ਆਖਰ ਬਿਜਲੀ ਸਸਤੀ ਦੇਣ ਬਾਰੇ ਸਿੱਧੂ ਵਲੋਂ ਆਈ ਇਹ ਖਬਰ , ਸਿਰਫ ਏਨੇ ਰੁਪਏ ਯੂਨਿਟ ਦੇਣਗੇ ਦੁਬਾਰਾ ਸਰਕਾਰ ਆਉਣ ਤੇ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਇਸ ਸਮੇਂ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਜੋਰ-ਆਜ਼ਮਾਇਸ਼ ਕੀਤੀ ਜਾ ਰਹੀ ਹੈ। ਜਿੱਥੇ ਪਾਰਟੀਆਂ ਵੱਲੋਂ ਇਕ ਦੂਜੀ ਪਾਰਟੀ ਨੂੰ ਕਮਜ਼ੋਰ ਦਿਖਾਉਦੇ ਹੋਏ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਹਦਾਇਤਾਂ ਅਤੇ ਵਰਕਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਨੂੰ ਵੋਟਾਂ ਦੇ ਦੌਰਾਨ ਭਰਮਾਉਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤਾ ਜਾ ਰਹੇ ਹਨ। ਕਈ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ।

ਉੱਥੇ ਹੀ ਸਿਆਸੀ ਪਾਰਟੀਆਂ ਨਾਲ ਜੁੜੇ ਹੋਏ ਵਿਧਾਇਕਾਂ ਦੇ ਬਾਰੇ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਹੀ ਜਾਂਦੀ ਹੈ। ਆਖਰ ਬਿਜਲੀ ਸਸਤੀ ਦੇਣ ਬਾਰੇ ਸਿੱਧੂ ਵੱਲੋਂ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਿਰਫ਼ ਇੰਨੇ ਰੁਪਏ ਯੂਨਿਟ ਬਿਜਲੀ ਦਿੱਤੀ ਜਾਵੇਗੀ। ਅਗਰ ਉਨ੍ਹਾਂ ਦੀ ਦੁਬਾਰਾ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ, ਹੁਣ ਪੰਜਾਬ ਕਾਂਗਰਸ ਦੇ ਨਵੇਂ ਬਣੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਉਨ੍ਹਾਂ ਦੇ ਪ੍ਰਧਾਨ ਬਣਾਏ ਜਾਣ ਨਾਲ ਕਾਂਗਰਸ ਪਾਰਟੀ ਦੀ ਮਜਬੂਤੀ ਪਹਿਲਾਂ ਦੇ ਮੁਕਾਬਲੇ ਵਧੇਰੇ ਹੋ ਗਈ ਹੈ।

ਉੱਥੇ ਹੀ ਨਵਜੋਤ ਸਿੱਧੂ ਵੱਲੋਂ ਹੁਣ ਜਿੱਥੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਇਸ਼ਾਰਾ ਕੀਤਾ ਗਿਆ ਹੈ। ਜਿਸ ਵਾਸਤੇ ਉਨ੍ਹਾਂ ਵੱਲੋਂ ਇਸ਼ਾਰੇ ਵਿੱਚ ਆਪਣੀ ਹੀ ਸਰਕਾਰ ਨੂੰ ਲਲਕਾਰਿਆ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਦੇ ਰੇਤਾ ਬੱਜਰੀ ਅਤੇ ਸ਼ਰਾਬ ਦੀ ਵਿਕਰੀ ਵੀ ਸਰਕਾਰੀ ਹੱਥਾਂ ਵਿੱਚ ਲੈ ਆਉਣਗੇ। ਇਸ ਵਾਸਤੇ ਸਿੱਧੂ ਨੇ ਕਿਹਾ ਹੈ ਕਿ ਅਗਰ 2022 ਵਿਚ ਮੁੜ ਤੋਂ ਕਾਂਗਰਸ ਦੀ ਸਰਕਾਰ ਆਉਂਦੀ ਹੈ, ਤਾਂ ਉਹਨਾ ਵੱਲੋਂ ਆਪਣੇ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ।

ਇਹ ਐਲਾਨ ਅੱਜ ਉਨ੍ਹਾਂ ਵੱਲੋਂ ਫਰੀਦਕੋਟ ਪਹੁੰਚਣ ਤੇ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਵਿਚ ਮੁਫਤ ਬਿਜਲੀ ਨਹੀਂ ਦਿੱਤੀ ਜਾਵੇਗੀ ਪਰ ਘਰੇਲੂ ਵਰਤੋਂ ਵਾਸਤੇ ਬਿਜਲੀ 3 ਰੁਪਏ ਅਤੇ ਵਪਾਰਕ ਵਰਤੋਂ ਵਾਸਤੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹਈਆ ਕਰਵਾਈ ਜਾਵੇਗੀ। ਉੱਥੇ ਹੀ ਉਨ੍ਹਾਂ ਵੱਲੋਂ ਸ਼ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਲੰਮੇ ਹੱਥੀਂ ਲਿਆ ਗਿਆ।