ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਦੇ ਲਾਗੂ ਹੋਣ ਲਈ ਜਿੱਥੇ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਆਪ ਨੂੰ ਕਿਸਾਨਾਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦੇ ਹੀ ਅਕਾਲੀ ਭਾਜਪਾ ਗੱਠਜੋੜ ਟੁੱਟ ਚੁੱਕਾ ਹੈ। ਕੇਂਦਰ ਸਰਕਾਰ ਵੱਲੋਂ ਅਕਾਲੀ ਦਲ ਨੂੰ ਦਿੱਤੀ ਹੋਈ ਆਪਣੀ ਹਮਾਇਤ ਵਾਪਸ ਲੈ ਲਈ ਸੀ। ਇਸ ਕਾਰਨ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਲੈ ਕੇ ਕਈ ਅਨੁਮਾਨ ਲਗਾਏ ਜਾ ਰਹੇ ਹਨ।
ਹੁਣ ਭਾਜਪਾ ਨਾਲ ਗਠਜੋੜ ਟੁੱਟਣ ਮਗਰੋਂ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਠਿੰਡਾ ਵਿਖੇ ਪਹੁੰਚੇ ਸਨ। ਜਿੱਥੇ ਉਨ੍ਹਾਂ ਵੱਲੋਂ ਭਾਜਪਾ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸਿਰੋਪਾ ਦੇ ਕੇ ਸ਼ਾਮਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਪ ਅਤੇ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਆਪ ਅਤੇ ਕਾਂਗਰਸ ਪਾਰਟੀ ਬੀਜੇਪੀ ਦੇ ਇਸ਼ਾਰਿਆਂ ਤੇ ਹੀ ਕੰਮ ਕਰ ਰਹੀਆਂ ਹਨ।
ਉਨ੍ਹਾਂ ਆਪਣੀ ਪਾਰਟੀ ਦੇ ਗੱਠਜੋੜ ਬਾਰੇ ਗੱਲ ਬਾਤ ਕਰਦਿਆਂ ਕਿਹਾ ਕਿ ਉਹ ਉਸ ਪਾਰਟੀ ਨਾਲ ਗਠਜੋੜ ਕਰਨਗੇ ਜੋ ਉਨ੍ਹਾਂ ਦੇ ਖਿਆਲਾਂ ਨਾਲ ਮੇਲ ਖਾਂਦੀਆਂ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਨਹੀਂ ਸਗੋਂ ਭਾਜਪਾ ਦੇ ਇਸ਼ਾਰਿਆਂ ਤੇ ਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਕਿਸਾਨ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕਰ ਰਹੇ ਹਨ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨਾ ਚਾਹੀਦਾ ਹੈ।
ਉਹ ਹੁਣ ਕਾਂਗਰਸ ਦੇ ਨਹੀ ਭਲਕੇ ਬੀਜੇਪੀ ਦੇ ਚੀਫ ਮਨਿਸਟਰ ਹਨ। ਉਨ੍ਹਾਂ ਕਾਂਗਰਸ ਦੇ ਸਾਰੇ ਵਿਧਾਇਕਾਂ ਤੇ ਦੋਸ਼ ਲਾਇਆ ਕਿ ਉਹ ਸਭ। ਸ਼-ਰਾ-ਬ। ਮਾ-ਫ਼ੀ-ਏ ਨਾਲ ਮਿਲੇ ਹੋਏ ਹਨ। ਜੋ ਹਰਿਆਣਾ ਤੋਂ ਸ਼ਰਾਬ ਲਿਆ ਕੇ ਪੰਜਾਬ ਵਿੱਚ ਲੋਕਾਂ ਨੂੰ ਲੁੱਟ ਰਹੇ ਹਨ। ਹਰ ਪਾਸੇ। ਡ-ਰੱ-ਗ। ਮਾ-ਫੀ-ਆ ਫੈਲਿਆ ਹੋਇਆ ਹੈ। ਜੋ ਪੰਜਾਬ ਨੂੰ ਹਰ ਇੱਕ ਪਾਸੇ ਤੋਂ ਲੁੱਟਣ ਦੀ ਕੋਸ਼ਿਸ਼ ਕਰ ਰਿਹਾ ਹੈ।
Home ਤਾਜਾ ਖ਼ਬਰਾਂ ਆਖਰ ਭਾਜਪਾ ਨਾਲੋਂ ਗਠਜੋੜ ਟੁੱਟਣ ਮਗਰੋਂ ਹੁਣ ਆ ਗਿਆ ਸੁਖਬੀਰ ਬਾਦਲ ਦਾ ਇਹ ਵੱਡਾ ਬਿਆਨ, ਸਾਰੇ ਪਾਸੇ ਹੋ ਗਈ ਚਰਚਾ
ਤਾਜਾ ਖ਼ਬਰਾਂ
ਆਖਰ ਭਾਜਪਾ ਨਾਲੋਂ ਗਠਜੋੜ ਟੁੱਟਣ ਮਗਰੋਂ ਹੁਣ ਆ ਗਿਆ ਸੁਖਬੀਰ ਬਾਦਲ ਦਾ ਇਹ ਵੱਡਾ ਬਿਆਨ, ਸਾਰੇ ਪਾਸੇ ਹੋ ਗਈ ਚਰਚਾ
Previous Postਕਿਸਾਨਾਂ ਦੇ ਹੱਕ ਚ ਖੜੇ ਹੋਣ ਵਾਲੇ ਮਸ਼ਹੂਰ ਪੰਜਾਬੀ ਕਲਾਕਾਰ ਦੀਪ ਸਿੱਧੂ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਖਬਰ
Next Postਬਾਇਡਨ ਨੇ ਕਰਤਾ ਆਖਰ ਅਮਰੀਕਾ ਚ ਅਜਿਹਾ ਐਲਾਨ ਹੋ ਗਈ ਬੱਲੇ ਬੱਲੇ , ਲੱਗ ਗਈਆਂ ਲੋਕਾਂ ਨੂੰ ਮੌਜਾਂ