧੂ ਦਾ ਨਾਂ ਇਨ੍ਹਾਂ ਲੀਡਰਾਂ ਵਿੱਚ ਸਭ ਤੋਂ ਅੱਗੇ ਆਉਂਦਾ ਹੈ , ਜਿਨ੍ਹਾਂ ਨੇ ਆਪਣੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਉੱਥੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਪ੍ਰਧਾਨਗੀ ਜਾਣ ਤੋਂ ਬਾਅਦ ਆਖਿਰਕਾਰ ਚੁੱਪੀ ਤੋੜ ਦਿੱਤੀ ਹੈ ਤੇ ਚੁੱਪੀ ਤੋੜਦਿਆਂ ਹੋਇਆ ਉਨ੍ਹਾਂ ਨੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਤੇ ਨਿਸ਼ਾਨੇ ਸਾਧੇ ਹਨ । ਨਵਜੋਤ ਸਿੰਘ ਸਿੱਧੂ ਨੇ ਇਸ ਬਾਬਤ ਇਕ ਟਵੀਟ ਕੀਤਾ ਹੈ ਤੇ ਟਵੀਟ ਕਰ ਕੇ ਉਨ੍ਹਾਂ ਨਵੇਂ ਚੁਣੇ ਰਾਜ ਸਭਾ ਦੀ ਨਾਮਜ਼ਦਗੀ ਤੇ ਸਵਾਲ ਚੁੱਕੇ ਹਨ । ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚੋਂ ਰਾਜ ਸਭਾ ਮੈਂਬਰਾਂ ਦੀ ਚੋਣ ਲਈ ਹਰਭਜਨ ਸਿੰਘ ਭੱਜੀ ਨੂੰ ਛੱਡ ਕੇ ਬਾਕੀ ਉਹ ਨਵੀਆਂ ਬੈਟਰੀਆਂ ਹਨ ਜਿਨ੍ਹਾਂ ਦਾ ਰਿਮੋਟ ਕੰਟਰੋਲ ਦਿੱਲੀ ਵਿੱਚ ਹੈ ।

ਨਵਜੋਤ ਸਿੰਘ ਸਿੱਧੂ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਤੋਂ ਬਾਹਰ ਦੇ ਰਾਜ ਸਭਾ ਮੈਂਬਰ ਚੁਣ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਦੇ ਨਾਲ ਧੋਖਾ ਕੀਤਾ ਹੈ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਤੋਂ ੲਿਲਾਵਾ ਦਿੱਲੀ ਤੋਂ ਆਪ ਵਿਧਾਇਕ ਰਾਘਵ ਚੱਢਾ ਅਤੇ ਸੰਦੀਪ ਪਾਠਕ ਵੀ ਰਾਜ ਸਭਾ ਵਿੱਚ ਭੇਜਿਆ ਹੈ ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਦੋ ਵੱਡੇ ਕਾਰੋਬਾਰੀਆਂ ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਨੂੰ ਵੀ ਉਮੀਦਵਾਰ ਬਣਾਇਆ ਗਿਆ ਹੈ ।ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਸੇ ਵਿਰੋਧ ਸਦਕਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਧਰਨਾ ਵੀ ਲਗਾਇਆ ਗਿਆ ਅਤੇ ਹੁਣ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਇਸ ਦੀ ਨਿਖੇਧੀ ਕੀਤੀ ਗਈ ।