ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਦੇਸ਼ ਅੰਦਰ ਪਿਛਲੇ ਸਾਲ ਮਾਰਚ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਹੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਉਸ ਸਮੇਂ ਸਾਰੇ ਵਿਦਿਅਕ ਅਦਾਰਿਆਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਤਾਂ ਜੋ ਇਸ ਤਾਲਾਬੰਦੀ ਦਾ ਅਸਰ ਬੱਚਿਆਂ ਦੀ ਪੜ੍ਹਾਈ ਉਪਰ ਨਾ ਪੈ ਸਕੇ। ਕਰੋਨਾ ਕੇਸਾਂ ਵਿੱਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲਣ ਦੇ ਆਦੇਸ਼ ਦਿੱਤੇ ਗਏ ਸਨ। ਉਸ ਸਮੇਂ ਕੁਝ ਵੱਡੀਆਂ ਕਲਾਸਾਂ ਦੇ ਬੱਚੇ ਹੀ ਸਕੂਲ ਆਉਣਾ ਸ਼ੁਰੂ ਕਰ ਰਹੇ ਸਨ, ਕਿ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੋ ਗਈ।
ਜਿਸ ਕਾਰਨ ਵਿਦਿਅਕ ਅਦਾਰਿਆਂ ਨੂੰ ਮੁੜ ਬੰਦ ਕਰਨਾ ਪਿਆ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ। ਉੱਥੇ ਹੀ ਸਰਕਾਰ ਵੱਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਬੱਚਿਆਂ ਨੂੰ ਬਿਨਾਂ ਪ੍ਰੀਖਿਆਵਾਂ ਅਗਲੀ ਕਲਾਸ ਵਿੱਚ ਕਰ ਦਿੱਤਾ ਗਿਆ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਇੱਕ ਮਹੀਨੇ ਲਈ ਮੁਲਤਵੀ ਕੀਤੀਆਂ ਗਈਆਂ ਸਨ। ਆਖਰ ਸੀ ਬੀ ਐਸ ਈ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਬਾਰੇ ਹੁਣੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਇਹ ਕੰਮ ਹੋਣ ਲੱਗਾ ਹੈ।
ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ ਜਿਸ ਨਾਲ ਮਾਪਿਆਂ ਅਤੇ ਬੱਚਿਆਂ ਵਿਚਕਾਰ ਪਰੇਸ਼ਾਨੀ ਵਧ ਜਾਂਦੀ ਹੈ। ਹੁਣ ਸੀ ਬੀ ਐਸ ਈ ਬੋਰਡ ਵੱਲੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਸੋਮਵਾਰ ਨੂੰ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਉੱਥੇ ਹੀ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਸਾਰੇ ਸੂਬਿਆਂ ਦੇ ਸਿੱਖਿਆ ਸਕੱਤਰ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕਰਨਗੇ। ਉਸ ਤੋਂ ਬਾਅਦ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲਿਆ ਜਾਵੇਗਾ।
17 ਮਈ ਨੂੰ ਹੋਣ ਵਾਲੀ ਇਸ ਬੈਠਕ ਉਪਰ ਸਾਰੇ ਬੱਚਿਆਂ ਦੀ ਨਜ਼ਰ ਟਿਕੀ ਹੋਈ ਹੈ। ਦੇਸ਼ ਵਿੱਚ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਵਕੀਲ ਮਮਤਾ ਸ਼ਰਮਾ ਵੱਲੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਓਧਰ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਵੀ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ 17 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਆਖਰੀ ਫੈਸਲਾ ਲਿਆ ਜਾ ਸਕਦਾ ਹੈ।
Previous Postਸਾਵਧਾਨ ਪੰਜਾਬ ਚ ਇਥੇ ਇਹਨਾਂ ਦੁਕਾਨਾਂ ਲਈ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਈ ਹੋ ਗਿਆ ਹੁਣ ਇਹ ਐਲਾਨ
Next Postਅਜੀਬੋ ਗਰੀਬ : ਰੁੱਖ ਤੋਂ ਡਿਗ ਰਹੇ ਸਨ ਪੈਸੇ ਲੋਕਾਂ ਨੇ ਕਰ ਲਏ ਇਕੱਠੇ, ਪਰ ਸਚਾਈ ਪਤਾ ਲਗਣ ਤੇ ਪਛਤਾਏ