ਆਖਰ ਨਵਜੋਤ ਸਿੱਧੂ ਵਲੋਂ ਕੇਜਰੀਵਾਲ ਬਾਰੇ ਆਈ ਇਹ ਤਾਜਾ ਵੱਡੀ ਖਬਰ – ਕੀਤਾ ਇਹ ਖੁਲਾਸਾ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਜਗ੍ਹਾ ਤੇ ਕਈ ਤਰਾਂ ਦੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਵਾਸਤੇ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਸਾਰੇ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਪੰਜਾਬ ਵਿੱਚ ਕਈ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਜਿੱਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ-ਦਿਨਾ ਲਈ ਪੰਜਾਬ ਦੇ ਦੌਰੇ ਤੇ ਆਏ ਸਨ

ਹੀ ਉਨ੍ਹਾਂ ਵੱਲੋਂ ਮੋਗਾ ਅਤੇ ਪੰਜਾਬ ਵਿੱਚ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਗਏ ਹਨ। ਹੁਣ ਨਵਜੋਤ ਸਿੱਧੂ ਵੱਲੋਂ ਕੇਜਰੀਵਾਲ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ। ਬੀਤੇ ਕੱਲ ਜਿੱਥੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਰੈਲੀਆਂ ਦੌਰਾਨ ਕਈ ਤਰਾਂ ਦੇ ਐਲਾਨ ਕੀਤੇ ਗਏ ਹਨ। ਉੱਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਲੰਮੇ ਹੱਥੀ ਲਿਆ ਗਿਆ ਹੈ।

ਉਨ੍ਹਾਂ ਆਖਿਆ ਕਿ ਜਿੱਥੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਰੁਜਗਾਰ ਮੁਹਈਆ ਕਰਵਾਉਣ ਲਈ 30 ਹਜ਼ਾਰ ਰੁਪਏ ਮਹੀਨੇ ਦੇ ਹਿਸਾਬ ਨਾਲ 26 ਲੱਖ ਨੌਕਰੀਆਂ ਦੇਣ ਦੀ ਗੱਲ ਕੀਤੀ ਗਈ ਹੈ। ਜਿਸ ਦਾ ਸਾਲਾਨਾ ਖਰਚਾ 93 ਹਜ਼ਾਰ ਕਰੋੜ ਰੁਪਏ ਬਣ ਜਾਵੇਗਾ। ਉਥੇ ਹੀ ਔਰਤਾਂ ਨੂੰ ਹਰ ਮਹੀਨੇ ਦਿੱਤੇ ਜਾਣ ਵਾਲੇ ਇਕ ਹਜ਼ਾਰ ਰੁਪਏ ਦੇ ਹਿਸਾਬ ਨਾਲ 12 ਹਜ਼ਾਰ ਕਰੋੜ ਰੁਪਇਆ ਬਣੇਗਾ। ਬਿਜਲੀ ਦੇ ਬਿੱਲਾਂ ਨੂੰ ਲੈ ਕੇ ਕੀਤੇ ਗਏ ਐਲਾਨ 36 ਸੌ ਕਰੋੜ ਰੁਪਇਆ ਬਣ ਜਾਵੇਗਾ। ਇਸ ਤਰ੍ਹਾਂ ਉਨ੍ਹਾਂ ਵੱਲੋਂ ਕੀਤੇ ਗਏ ਐਲਾਨ ਸਦਕਾ ਕੁੱਲ ਮਿਲਾ ਕੇ ਇਹ ਰਕਮ 1 ਲੱਖ 10 ਹਜ਼ਾਰ ਕਰੋੜ ਰੁਪਏ ਬਣਦਾ ਹੈ।

ਪੰਜਾਬ ਵਿੱਚ ਜਦ ਕਿ ਇਹ ਬਜਟ 72 ਹਜ਼ਾਰ ਕਰੋੜ ਰੁਪਏ ਦਾ ਹੈ। ਇਸ ਲਈ ਅਰਵਿੰਦ ਕੇਜਰੀਵਾਲ ਵੱਲੋਂ ਅਜਿਹੇ ਖੋਖਲੇ ਵਾਅਦੇ ਨਹੀਂ ਕਰਨੇ ਚਾਹੀਦੇ। ਉਨ੍ਹਾਂ ਕਿਹਾ ਹੈ ਕਿ ਜਿਥੇ ਉਨ੍ਹਾਂ ਵੱਲੋਂ ਦਿੱਲੀ ਦੀ ਤਰਜ਼ ਤੇ ਪੰਜਾਬ ਵਿਚ ਵਿਕਾਸ ਦੀ ਗੱਲ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਸਿਰ 7 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਜਦ ਕੇ ਦਿੱਲੀ ਆਤਮ ਨਿਰਭਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਖਜ਼ਾਨੇ ਨੂੰ ਭਰਨ ਲਈ ਵੀ ਮਾਡਲ ਦੇ ਅਨੁਸਾਰ ਕੰਮ ਕੀਤਾ ਜਾਵੇਗਾ।