ਆਖਰ ਬੱਚਿਆਂ ਲਈ ਸਕੂਲ ਖੋਲਣ ਬਾਰੇ ਆ ਗਈ ਇਥੋਂ ਵੱਡੀ ਖਬਰ, ਮਾਪਿਆਂ ਅਤੇ ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਇਸ ਲਈ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਸਕੂਲਾਂ ਨੂੰ ਜਾਰੀ ਕੀਤੇ ਗਏ ਸਨ। ਕਰੋਨਾ ਦੇ ਚੱਲਦੇ ਹੋਏ ਸਰਕਾਰ ਵੱਲੋਂ ਬੱਚਿਆਂ ਦੀਆਂ ਕੁੱਝ ਕਲਾਸਾਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰਕੇ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਆਧਾਰ ਉਪਰ ਹੀ ਬੱਚਿਆਂ ਦੇ ਨਤੀਜੇ ਘੋਸ਼ਿਤ ਕੀਤੇ ਜਾ ਰਹੇ ਹਨ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ।

ਹੁਣ ਬੱਚਿਆਂ ਦੇ ਸਕੂਲ ਖੋਲਣ ਬਾਰੇ ਇਥੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਮਾਪਿਆਂ ਅਤੇ ਬੱਚਿਆਂ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਉਪਰ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਕਿਉਂਕਿ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਜਿੱਥੇ ਬਾਕੀ ਕਾਰੋਬਾਰਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਉਥੇ ਹੀ ਗੁਜਰਾਤ ਅਤੇ ਹਰਿਆਣੇ ਵਿੱਚ ਵਿੱਦਿਅਕ ਅਦਾਰਿਆਂ ਨੂੰ ਖੋਲਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਖਬਰ ਨੂੰ ਸੁਣਦੇ ਹੀ ਅਧਿਆਪਕਾਂ ,ਬੱਚਿਆਂ ਤੇ ਮਾਪਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਗੁਜਰਾਤ ਵਿਚ ਜਿਥੇ ਮੁੱਖ ਮੰਤਰੀ ਵਿਜੈ ਰੁਪਾਨੀ ਵੱਲੋਂ ਸਕੂਲ ਖੋਲਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਐਲਾਨ ਵਿੱਚ ਆਖਿਆ ਹੈ ਕਿ 50 ਫੀਸਦੀ ਬਾਰਵੀਂ ਜਮਾਤ ਦੇ ਵਿਦਿਆਰਥੀ ਹੀ ਸਕੂਲ ਆਉਣਗੇ। ਉਨ੍ਹਾਂ ਦੱਸਿਆ ਕਿ ਅੰਡਰ ਗਰੇਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ 15 ਜੁਲਾਈ ਤੋਂ ਕਾਲਜ ਖੋਲ੍ਹੇ ਜਾਣਗੇ ,ਤੇ 50 ਫ਼ੀਸਦੀ ਬੱਚਿਆਂ ਦਾ ਆਉਣਾ ਲਾਜ਼ਮੀ ਕੀਤਾ ਗਿਆ ਹੈ। ਕਰੋਨਾ ਦੇ ਕਾਰਨ 50 ਫੀਸਦੀ ਬੱਚਿਆਂ ਦੀਆਂ ਕਲਾਸਾਂ ਹੀ ਲਗਾਈਆਂ ਜਾਣਗੀਆਂ।

ਇਸ ਰਾਹੀਂ ਹਰਿਆਣਾ ਸਰਕਾਰ ਵੱਲੋਂ ਵੀ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 16 ਜੁਲਾਈ ਤੋਂ ਸਕੂਲ ਖੋਲ੍ਹੇ ਜਾਣ ਦਾ ਐਲਾਨ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਰ ਕਰੋਨਾ ਸਥਿਤੀ ਕੰਟਰੋਲ ਹੇਠ ਰਹਿੰਦੀ ਹੈ ਤਾਂ ਬਾਕੀ ਕਲਾਸਾਂ ਨੂੰ ਆਉਣ ਦੀ ਇਜਾਜ਼ਤ ਵੀ ਦਿੱਤੀ ਜਾਵੇਗੀ। ਉਨ੍ਹਾਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।