ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਦਿੱਲੀ ਦੀਆਂ ਸਰਹੱਦਾਂ ਤੇ ਜਿੱਥੇ ਕਿਸਾਨੀ ਸੰਘਰਸ਼ ਨੂੰ ਚਲਦੇ ਹੋਏ ਇਕ ਸਾਲ ਦਾ ਸਮਾਂ ਹੋਣ ਦੇ ਨਜ਼ਦੀਕ ਹੈ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ ਪਰ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਵਿਚ ਜਿੱਥੇ ਇੱਕ ਮੰਤਰੀ ਦੇ ਪੁੱਤਰ ਵੱਲੋਂ ਉਪ ਮੁੱਖ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ ਗਈ ਸੀ ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਲੋਕਾਂ ਵੱਲੋਂ ਲਗਾਤਾਰ ਬਹੁਤ ਸਾਰੇ ਦਿਨ ਤੋਂ ਆਰੋਪੀ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਜਾਂਦੀ ਰਹੀ।
ਸੁਪਰੀਮ ਕੋਰਟ ਦੀ ਦਖਲਅੰਦਾਜ਼ੀ ਤੋਂ ਬਾਅਦ ਹੀ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਰਾਕੇਸ਼ ਟਿਕੈਤ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਮੋਦੀ ਸਰਕਾਰ ਚਿੰਤਾ ਵਿੱਚ ਪੈ ਗਈ। ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਇਕ ਵਾਰ ਫਿਰ ਤੋਂ ਕਿਸਾਨੀ ਅੰਦੋਲਨ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਉਹ ਅੱਜ ਕਿਸਾਨ ਸ਼ਹੀਦਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਤਿਕੁਨੀਆ ਪਹੁੰਚੇ ਸਨ।
ਉੱਥੇ ਹੀ ਆਖਿਆ ਗਿਆ ਹੈ ਕਿ ਅਗਰ ਅਪਰਾਧੀ ਦੇ ਪਿਤਾ ਨੂੰ ਉਸ ਦੇ ਅਹੁਦੇ ਤੋਂ ਬਰਖਾਸਤ ਨਹੀਂ ਕੀਤਾ ਜਾਂਦਾ ਤਾਂ ਇਸ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਚਾਰ ਕਿਸਾਨਾਂ ਦੀਆਂ ਅਸਥੀਆਂ ਨੂੰ ਦੇਸ਼ ਦੇ ਹਰ ਜ਼ਿਲੇ ਵਿੱਚ ਲਿਜਾਇਆ ਜਾਵੇਗਾ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 24 ਤਰੀਕ ਨੂੰ ਇਨ੍ਹਾਂ ਅਸਥੀਆਂ ਨੂੰ ਜਲ ਪ੍ਰਵਾਹ ਕੀਤੇ ਜਾਣ ਤੋਂ ਬਾਅਦ 26 ਤਰੀਕ ਨੂੰ ਸਾਰੇ ਲੋਕਾਂ ਵੱਲੋਂ ਲਖਨਊ ਪਹੁੰਚ ਕੀਤੀ ਜਾਵੇਗੀ। ਜਿੱਥੇ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਲਖਨਊ ਦੇ ਵਿੱਚ ਮਹਾ ਪੰਚਾਇਤ ਬੁਲਾਈ ਜਾਵੇਗੀ।
ਅਗਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੰਦਾ ਤਾਂ ਉਥੇ ਹੀ ਫਿਰ ਕਿਸਾਨੀ ਅੰਦੋਲਨ ਨੂੰ ਪੇਸ਼ ਕੀਤੇ ਜਾਣ ਦਾ ਐਲਾਨ ਕੀਤਾ ਜਾਵੇਗਾ। ਉਥੇ ਹੀ ਪ੍ਰਿਯੰਕਾ ਗਾਂਧੀ ਵੱਲੋਂ ਵੀ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦਾ ਪ੍ਰਧਾਨ ਮੰਤਰੀ ਨੂੰ ਟਵਿਟਰ ਉਪਰ ਟੈਗ ਕੀਤਾ ਗਿਆ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੀ ਅੱਗੇ ਆ ਕੇ ਇਨਸਾਫ ਦਵਾਉਣ ਲਈ ਲੜ ਰਹੀਆਂ ਹਨ।
Previous Postਹੁਣ ਕੈਪਟਨ ਦੇ ਵਿਰੁੱਧ ਚੋਣਾਂ ਲੜਨ ਲਈ ਹੋ ਗਿਆ ਇਸ ਮਸ਼ਹੂਰ ਸ਼ਖਸ਼ੀਅਤ ਵਲੋਂ ਇਹ ਐਲਾਨ – ਤਾਜਾ ਵੱਡੀ ਖਬਰ
Next Postਮੁੱਖ ਮੰਤਰੀ ਚੰਨੀ ਬਾਰੇ ਆ ਗਈ ਹੁਣ ਕੈਪਟਨ ਅਮਰਿੰਦਰ ਸਿੰਘ ਵਾਂਗ ਇਹ ਤਾਜਾ ਵੱਡੀ ਖਬਰ