ਆਖਰ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਇਆ ਇਹ ਐਲਾਨ , ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ

ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਦਾ ਵਧੇਰੇ ਅਸਰ ਬੱਚਿਆਂ ਦੇ ਉਪਰ ਪਿਆ ਹੈ। ਕਿਉਂਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਵਿਦਿਅਕ ਅਦਾਰਿਆਂ ਨੂੰ ਬੰਦ ਕਰਨਾ ਪਿਆ ਸੀ। ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਆਨਲਾਈਨ ਕਲਾਸ ਲਗਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ।

ਕਰੋਨਾ ਦੇ ਚੱਲਦੇ ਹੋਏ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਦੇ ਮੱਦੇਨਜ਼ਰ ਫਿਰ ਤੋਂ ਅਕਤੂਬਰ ਵਿਚ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ, ਜਿਸ ਵਿੱਚ ਨੌਵੀਂ ਕਲਾਸ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀ ਆਨਲਾਈਨ ਕਲਾਸ ਲਗਾ ਕੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ।

ਉਥੇ ਹੀ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਆਪਣੇ ਸੂਬੇ ਦੇ ਬੱਚਿਆਂ ਲਈ ਸਹੂਲਤਾਂ ਮੁਹਈਆ ਕਰਵਾਈਆਂ ਹਨ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਹੁਣ ਸਕੂਲਾਂ ਦੇ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਐਲਾਨ ਹੋਇਆ ਹੈ। ਜਿਸ ਕਾਰਨ ਬੱਚਿਆਂ ਵਿਚਕਾਰ ਖੁਸ਼ੀ ਦੀ ਲਹਿਰ ਪੈਦਾ ਹੋ ਗਈ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਤੈਅ ਕੀਤੀ ਗਈ ਪਾਲਿਸੀ ਦੇ ਅਨੁਸਾਰ ਬੱਚਿਆਂ ਦੇ ਸਕੂਲ ਦੇ ਬੈਗ ਦਾ ਵਜ਼ਨ ਤੈਅ ਕੀਤਾ ਗਿਆ ਹੈ।

ਜਿਸ ਨਾਲ ਬੱਚਿਆਂ ਨੂੰ ਵਾਧੂ ਭਾਰ ਤੋਂ ਛੁਟਕਾਰਾ ਮਿਲ ਜਾਵੇਗਾ। ਕੇਂਦਰੀ ਸਿੱਖਿਆ ਮੰਤਰਾਲੇ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਰਾਜਾਂ ਨੂੰ ਨਵੇਂ ਵਿਦਿਅਕ ਸੈਸ਼ਨ ਤੋਂ ਇਸ ਨੂੰ ਸਖਤੀ ਨਾਲ ਅਮਲ ਵਿੱਚ ਲਿਆਉਣ ਦਾ ਨਿਰਦੇਸ਼ ਜਾਰੀ ਕਰ ਦਿੱਤਾ ਹੈ। ਬੱਚਿਆਂ ਦੇ ਬੈਗ ਦਾ ਵਜ਼ਨ ਜਾਰੀ ਕੀਤੀ ਗਈ ਸੂਚੀ ਦੇ ਅਧਾਰ ਤੇ ਹੀ ਹੋਵੇਗਾ। ਹੁਣ ਪ੍ਰਕਾਸ਼ਕਾਂ ਨੂੰ ਕਿਤਾਬ ਦੇ ਪਿੱਛੇ ਉਸ ਦਾ ਵਜ਼ਨ ਵੀ ਛਾਪਣਾ ਪਵੇਗਾ।

ਪ੍ਰੀ-ਪ੍ਰਾਇਮਰੀ ਚ ਪੜ੍ਹਨ ਵਾਲੇ ਬੱਚਿਆਂ ਕੋਲ ਕੋਈ ਬੈਗ ਨਹੀਂ ਹੋਵੇਗਾ। ਪਹਿਲੀ ਜਮਾਤ ਚ ਪੜ੍ਹਨ ਵਾਲੇ ਬੱਚਿਆਂ ਦੇ ਬਸਤੇ ਦਾ ਵਜ਼ਨ ਔਸਤਨ 1.6 ਤੋਂ 2.2 ਕਿਲੋ, 12 ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਬਸਤੇ ਦਾ ਵਜ਼ਨ ਔਸਤਨ 3.5 ਤੋਂ 5 ਕਿੱਲੋ ਤੈਅ ਕੀਤਾ ਗਿਆ ਹੈ। ਪਹਿਲੀ ਕਲਾਸ ਦੇ ਵਿਦਿਆਰਥੀਆਂ ਕੋਲ ਤਿੰਨ ਕਿਤਾਬਾਂ ਹੋਣਗੀਆਂ , ਜਿਸ ਦਾ ਭਾਰ 1,078 ਗ੍ਰਾਮ , 12 ਵੀ ਵਾਲੇ ਕੋਲ 6 ਕਿਤਾਬਾਂ ਹੋਣਗੀਆਂ,ਤੇ ਜਿਸ ਦਾ ਭਾਰ 4,182 ਗ੍ਰਾਮ ਹੋਵੇਗਾ। ਬੈਂਗ ਦਾ ਭਾਰ ਘੱਟ ਕਰਨ ਨਾਲ ਬੱਚਿਆਂ ਵਿੱਚ ਬਹੁਤ ਖੁਸ਼ੀ ਪਾਈ ਜਾ ਰਹੀ ਹੈ।