ਆਖਰ CM ਚੰਨੀ ਨੇ 15 ਕਰੋੜ ਦਾ ਕਰਤਾ ਵੱਡਾ ਐਲਾਨ ਨਵਜੋਤ ਸਿੱਧੂ ਤੇ ਪਿਤਾ ਦੇ ਨਾਮ ਤੇ ਇਹ ਕੰਮ ਕਰਨ ਲਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਚੋਣਾਂ ਨਜ਼ਦੀਕ ਆਉਂਦੇ ਹੀ ਬਹੁਤ ਸਾਰੇ ਠੇਕੇ ਤੇ ਤੈਨਾਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣੇ ਰੁਜ਼ਗਾਰ ਨੂੰ ਪੱਕੇ ਕੀਤੇ ਜਾਣ ਦੀ ਮੰਗ ਸੂਬਾ ਸਰਕਾਰ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਕੀਤੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਨਾਲ ਪੁਲਸ ਪ੍ਰਸ਼ਾਸਨ ਵੱਲੋਂ ਧੱਕਾ-ਮੁੱਕੀ ਵੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਉੱਪਰ ਲਾਠੀਚਾਰਜ ਕੀਤੇ ਜਾਣ ਦੀਆਂ ਘਟਨਾਵਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ।

ਪੰਜਾਬ ਵਿੱਚ ਅੱਜ ਸਰਕਾਰੀ ਬੱਸਾਂ ਦੇ ਕਰਮਚਾਰੀਆਂ ਵੱਲੋ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਪਿਛਲੇ ਲੰਮੇਂ ਸਮੇਂ ਤੋਂ ਕੀਤੀ ਜਾ ਰਹੀ ਹੈ ਜਿਸਦੇ ਚਲਦੇ ਹੋਏ ਉਨ੍ਹਾਂ ਵੱਲੋਂ ਹੜਤਾਲ ਕਰ ਦਿੱਤੀ ਗਈ ਹੈ ਅਤੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ ਅਤੇ 8 ਦਸੰਬਰ ਨੂੰ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਥੇ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ 15 ਕਰੋੜ ਨਾਲ ਨਵਜੋਤ ਸਿੱਧੂ ਦੇ ਪਿਤਾ ਦੇ ਨਾਮ ਤੇ ਕੰਮ ਕੀਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਮ੍ਰਿਤਸਰ ਵਿਚ ਹਲਕਾ ਵਧਾਇਕ ਸੁਨੀਲ ਦੱਤ ਦੇ ਰਣਜੀਤ ਐਵੇਨਿਊ ਵਿਖੇ ਕਰਵਾਏ ਗਏ ਇਕ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ ਗਿਆ। ਜਿੱਥੇ ਮੁੱਖ ਮੰਤਰੀ ਸਾਹਿਬ ਉਚੇਚੇ ਤੌਰ ਤੇ ਪਹੁੰਚੇ ਹੋਏ ਸਨ ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਨਵਜੋਤ ਸਿੱਧੂ ਨੂੰ ਮਨਾਉਣ ਦੀ ਕੋਸ਼ਿਸ਼ ਕਰਦੇ ਹੋਏ ਦਿਖਾਈ ਦਿੱਤੇ। ਜਿੱਥੇ ਉਨ੍ਹਾਂ ਵੱਲੋਂ ਸਰਕਾਰ ਵੱਲੋਂ 15 ਕਰੋੜ ਦਾ ਕ੍ਰਿਕਟ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ।

ਉਥੇ ਹੀ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਸਟੇਡੀਅਮ ਕਾਂਗਰਸ ਪ੍ਰਧਾਨ ਸਿੱਧੂ ਦੇ ਪਿਤਾ ਦੇ ਨਾਂ ਤੇ ਬਣਾਇਆ ਜਾਵੇਗਾ। ਜਿਸ ਨੂੰ 15 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਫੈਸਲਾ ਨਵਜੋਤ ਸਿੱਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਹੈ। ਜਿੱਥੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੂੰ ਹਮੇਸ਼ਾ ਨਿਸ਼ਾਨੇ ਤੇ ਲੈਂਦੇ ਹੋਏ ਨਵਜੋਤ ਸਿੱਧੂ ਵੱਲੋਂ ਕਈ ਵਾਰ ਤੰਜ਼ ਕੱਸੇ ਗਏ ਹਨ। ਜਿੱਥੇ ਦੋਹਾਂ ਵਿਚਕਾਰ ਆਪਸੀ ਮਤਭੇਦ ਵੀ ਕਈ ਵਾਰ ਨਜ਼ਰ ਆਏ ਹਨ।