ਆਖਰ ਨਹੀਂ ਟਲਿਆ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹੁਣ ਕਰਤਾ ਅਜਿਹਾ ਕੰਮ ਸਾਰੀ ਦੁਨੀਆ ਹੋ ਗਈ ਹੈਰਾਨ

ਆਈ ਤਾਜਾ ਵੱਡੀ ਖਬਰ 

ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਹੋਣ ਦਾ ਮਾਣ ਜਿੱਥੇ ਅਮਰੀਕਾ ਨੂੰ ਹਾਸਲ ਹੈ ਉਥੇ ਹੀ ਅਮਰੀਕਾ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆ ਹਨ। ਕਰੋਨਾ ਕਾਰਨ ਜਿੱਥੇ ਅਮਰੀਕਾ ਬਹੁਤ ਜ਼ਿਆਦਾ ਪ੍ਰਭਾਵਤ ਹੋਇਆ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਮੌਤ ਵੀ ਅਮਰੀਕਾ ਵਿੱਚ ਹੋਈ ਹੈ। ਉੱਥੇ ਹੀ ਅਮਰੀਕਾ ਤੋਂ ਕੋਈ ਨਾ ਕੋਈ ਸਿਆਸਤ ਨਾਲ ਜੁੜੀ ਹੋਈ ਖ਼ਬਰ ਵੀ ਲਗਾਤਾਰ ਸਾਹਮਣੇ ਆਉਂਦੀ ਰਹੀ ਹੈ। ਜਿੱਥੇ ਜੋ ਬਾਈਡਨ ਵੱਲੋਂ 46 ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ ਸੀ। ਉੱਥੇ ਹੀ ਡੋਨਾਲਟ ਟ੍ਰੰਪ ਵੱਲੋਂ ਆਪਣਾ ਅਹੁਦਾ ਛੱਡਣ ਸਮੇਂ ਕਾਫੀ ਹੰਗਾਮਾ ਕੀਤਾ ਗਿਆ ਸੀ।

ਉਨ੍ਹਾਂ ਦੇ ਵਿਵਹਾਰ ਦੇ ਚਲਦੇ ਹੋਏ ਹੀ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ। ਹੁਣ ਅਮਰੀਕਾ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਕਿ ਸਾਰੀ ਦੁਨੀਆਂ ਹੈਰਾਨ ਰਹਿ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਰੀ ਦੁਨੀਆਂ ਨੂੰ ਹੈਰਾਨ ਕਰ ਦਿੱਤਾ ਜਿਥੇ ਉਨ੍ਹਾਂ ਵੱਲੋਂ ਆਪਣਾ ਸੋਸ਼ਲ ਸਾਈਟ ਉੱਪਰ ਐਪ ਜਾਰੀ ਕੀਤਾ ਹੈ। ਕਿਉਂਕਿ ਉਨ੍ਹਾਂ ਨੂੰ ਦੁਨੀਆਂ ਦੀਆਂ ਸਾਰੀਆਂ ਸੋਸ਼ਲ ਸਾਈਟਾਂ ਤੋਂ ਬੈਨ ਕਰ ਦਿੱਤਾ ਗਿਆ ਸੀ।

ਜਿਸ ਕਾਰਨ ਉਹ ਕਿਸੇ ਨਾਲ ਕੋਈ ਵੀ ਰਾਬਤਾ ਕਾਇਮ ਨਹੀਂ ਕਰ ਸਕੇ ਸਨ ਅਤੇ ਦੁਨੀਆ ਵਿੱਚ ਚੱਲ ਰਹੇ ਸਾਰੇ ਐਪ ਦਾ ਇਸਤੇਮਾਲ ਵੀ ਨਹੀਂ ਕਰ ਸਕਦੇ ਸਨ। ਜਿਸ ਕਾਰਨ ਉਨ੍ਹਾਂ ਦੇ ਬਹੁਤ ਸਾਰੇ ਪ੍ਰਸੰਸਕਾਂ ਵੱਲੋਂ ਵੀ ਉਹਨਾਂ ਵੱਲੋਂ ਜਾਰੀ ਕੀਤੇ ਗਏ ਐਪ ਦੀ ਵਰਤੋਂ ਕੀਤੇ ਜਾਣ ਵਾਸਤੇ ਆਖਿਆ ਗਿਆ ਸੀ। ਹੁਣ ਟਰੰਪ ਵੱਲੋਂ ਸੋਸ਼ਲ ਮੀਡੀਏ ਉੱਪਰ ਇੱਕ ਐਪ ਜਾਰੀ ਕੀਤਾ ਗਿਆ ਹੈ ਜਿਸ ਦਾ ਨਾਮ truth social app ਰੱਖਿਆ ਗਿਆ ਹੈ।

ਇਹ ਐਪ ਜਿਥੇ ਟਵਿੱਟਰ ਵਰਗਾ ਲੱਗ ਰਿਹਾ ਹੈ । ਉੱਥੇ ਹੀ ਦੱਸਿਆ ਗਿਆ ਹੈ ਕਿ ਇਸ ਐਪ ਨੂੰ ਹਫਤੇ ਬਾਅਦ ਅਪਡੇਟ ਕੀਤਾ ਜਾਵੇਗਾ। ਡੋਨਾਲਡ ਟਰੰਪ ਵੱਲੋਂ ਆਪਣਾ ਐਪ ਜਾਰੀ ਕੀਤਾ ਗਿਆ । ਇਹ 21 ਫਰਵਰੀ ਨੂੰ ਸੋਸ਼ਲ ਮੀਡੀਆ ਦੀ ਕੈਟਾਗਿਰੀ ਵਿੱਚ top free apps ਲਿਸਟ ਵਿੱਚ ਤੀਜੇ ਨੰਬਰ ਤੇ ਸ਼ਾਮਲ ਸੀ। ਪਰ ਬਹੁਤ ਸਾਰੇ ਯੂਜ਼ਰਸ ਵੱਲੋਂ ਇਸ ਐਪ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਬਾਰੇ ਸ਼ਿਕਾਇਤਾਂ ਵੀ ਕੀਤੀਆਂ ਜਾ ਰਹੀਆਂ ਹਨ।