ਤਾਜਾ ਵੱਡੀ ਖਬਰ
ਇਨ੍ਹੀਂ ਦਿਨੀਂ ਜਿੱਥੇ ਝੋਨੇ ਦੀ ਪਰਾਲ਼ੀ ਨੂੰ ਲਗਾਈ ਗਈ ਅੱਗ ਦੇ ਕਾਰਨ ਅਸਮਾਨ ਵਿਚ ਧੂੰਆਂ ਛਾਇਆ ਹੋਇਆ ਹੈ। ਉੱਥੇ ਹੀ ਇਸ ਧੂੰਏ ਦੇ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਹੈ। ਮੌਸਮ ਦੀ ਤਬਦੀਲੀ ਕਾਰਨ ਵੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਥੇ ਇਸ ਦੇ ਕਾਰਨ ਪੈਣ ਵਾਲੇ ਧੁੰਦ ਦੇ ਚਲਦਿਆਂ ਹੋਇਆਂ ਲੋਕ ਵਧੇਰੇ ਮੁਸ਼ਕਿਲ ਪੈਦਾ ਹੋਈ ਹੈ ਉਥੇ ਹੀ ਭਿਆਨਕ ਸੜਕ ਹਾਦਸੇ ਵੀ ਹੋ ਰਹੇ ਹਨ। ਸਰਕਾਰ ਵੱਲੋਂ ਜਿਥੇ ਇਸ ਮੌਸਮ ਦੇ ਵਿੱਚ ਲੋਕਾਂ ਨੂੰ ਸਾਵਧਾਨੀ ਵਰਤਣ ਦੇ ਆਦੇਸ਼ ਦਿੱਤੇ ਜਾ ਰਹੇ ਹਨ ਉਥੇ ਹੀ ਕੁਝ ਦਿਨਾਂ ਤੋਂ ਪੈਣ ਵਾਲੀ ਇਸ ਧੁੰਦ ਦੇ ਚਲਦਿਆਂ ਹੋਇਆਂ ਵੀ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ।
ਜਿਸ ਦੀ ਸੜਕੀ ਆਵਾਜਾਈ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਹੈ। ਪਰ ਬੀਤੇ ਦੋ ਤਿੰਨ ਦਿਨ ਤੋਂ ਧੁੰਦ ਦੇ ਕਾਰਨ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਇੱਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਵਿਧਾਇਕ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਆਪਣੀ ਕਾਰ ਦੇ ਵਿਚ ਜਾ ਰਹੇ ਸਨ ਉਥੇ ਹੀ ਉਨ੍ਹਾਂ ਦੀ ਕਾਰ ਉਸ ਸਮੇਂ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਉਹ ਬੱਦੋਵਾਲ ਫਾਟਕ ਦੇ ਨਜ਼ਦੀਕ ਪਹੁੰਚੇ।
ਦੱਸਿਆ ਜਾ ਰਿਹਾ ਹੈ ਕਿ ਲੁਧਿਆਣੇ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਬੱਦੋਵਾਲ ਫਾਟਕ ਦੇ ਨਜ਼ਦੀਕ ਜਿਸ ਸਮੇਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਕਾਰ ਪਹੁੰਚੀ ਤਾਂ ਵਧੇਰੇ ਧੁੰਦ ਦੇ ਚਲਦਿਆਂ ਹੋਇਆਂ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿੱਥੇ ਇਸ ਹਾਦਸੇ ਵਿਚ ਉਨ੍ਹਾਂ ਦੀ ਕਾਰ ਨੁਕਸਾਨੀ ਗਈ ਹੈ ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਗਈਆਂ ਹਨ ਉਥੇ ਹੀ ਦੱਸਿਆ ਗਿਆ ਹੈ ਕਿ ਉਸ ਸਮੇਂ ਤੁਰੰਤ ਹੀ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।
ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਧੁੰਦ ਦੇ ਕਾਰਨ ਬੱਦੋਵਾਲ ਫਾਟਕ ਦੇ ਨਜ਼ਦੀਕ ਵਾਪਰਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
Previous PostCM ਭਗਵੰਤ ਮਾਨ ਪਤਨੀ ਸਮੇਤ ਇਥੇ ਮਨਾਉਣਗੇ ਨਵੇਂ ਸਾਲ ਦੀਆਂ ਛੁੱਟੀਆਂ, ਹੋਏ ਰਵਾਨਾ
Next Postਬਦਲਾ ਲੈਣ ਲਈ ਜਿੰਦਾ ਕੇਕੜੇ ਨੂੰ ਖਾ ਗਿਆ ਵਿਅਕਤੀ, ਹਰੇਕ ਕੋਈ ਹੋ ਰਿਹਾ ਹੈਰਾਨ