ਆਈ ਤਾਜ਼ਾ ਵੱਡੀ ਖਬਰ
ਬੇਸ਼ੱਕ ਹੁਣ ਕੇਂਦਰ ਸਰਕਾਰ ਦੇ ਵੱਲੋਂ ਤਿੰਨੇ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ । ਜਿਸ ਦੇ ਚੱਲਦੇ ਹੁਣ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਬੈਠੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਮੋੜ ਚੁੱਕੇ ਹਨ । ਇਸ ਇਤਿਹਾਸਕ ਜਿੱਤ ਤੋਂ ਬਾਅਦ ਦੇਸ਼ ਭਰ ਦੇ ਕਿਸਾਨ ਕਾਫੀ ਖੁਸ਼ ਨਜ਼ਰ ਆ ਰਹੇ ਹਨ, ਕਿਉਂਕਿ ਇਕ ਸਾਲ ਤੋਂ ਵੱਧ ਸਮਾਂ ਸਮੇਂ ਤਕ ਇਹ ਸੰਘਰਸ਼ ਚੱਲਿਆ ਹੈ । ਜਿਸ ਦੇ ਚੱਲਦੇ ਕਿਸਾਨਾਂ ਦੀ ਹਰ ਔਕੜ ਹਰ ਦੁੱਖ ਦਾ ਸਾਹਮਣਾ ਆਪਣੇ ਬੁਲੰਦ ਹੌਸਲੇ ਦੇ ਨਾਲ ਕੀਤਾ ਹੈ । ਇਸ ਦੌਰਾਨ ਕਈ ਕਿਸਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ । ਉਥੇ ਹੀ ਯੂ ਪੀ ਦੇ ਲਖੀਮਪੁਰ ਖੀਰੀ ਦੇ ਵਿੱਚ ਵੀ ਜਿਸ ਤਰ੍ਹਾਂ ਕਿਸਾਨਾਂ ਨੂੰ ਪ੍ਰਦਰਸ਼ਨ ਕਰਦੇ ਕੁਚਲਿਆ ਗਿਆ ਉਸ ਦੇ ਚੱਲਦੇ ਦੇਸ਼ ਭਰ ਦੇ ਵਿੱਚ ਉਨ੍ਹਾਂ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉੱਠ ਰਹੀ ਹੈ ।
ਇਸੇ ਵਿਚਕਾਰ ਹੁਣ ਇਸ ਮਾਮਲੇ ਸਬੰਧੀ ਜਾਂਚ ਕਰ ਰਹੀ ਸਿੱਟ ਦੇ ਵੱਲੋਂ ਇਕ ਵੱਡਾ ਖੁਲਾਸਾ ਕੀਤਾ ਗਿਆ ਹੈ, ਕਿ ਇਸ ਘਟਨਾ ਨੂੰ ਇਕ ਸਾਜ਼ਿਸ਼ ਦੇ ਤਹਿਤ ਅੰਜ਼ਾਮ ਦਿੱਤਾ ਗਿਆ ਹੈ । ਲਖੀਮਪੁਰ ਖੀਰੀ ਮਾਮਲੇ ਦੇ ਵਿੱਚ ਐੱਸ ਆਈ ਟੀ ਦੇ ਵੱਲੋਂ ਜੋ ਜਾਂਚ ਵਿੱਚ ਪਾਇਆ ਗਿਆ ਹੈ। ਉਸ ਖੁਲਾਸੇ ਤੋਂ ਬਾਅਦ ਹੁਣ ਲਗਾਤਾਰ ਹੀ ਵਿਰੋਧੀ ਧਿਰ ਕੇਂਦਰ ਦੀ ਭਾਜਪਾ ਸਰਕਾਰ ਤੇ ਸ਼ਬਦੀ ਹਮਲੇ ਕਰ ਰਹੇ ਹਨ । ਦਰਅਸਲ ਐੱਸਆਈਟੀ ਦੇ ਵੱਲੋਂ ਆਪਣੀ ਜਾਂਚ ਵਿੱਚ ਪਾਇਆ ਗਿਆ ਸੀ ਕਿ ਕਿਸਾਨਾਂ ਨੂੰ ਜੋ ਗੱਡੀ ਥੱਲੇ ਕੁਚਲਿਆ ਗਿਆ ਹੈ, ਉਸ ਪੂਰੀ ਘਟਨਾ ਨੂੰ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਅੰਜਾਮ ਦਿੱਤਾ ਗਿਆ ਸੀ।
ਇਸ ਵੱਡੇ ਖੁਲਾਸੇ ਦੇ ਹੋਣ ਤੋਂ ਬਾਅਦ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਿੱਧਾ ਸ਼ਬਦੀ ਹਮਲਾ ਬੋਲਿਆ ਹੈ । ਲਖੀਮਪੁਰ ਖੀਰੀ ਦੇ ਵਿਚ ਵਾਪਰੀ ਘਟਨਾ ਸਬੰਧੀ ਰਾਹੁਲ ਗਾਂਧੀ ਨੇ ਐਸਆਈਟੀ ਜਾਂਚ ਨਾਲ ਜੁੜੀ ਇਕ ਖ਼ਬਰ ਦਾ ਸਕਰੀਨ ਸ਼ਾਰਟ ਸਾਂਝਾ ਕਰਦਿਆਂ ਲਿਖਿਆ ਮੋਦੀ ਜੀ ਫਿਰ ਤੋਂ ਮੁਆਫ਼ੀ ਮੰਗਣ ਦਾ ਸਮਾਂ ਆ ਗਿਆ ਹੈ , ਪਰ ਪਹਿਲਾਂ ਦੋਸ਼ੀ ਦੇ ਪਿਤਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉ । ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੇ ਇਸ ਟਵੀਟ ਤੋਂ ਬਾਅਦ ਹੁਣ ਸਿਆਸਤ ਵਿਚ ਵੱਡਾ ਧਮਾਕਾ ਹੋਣ ਵਾਲਾ ਹੈ ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਹੁਣ ਐਸਆਈਟੀ ਨੇ ਦੋਸ਼ੀਆਂ ਤੇ ਲਗਾਈਆਂ ਹੋਈਆਂ ਧਾਰਾਵਾਂ ਨੂੰ ਵੀ ਬਦਲ ਦਿੱਤਾ ਹੈ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਹੁਣ ਗੈਰ ਇਰਾਦਾ ਹੱਤਿਆ ਦੀ ਬਜਾਏ ਕਤਲ ਦੇ ਮਾਮਲੇ ਦਾ ਸਾਹਮਣਾ ਕਰਨਾ ਪਵੇਗਾ ।
Previous Postਪੰਜਾਬ ਚ ਚੋਣ ਬਿਗੁਲ ਵੱਜਣ ਨੂੰ ਲੈ ਕੇ ਆਈ ਇਹ ਵੱਡੀ ਖਬਰ – ਖਿੱਚੋ ਤਿਆਰੀਆਂ
Next PostCM ਚੰਨੀ ਨੇ ਹੁਣ ਕਰਤਾ ਇਹਨਾਂ ਲੋਕਾਂ ਲਈ ਵੱਡਾ ਐਲਾਨ – ਜਨਤਾ ਚ ਖੁਸ਼ੀ