ਆਪ ਦੇ ਮੁੱਖ ਆਗੂ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲਈ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਵਿਚ ਕਾਫੀ ਕੁੱਝ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜੋਰ ਸ਼ੋਰ ਨਾਲ ਤਿਆਰੀ ਆਰੰਭ ਕਰ ਦਿੱਤੀਆਂ ਗਈਆਂ ਹਨ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਚੋਣ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕੁਝ ਲੋਕਾਂ ਨੂੰ ਟਿਕਟ ਨਾ ਮਿਲਣ ਦੇ ਕਾਰਨ ਉਨ੍ਹਾਂ ਵੱਲੋਂ ਉਸ ਪਾਰਟੀ ਨਾਲੋਂ ਨਾਤਾ ਤੋੜ ਕੇ ਦੂਜੀਆਂ ਪਾਰਟੀਆਂ ਦਾ ਪੱਲਾ ਵੀ ਫੜਿਆ ਜਾ ਰਿਹਾ ਹੈ।

ਉਥੇ ਹੀ ਆਉਣ ਵਾਲੀਆਂ ਚੋਣਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਸ਼ਾਮਲ ਹੋ ਰਹੀਆਂ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਸੀ। ਉੱਥੇ ਹੀ ਵੱਖ-ਵੱਖ ਚੋਣ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਅੰਦਰ ਪ੍ਰਚਾਰ ਕਰਨ ਲਈ ਰੈਲੀਆਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਹੁਣ ਆਪ ਦੇ ਮੁੱਖ ਆਗੂ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲਈ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਿੱਥੇ ਆਉਣ ਵਾਲੇ ਸਾਲ ਚੋਣਾਂ ਨੂੰ ਲੈ ਕੇ ਕਈ ਵਾਰ ਪੰਜਾਬ ਫੇਰੀ ਪਾ ਚੁੱਕੇ ਹਨ।

ਉੱਥੇ ਹੀ ਹੁਣ ਉਹਨਾਂ ਵੱਲੋ 20 ਨਵੰਬਰ ਨੂੰ ਮੋਗਾ ਵਿੱਚ ਇਕ ਦਿਨ ਦੀ ਪੰਜਾਬ ਫੇਰੀ ਤੇ ਫਿਰ ਆ ਰਹੇ ਹਨ। ਉਥੇ ਹੀ ਉਨ੍ਹਾਂ ਵੱਲੋਂ ਮੋਗਾ ਤੋਂ ਆਪਣੇ ਵਿਧਾਇਕ ਦਾ ਨਾਮ ਵੀ ਜਾਰੀ ਕੀਤਾ ਜਾ ਸਕਦਾ ਹੈ। ਬੀਤੇ ਦਿਨੀਂ ਮੋਗਾ ਤੋਂ ਜਿੱਥੇ ਸੋਨੂੰ ਸੂਦ ਵੱਲੋਂ ਆਪਣੀ ਭੈਣ ਦੇ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਇਸ ਰੈਲੀ ਨੂੰ ਇਸ ਲਈ ਵੀ ਵੇਖਿਆ ਜਾ ਰਿਹਾ ਹੈ ਕਿ ਉਸ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੋਨੂੰ ਸੂਦ ਨਾਲ ਮੁਲਾਕਾਤ ਕੀਤੀ ਜਾਂਦੀ ਹੈ।

ਕਿਉਂਕਿ ਸੋਨੂੰ ਸੂਦ ਇਸ ਸਮੇਂ ਆਪਣੇ ਘਰ ਮੋਗਾ ਵਿੱਚ ਮੌਜੂਦ ਹਨ। ਉਥੇ ਹੀ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਜਿੱਥੇ ਉਨ੍ਹਾਂ ਵੱਲੋਂ ਆਪਣੀ ਭੈਣ ਦੇ ਸਿਆਸਤ ਵਿੱਚ ਆਉਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਕਿਸੇ ਪਾਰਟੀ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ।