ਆਈ ਤਾਜਾ ਵੱਡੀ ਖਬਰ
ਇਸ ਵਾਰ ਜਿੱਥੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋ ਇਤਿਹਾਸ ਰਚਿਆ ਗਿਆ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਨੂੰ ਬਹੁਤ ਵੱਡੇ ਝਟਕੇ ਲੱਗੇ ਹਨ। ਜਿੱਥੇ ਸਾਰੇ ਵੱਡੇ ਉਮੀਦਵਾਰ ਚੋਣ ਮੈਦਾਨ ਵਿਚ ਹਾਰ ਗਏ ਹਨ ਅਤੇ ਆਮ ਆਦਮੀ ਪਾਰਟੀ ਦੇ ਦਾਅਵੇਦਾਰ ਜਿੱਤ ਹਾਸਲ ਕਰ ਗਏ ਹਨ। ਇਸ ਵਾਰ ਜਿੱਥੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਸੱਤਾ ਵਿੱਚ ਆਉਣ ਚ ਕਾਮਯਾਬ ਹੋਈ ਹੈ। ਉਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਅਤੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣ ਲੜਨ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਇੱਕ ਬਹੁਤ ਵੱਡੀ ਪਾਰਟੀ ਬਣ ਕੇ ਉਭਰ ਆਈ ਹੈ।
ਜਿਸ ਤੋਂ ਬਾਅਦ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਵੀ ਆਖਿਆ ਗਿਆ ਹੈ ਕਿ ਉਹ ਇਸ ਹਾਰ ਤੋਂ ਬਹੁਤ ਕੁਝ ਸਿੱਖਣਗੇ,ਹੁਣ ਆਪ ਦੀ ਧਮਾਕੇਦਾਰ ਜਿੱਤ ਤੋਂ ਬਾਅਦ ਕੇਜਰੀਵਾਲ ਦੀ ਪਤਨੀ ਵੱਲੋਂ ਇਹ ਗੱਲ ਆਖੀ ਗਈ ਹੈ।
ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਜਿੱਤ ਹਾਸਲ ਹੋਣ ਤੋਂ ਬਾਅਦ ਜਿਥੇ ਜਸ਼ਨ ਮਨਾਏ ਜਾ ਰਹੇ ਹਨ। ਉੱਥੇ ਹੀ ਭਗਵੰਤ ਮਾਨ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਆਪਣੀ ਬੇਟੀ ਦੇ ਨਾਲ ਪੰਜਾਬ ਆਏ ਸਨ ਅਤੇ ਉਨ੍ਹਾਂ ਵੱਲੋਂ ਭਗਵੰਤ ਮਾਨ ਨੂੰ ਆਪਣਾ ਦਿਓਰ ਵੀ ਦੱਸਿਆ ਗਿਆ ਸੀ। ਜਿਨ੍ਹਾਂ ਦੇ ਸਮਰਥਨ ਵਿੱਚ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਅੱਜ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਵਿੱਚ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਉਨ੍ਹਾਂ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਗਈ ਹੈ।
ਬੇਸ਼ਕ ਉਹ ਸਿਆਸਤ ਵਿਚ ਐਕਟਿਵ ਨਾ ਹੋਣ, ਪਰ ਉਨ੍ਹਾਂ ਵੱਲੋਂ ਭਗਵੰਤ ਮਾਨ ਨੂੰ ਪੂਰਾ ਸਮਰਥਨ ਦਿੱਤਾ ਗਿਆ। ਉਥੇ ਹੀ ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਸ ਦੀ ਬਹੁਤ ਜ਼ਿਆਦਾ ਮੁਬਾਰਕਬਾਦ ਦਿੱਤੀ ਗਈ।
Previous Postਧਮਾਕੇਦਾਰ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੇ ਪ੍ਰਧਾਨ ਮੰਤਰੀ ਬਣਨ ਨੂੰ ਲੈ ਕੇ ਆਇਆ ਇਹ ਵੱਡਾ ਬਿਆਨ
Next Postਤੂਫ਼ਾਨੀ ਜਿੱਤ ਤੋਂ ਬਾਅਦ ਭਗਵੰਤ ਮਾਨ ਦੇ ਦਿੱਤਾ ਹੁਣ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ