ਆਖਰ ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਬਾਰੇ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਕਾਂਗਰਸ ਵਿੱਚ ਇਸ ਸਮੇਂ ਘਮਾਸਾਨ ਮਚਿਆ ਹੋਇਆ ਹੈ ਕਿਉਂਕਿ ਜਿਥੇ ਬੀਤੇ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ । ਉਸ ਤੋਂ ਬਾਅਦ ਹਾਈ ਕਮਾਂਡ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ । ਜਿਸ ਦੇ ਚੱਲਦੇ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਨ ਤੋਂ ਕਾਫੀ ਨਾਰਾਜ਼ ਚੱਲ ਰਹੇ ਸਨ । ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ । ਜਿਸ ਕਾਰਨ ਪੰਜਾਬ ਕਾਂਗਰਸ ਦੇ ਵਿਚ ਕਾਫੀ ਘਮਾਸਾਨ ਮਚਿਆ ਹੋਇਆ ਹੈ । ਇਸੇ ਵਿਚਕਾਰ ਹੁਣ ਪੰਜਾਬ ਦੇ ਸਾਬਕਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਕ ਵੱਡਾ ਧਮਾਕਾ ਕਰਨ ਦੇ ਆਸਾਰ ਹਨ ।

ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵੀਂ ਦਿੱਲੀ ਵਿਚ ਗਏ ਹੋਏ ਨੇ । ਜਿੱਥੇ ਉਨ੍ਹਾਂ ਦੇ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੇ ਲਈ ਉਨ੍ਹਾਂ ਦੇ ਘਰ ਜਾ ਕੇ ਗੱਲਬਾਤ ਕੀਤੀ ਜਾਵੇਗੀ ਤੇ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚ ਚੁੱਕੇ ਨੇ । ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਜੋ ਕਿ ਬੀਤੇ ਕੁਝ ਦਿਨਾਂ ਤੋਂ ਕਾਂਗਰਸ ਹਾਈਕਮਾਂਡ ਤੋਂ ਕਾਫੀ ਨਾਰਾਜ਼ ਚੱਲ ਰਹੇ ਸਨ । ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ ਤੇ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੌਰੇ ਤੇ ਹਨ ਇਸੇ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਦਾ ਅਮਿਤ ਸ਼ਾਹ ਨੂੰ ਮਿਲਣਾ ਸਭ ਨੂੰ ਹੈਰਾਨ ਕਰ ਰਿਹਾ ਹੈ ।

ਹੁਣ ਹਰ ਕਿਸੇ ਦੇ ਵੱਲੋਂ ਆਸਾਰ ਲਗਾਏ ਜਾ ਰਹੇ ਹਨ ਕਿ ਪੰਜਾਬ ਦੀ ਸਿਆਸਤ ਦੇ ਵਿਚ ਇਸ ਵਕਤ ਵੱਡੇ ਧਮਾਕੇ ਹੋਣ ਦੇ ਆਸਾਰ ਹਨ।ਜ਼ਿਕਰਯੋਗ ਹੈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨੀਂ ਦਿੱਲੀ ਫੇਰੀ ਤੇ ਗਏ ਹੋਏ ਸਨ । ਇਸੇ ਦੌਰਾਨ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰ ਸਕਦੇ ਹਨ । ਅਮਿਤ ਸ਼ਾਹ ਤੇ ਕੈਪਟਨ ਦੀ ਮੀਟਿੰਗ ਉੱਤੇ ਬੋਲਦਿਆਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਕੁਝ ਗੱਲਾਂ ਕਹਿਣ ਦੀਆਂ ਨਹੀਂ ਪਰ ਕਰਨ ਦੀਆ ਹੁੰਦੀਆ ਹਨ ਅਤੇ ਕੈਪਟਨ ਸਾਹਿਬ ਪਹਿਲਾਂ ਵੀ ਦਿੱਲੀ ਪਾਰਟੀ ਲੀਡਰਾਂ ਤੋਂ ਦੋ ਜ਼ਿਆਦਾ ਕੇਂਦਰੀ ਮੰਤਰੀਆਂ ਨੂੰ ਮਿਲਣ ਜਾਂਦੇ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਇਹ ਕਹਿ ਦਿੱਤਾ ਸੀ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੂੰ ਚੋਣਾਂ ਚ ਹਰਾਉਣ ਦੇ ਲਈ ਹੁਣ ਹਰ ਇੱਕ ਮੁਮਕਿਨ ਕੋਸ਼ਿਸ਼ ਕਰਨਗੇ ਤੇ ਉਨ੍ਹਾਂ ਖ਼ਿਲਾਫ਼ ਇਕ ਮਜ਼ਬੂਤ ਨੁਮਾਇੰਦਾ ਖੜ੍ਹਾ ਕਰਨਗੇ । ਇਸ ਤਰ੍ਹਾਂ ਦੀਆਂ ਪੰਜਾਬ ਕਾਂਗਰਸ ਪਾਰਟੀ ਦੇ ਵਿਚ ਚੱਲੀਆਂ ਗੱਲਾਂ ਦੇ ਚਲਦੇ ਇੰਜ ਲੱਗਦਾ ਹੈ ਕਿ ਪੰਜਾਬ ਕਾਂਗਰਸ ਪਾਰਟੀ ਦੇ ਵਿੱਚ ਸਭ ਕੁਝ ਠੀਕ ਨਹੀਂ ਹੈ ਤੇ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਕਾਂਗਰਸ ਪਾਰਟੀ ਦੇ ਵਿੱਚ ਇੱਕ ਵੱਡਾ ਧਮਾਕਾ ਹੋ ਸਕਦਾ ਹੈ ।