ਆਖਰ ਪੰਜਾਬ ਚ ਵੋਟਾਂ ਦਾ ਹੋ ਗਿਆ ਐਲਾਨ – 14 ਫਰਵਰੀ ਨੂੰ ਪੈਣਗੀਆਂ ਵੋਟਾਂ ਅਤੇ ਇਸ ਤਰੀਕ ਨੂੰ ਆਵੇਗਾ ਨਤੀਜਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਕਾਫ਼ੀ ਸਰਗਰਮ ਹਨ , ਹਰ ਇਕ ਸਿਆਸੀ ਪਾਰਟੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਸਰਕਾਰ ਬਣ ਸਕੇ । ਹਰ ਕਿਸੇ ਦੇ ਵੱਲੋਂ ਇਨ੍ਹਾਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ । ਇਸੇ ਵਿਚਕਾਰ ਹੁਣ ਚੋਣ ਕਮਿਸ਼ਨ ਦੇ ਵੱਲੋਂ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਜੀ ਹਾਂ ਪੰਜਾਬ ਵਿੱਚ 14ਫ਼ਰਵਰੀ ਨੂੰ ਵੋਟਾਂ ਪੈਣ ਦੀ ਤਰੀਕ ਚੋਣ ਕਮਿਸ਼ਨ ਵੱਲੋਂ ਐਲਾਨ ਦਿੱਤੀ ਗਈ ਹੈ । ਹੁਣ ਪੰਜਾਬ ਵਿਚ 14 ਫਰਵਰੀ ਨੂੰ ਲੋਕ ਵੋਟਾਂ ਪਾਉਣਗੇ ਤੇ ਦੱਸ ਮਾਰਚ ਨੂੰ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ ।

ਇਸ ਦੇ ਨਾਲ ਹੀ ਚੋਣ ਕਮਿਸ਼ਨ ਦੇ ਵੱਲੋਂ ਇਹ ਵੀ ਐਲਾਨ ਕਰ ਦਿੱਤਾ ਗਿਆ ਹੈ ਕਿ ਪੰਜਾਬ ਦੇ ਵਿੱਚ ਚੋਣ ਜ਼ਾਬਤਾ ਲੱਗ ਗਿਆ ਹੈ । ਸੋ ਜਿੰਨੇ ਵੀ ਵਰਗ ਆਪਣੀਆਂ ਮੰਗਾਂ ਖ਼ਾਤਰ ਪੰਜਾਬ ਦੇ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਉਨ੍ਹਾਂ ਵਰਗਾਂ ਨੂੰ ਵੀ ਅੱਜ ਚੋਣ ਜ਼ਾਬਤਾ ਲੱਗਣ ਕਾਰਨ ਇਕ ਵੱਡਾ ਝਟਕਾ ਲੱਗਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਇਸ ਵਾਰ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਭਰਨ ਦੀ ਸਹੂਲਤ ਦੇ ਦਿੱਤੀ ਗਈ ਹੈ। ਉਮੀਦਵਾਰ ਚਾਹੇ ਹੁਣ ਆਨਲਾਈਨ ਜਾਂ ਫਿਰ ਆਫਲਾਈਨ ਆਪਣੇ ਪੱਤਰ ਦਾਖ਼ਲ ਕਰਵਾ ਸਕਦੇ ਹਨ ।

ਜ਼ਿਕਰਯੋਗ ਹੈ ਕਿ ਇਸ ਦੌਰਾਨ ਚੋਣ ਕਮਿਸ਼ਨ ਦੇ ਵੱਲੋਂ ਕੋਰੋਨਾ ਮਹਾਂਮਾਰੀ ਦਾ ਖਾਸ ਧਿਆਨ ਰੱਖਦੇ ਹੋਏ ਦੱਸਿਆ ਗਿਆ ਹੈ ਕਿ ਇਸ ਵਾਰ ਦੀਆਂ ਚੋਣਾਂ ਕੋਰੋਨਾ ਸੇਵ ਹੋਣਗੀਆਂ ਅਤੇ ਸਾਰੇ ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਭਰਨ ਦੀ ਸਹੂਲਤ ਪ੍ਰਾਪਤ ਹੋਵੇਗੀ ।

ਸੋ ਪੰਜਾਬ ਵਿੱਚ ਹੁਣ ਚੋਣ ਜ਼ਾਬਤਾ ਲੱਗ ਚੁੱਕਿਆ ਹੈ , ਚੋਣਾਂ ਦੀ ਤਾਰੀਖ ਵੀ ਚੋਣ ਕਮਿਸ਼ਨ ਦੇ ਵੱਲੋਂ ਅੱਜ ਅੈਲਾਨ ਦਿੱਤੀ ਗਈ ਹੈ ਤੇ ਨਾਲ ਹੀ ਉਨ੍ਹਾਂ ਵਰਗਾ ਨੂੰ ਇੱਕ ਵੱਡਾ ਝਟਕਾ ਵੀ ਲੱਗਿਆ ਹੈ ਜੋ ਆਪਣੀਆਂ ਮੰਗਾਂ ਖਾਤਰ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ।