ਆਪ ਸਰਕਾਰ ਵਲੋਂ ਗ੍ਰੰਥੀਆਂ ਨੂੰ ਹਰ ਮਹੀਨੇ 18 ਹਜਾਰ ਰੁਪਏ ਦੇਣ ਦਾ ਕੀਤਾ ਐਲਾਨ

ਦੇਸ਼ ਅੰਦਰ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਨੂੰ ਲੈ ਕੇ ਕਈ ਐਲਾਨ ਕੀਤੇ ਜਾਂਦੇ ਹਨ। ਉੱਥੇ ਹੀ ਹੁਣ ਦਿੱਲੀ ਸਰਕਾਰ ਵੱਲੋਂ 2025 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਇਹ ਚੋਣਾਂ ਫਰਵਰੀ 2025 ਵਿੱਚ ਹੋਣ ਜਾ ਰਹੀਆਂ ਹਨ ਤੇ ਆਪ ਸਰਕਾਰ ਵੱਲੋਂ ਚੌਥੀ ਵਾਰ ਸੱਤਾ ਵਿੱਚ ਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਆਪ ਸਰਕਾਰ ਵੱਲੋਂ 18 ਹਜਾਰ ਰੁਪਏ ਹਰ ਮਹੀਨੇ ਗ੍ਰੰਥੀਆਂ ਅਤੇ ਪੁਜਾਰੀਆਂ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ। ਆਪ ਸਰਕਾਰ ਵੱਲੋਂ ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਦਿੱਲੀ ਅੰਦਰ ਆਉਣ ਵਾਲੇ ਸਾਰੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਨਿਭਾਉਣ ਵਾਲੇ ਗ੍ਰੰਥੀਆਂ ਅਤੇ ਪੁਜਾਰੀਆਂ ਨੂੰ ਸਨਮਾਨਿਤ ਕਰਨ ਵਾਸਤੇ ਇੱਕ ਯੋਜਨਾ ਦਾ ਐਲਾਨ ਵੀ ਕਰ ਦਿੱਤਾ ਗਿਆ। ਜਿਸ ਦੇ ਤਹਿਤ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਤੋਂ ਬਾਅਦ 18 ਹਜਾਰ ਰੁਪਏ ਦਿੱਤੇ ਜਾਣਗੇ। ਆਪ ਵੱਲੋਂ ਗ੍ਰੰਥੀ ਪੁਜਾਰੀ ਸਨਮਾਨ ਯੋਜਨਾ ਦਾ ਐਲਾਨ ਕੀਤੇ ਜਾਣ ਨਾਲ ਬਹੁਤ ਸਾਰੇ ਲੋਕਾਂ ਵਿੱਚ ਖੁਸ਼ੀ ਵੀ ਵੇਖੀ ਜਾ ਰਹੀ ਹੈ। ਅਗਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਤ ਮਿਲਦੀ ਹੈ ਤਾਂ ਬਹੁਤ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਹੋਵੇਗਾ। ਕਿਉਂਕਿ ਜਿੱਤਣ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ ਮਾਣ ਭੱਤਾ ਦਿੱਤਾ ਜਾਵੇਗਾ। ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਇਹ ਐਲਾਨ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਗਿਆ ਹੈ। ਉਹਨਾਂ ਵੱਲੋਂ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਕਿਹਾ ਹੈ ਕਿ ‘‘ਅੱਜ ਮੈਂ ਇਕ ਹੋਰ ਵੱਡਾ ਐਲਾਨ ਕਰਾਂਗਾ। ਜਿਸ ਨਾਲ ਸਾਰੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਗ੍ਰੰਥੀਆਂ ਅਤੇ ਪੁਜਾਰੀਆਂ ਨੂੰ ਇਸ ਦਾ ਲਾਭ ਹੋਵੇਗਾ ਅਤੇ ਇਹ ਮਹੱਤਵਪੂਰਨ ਯੋਜਨਾ ਉਹਨਾਂ ਵਾਸਤੇ ਹੋਵੇਗੀ। ਜਿਸ ਨਾਲ ਦਿੱਲੀ ਵਾਸੀ ਖੁਸ਼ ਹੋਣਗੇ। ਦੱਸ ਦਈਏ ਕਿ ਉਹਨਾਂ ਵੱਲੋਂ 2025 ਵਿਚ ਆਪ ਦੀ ਸਰਕਾਰ ਬਣਨ ਤੇ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ ਅਤੇ ਬਜ਼ੁਰਗਾਂ ਅਤੇ ਆਟੋ ਰਿਕਸ਼ਾ ਚਾਲਕਾਂ ਦੇ ਮੁਫਤ ਇਲਾਜ ਲਈ ਸੰਜੀਵਨੀ ਯੋਜਨਾ ਦਾ ਵੀ ਐਲਾਨ ਕੀਤਾ ਗਿਆ ਸੀ।