ਆਖਰ ਹੋ ਗਈ ਓਹੀ ਗਲ੍ਹ ਜਿਸਦਾ ਸੀ ਸਭ ਨੂੰ ਡਰ – ਤਾਲੀਬਾਨ ਨੂੰ ਲੈ ਕੇ ਇੰਗਲੈਂਡ ਤੋਂ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਤਾਲਿਬਾਨ ਵੱਲੋਂ ਜਦੋਂ ਤੋਂ ਅਫਗਾਨਿਸਤਾਨ ਦੀ ਸੱਤਾ ਉੱਪਰ ਕਬਜਾ ਕੀਤਾ ਗਿਆ ਹੈ, ਉਸ ਸਮੇਂ ਤੋਂ ਹੀ ਦੇਸ਼ ਦੇ ਰਾਸ਼ਟਰਪਤੀ ਦੇਸ਼ ਛੱਡ ਕੇ ਭੱਜ ਚੁੱਕੇ ਸਨ। ਦੇਸ਼ ਦੇ ਨਾਗਰਿਕਾਂ ਵੱਲੋਂ ਵੀ ਆਪਣੀ ਜਾਨ ਨੂੰ ਸੁਰੱਖਿਅਤ ਕਰਨ ਲਈ ਵਿਦੇਸ਼ਾਂ ਦਾ ਰੁਖ ਕਰ ਦਿੱਤਾ ਗਿਆ। ਅਫਗਾਨਿਸਤਾਨ ਵਿੱਚ ਜਿੱਥੇ ਔਰਤਾਂ ਦੀ ਪੜਾਈ ਉਪਰ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਅਫ਼ਗ਼ਾਨਿਸਤਾਨ ਤੋਂ ਇਕ ਗਾਇਕਾ ਅਤੇ ਅਦਾਕਾਰਾ ਦੇਸ਼ ਛੱਡਣ ਤੋਂ ਬਾਅਦ ਉਥੋਂ ਦੇ ਹਾਲਾਤਾਂ ਬਾਰੇ ਜਾਣਕਾਰੀ ਦਿੰਦੀ ਹੋਈ ਦੱਸ ਰਹੀ ਸੀ ਕਿ ਔਰਤਾਂ ਅਫਗਾਨਿਸਤਾਨ ਵਿਚ ਸੁਰੱਖਿਅਤ ਨਹੀਂ ਹਨ।

ਉੱਥੇ ਹੀ ਤਾਲਿਬਾਨ ਵੱਲੋਂ ਪੂਰੀ ਤਰ੍ਹਾਂ ਆਪਣਾ ਕਬਜਾ ਹਰ ਪਾਸੇ ਕਰ ਲਿਆ ਗਿਆ ਹੈ। ਜਿਸ ਕਾਰਨ ਹਾਲਾਤ ਦਿਨ ਬ ਦਿਨ ਖਰਾਬ ਹੁੰਦੇ ਜਾ ਰਹੇ ਹਨ। ਉੱਥੇ ਹੀ ਸਾਰੇ ਦੇਸ਼ਾਂ ਦੀ ਨਜ਼ਰ ਅਫਗਾਨਿਸਤਾਨ ਦੇ ਰਾਜਨੀਤਿਕ ਹਾਲਾਤਾਂ ਉਪਰ ਟਿਕੀ ਹੋਈ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਅਫਗਾਨਿਸਤਾਨ ਦੇ ਤਾਲਿਬਾਨ ਨੂੰ ਸਰਕਾਰ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਹੈ। ਉੱਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੀ ਸੁਰੱਖਿਆ ਨੂੰ ਵੀ ਦੇਖਿਆ ਜਾ ਰਿਹਾ ਹੈ। ਹੁਣ ਤਾਲਿਬਾਨ ਤੋਂ ਇੰਗਲੈਂਡ ਜਾਣ ਵਾਲੀ ਯਾਤਰੀ ਬਾਰੇ ਅਜਿਹੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

15 ਅਗਸਤ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਅਫ਼ਗ਼ਾਨਿਸਤਾਨ ਵਿਚ ਤੈਨਾਤ ਆਪਣੇ ਨਾਗਰਿਕਾਂ ਅਤੇ ਅਧਿਕਾਰੀਆਂ ਨੂੰ ਵਾਪਸ ਬੁਲਾ ਲਿਆ ਗਿਆ ਸੀ। ਉੱਥੇ ਇਸ ਫੌਜ ਦੇ ਜਹਾਜ਼ਾਂ ਰਾਹੀਂ ਇਨ੍ਹਾਂ ਲੋਕਾਂ ਨੂੰ ਸੁਰੱਖਿਅਤ ਕੀਤਾ ਗਿਆ। ਹੁਣ ਬੀਤੇ ਦਿਨੀਂ ਬ੍ਰਿਟਿਸ਼ ਫੌਜ ਨਾਲ ਕੰਮ ਕਰਨ ਵਾਲੇ ਇਕ ਅਫਗਾਨ ਸਪੈਸ਼ਲ ਫੋਰਸ ਕਮਾਂਡੋ ਦੇ ਬ੍ਰਿਟੇਨ ਪਹੁੰਚਣ ਤੇ ਉਸ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਜਿਥੇ ਇਹ ਅਫ਼ਗਾਨ ਨਾਗਰਿਕ ਬ੍ਰਿਟਿਸ਼ ਫੌਜ ਨਾਲ ਕੰਮ ਕਰਦਾ ਸੀ ਉੱਥੇ ਹੀ ਉਸ ਦਾ ਰਿਸ਼ਤਾ ਤਾਲਿਬਾਨ ਨਾਲ ਵੀ ਹੈ।

ਜਿਸ ਨੂੰ ਤਾਲਿਬਾਨ ਨਾਲ ਸਬੰਧ ਰੱਖਣ ਦੇ ਦੋਸ਼ ਵਿਚ ਬ੍ਰਿਟੇਨ ਦੀ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਥੇ ਹੀ ਅਫ਼ਗ਼ਾਨਿਸਤਾਨ ਤੋਂ ਬ੍ਰਿਟੇਨ ਪਹੁੰਚੇ ਇਸ 33 ਸਾਲਾ ਸਖਸ਼ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਵੀ ਜ਼ਾਹਰ ਕੀਤੇ ਜਾ ਰਹੇ ਹਨ। ਕਿਉਕਿ ਅਫ਼ਗ਼ਾਨਿਸਤਾਨ ਦੇ ਰੈਸਕਿਊ ਆਪ੍ਰੇਸ਼ਨ ਨੂੰ ਲੈ ਕੇ ਮਾਹਿਰਾਂ ਨੇ ਜੋ ਸ਼ੰਕਾ ਪ੍ਰਗਟਾਈ ਸੀ, ਜੋ ਹੁਣ ਸਹੀ ਸਾਬਿਤ ਹੁੰਦੀ ਨਜ਼ਰ ਆਉਂਦੀ ਹੈ।