ਆਪ ਚ ਗਏ ਸਾਬਕਾ IG ਕੁੰਵਰ ਵਿਜੈ ਪ੍ਰਤਾਪ ਸਿੰਘ ਬਾਰੇ ਹੁਣ ਚੋਥੇ ਦਿਨ ਹੀ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਸਥਿਤੀ ਹੁਣ ਕੁਝ ਕਾਬੂ ਹੇਠ ਹੈ। ਉਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸਭ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਕਈ ਖਾਸ ਵਿਅਕਤੀਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉਥੇ ਹੀ ਖੇਤੀ ਕਨੂੰਨਾਂ ਦੇ ਕਾਰਨ ਵੀ ਬਹੁਤ ਸਾਰੇ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਹੋਣ ਵਾਲੀਆਂ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ।

ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਵੱਲੋਂ ਪਾਰਟੀ ਬਦਲੇ ਜਾਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ। ਹੁਣ ਆਪ ਵਿਚ ਸ਼ਾਮਲ ਹੋਏ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਬਾਰੇ ਚੌਥੇ ਦਿਨ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿੱਥੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਪਾਰਟੀ ਨੂੰ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਕਾਫੀ ਮਜ਼ਬੂਤੀ ਮਿਲੀ ਸੀ।

ਉਨ੍ਹਾਂ ਕਿਹਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਂਚ ਕਰਨਾ ਮੇਰੀ ਜ਼ਿੰਦਗੀ ਦਾ ਅਹਿਮ ਕੇਸ ਸੀ ਪਰ ਦੋਸ਼ੀ ਹੀ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਦੇ ਰਹੇ ਹਨ । ਪੰਜਾਬ ਦੇ ਲੋਕਾਂ ਨੂੰ ਇਨਸਾਫ ਕਿਥੋਂ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਲਈ ਜਦੋਂ ਇਨਸਾਫ ਮਿਲਣ ਦੀ ਆਸ ਸੀ ਫਰੀਦਕੋਟ ਦੀ ਅਦਾਲਤ ਵਿਚ ਕਾ-ਰ-ਵਾ-ਈ ਜਾਂਚ ਅਧੀਨ ਸੀ ਤਾਂ ਜਾਂਚ ਦੇ ਫੈਸਲੇ ਚੰਡੀਗੜ੍ਹ ਤੋਂ ਕਿਉਂ ਕਰਵਾਏ ਗਏ। ਜਿੱਥੇ ਉਨ੍ਹਾਂ ਨੂੰ ਸਾਰੇ ਪੰਜਾਬੀਆਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ।

ਉਥੇ ਹੀ ਹੁਣ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕੌਂਸਲਰ ਪਿੰਕੀ ਦੇਵੀ ਤੇ ਪ੍ਰਧਾਨ ਰਾਮਬਲੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਅੰਮ੍ਰਿਤਸਰ ਵਿੱਚ ਇਹ ਸਭ ਕੁਝ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਯਤਨਾਂ ਸਦਕਾ ਸੰਭਵ ਹੋਇਆ ਹੈ। ਜਿਨ੍ਹਾਂ ਦੀ ਅਗਵਾਈ ਹੇਠ ਹਰਪਾਲ ਸਿੰਘ ਭਾਲਾ ਦੇ ਯਤਨਾਂ ਸਦਕਾ ਅਮ੍ਰਿਤਸਰ ਹਲਕਾ ਉੱਤਰੀ ਦੀ ਵਾਰਡ ਨੰਬਰ 15 ਤੋਂ ਕੌਂਸਲਰ ਪਿੰਕੀ ਦੇਵੀ ਅਤੇ ਪ੍ਰਧਾਨ ਰਾਮ ਬਲੀ ਦੇ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਕੀਤਾ ਗਿਆ ਹੈ।