ਆਮ ਆਦਮੀ ਪਾਰਟੀ ਚ ਪਿਆ ਪੰਗਾ ਇਹਨਾਂ4 ਵੱਡੇ ਲੀਡਰਾਂ ਨੂੰ ਪਾਰਟੀ ਚੋ ਕੱਢਿਆ ਬਾਹਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਕੁਝ ਮਹੀਨਿਆਂ ਤੋਂ ਲਗਾਤਾਰ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਿੱਚ ਵੀ ਬਹੁਤ ਸਾਰੇ ਵਿਧਾਇਕਾਂ ਤੇ ਪਾਰਟੀ ਵਰਕਰ ਪਾਰਟੀ ਦਾ ਸਾਥ ਛੱਡ ਰਹੇ ਹਨ। ਉੱਥੇ ਹੀ ਕਾਂਗਰਸ ਦੀ ਤਰ੍ਹਾਂ ਹੀ ਆਮ ਆਦਮੀ ਪਾਰਟੀ ਵਿੱਚ ਵੀ ਕਾਟੋ ਕਲੇਸ਼ ਵੇਖਿਆ ਜਾ ਰਿਹਾ ਹੈ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਵੱਲੋਂ ਕਈ ਅਹਿਮ ਫ਼ੈਸਲੇ ਕੀਤੇ ਜਾ ਰਹੇ ਹਨ। ਹੁਣ ਆਮ ਆਦਮੀ ਪਾਰਟੀ ਵਿੱਚ ਪਿਆ ਪੰਗਾ ,ਜਿੱਥੇ ਇਹਨਾਂ ਚਾਰ ਵੱਡੇ ਲੀਡਰਾਂ ਨੂੰ ਪਾਰਟੀ ਚੋ ਕੱਢਿਆ ਬਾਹਰ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਰੈਲੀਆਂ ਕੀਤੀਆਂ ਗਈਆਂ ਹਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਵਿਚ ਹੋਈਆਂ ਇਨ੍ਹਾਂ ਰੈਲੀਆਂ ਵਿੱਚ ਸ਼ਾਮਲ ਹੁੰਦੇ ਰਹੇ ਹਨ।

ਜਿੱਥੇ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਉੱਥੇ ਹੀ ਵੱਖ-ਵੱਖ ਚੋਣ ਹਲਕਿਆਂ ਤੋਂ ਐਲਾਨੇ ਗਏ ਆਪਣੇ ਉਮੀਦਵਾਰਾਂ ਦੀ ਸੂਚੀ ਵੀ ਲਾਗੂ ਕੀਤੀਆਂ ਗਈਆਂ। ਬੀਤੇ ਦਿਨੀ ਚੰਡੀਗੜ੍ਹ ਆਉਣ ਤੇ ਜਿਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਅਗਲੇ ਹਫਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਜਿੱਥੇ ਆਮ ਆਦਮੀ ਪਾਰਟੀ ਵਿੱਚ ਬਹੁਤ ਸਾਰੇ ਨਵੇਂ ਚਿਹਰੇ ਸ਼ਾਮਲ ਹੋਏ ਹਨ।

ਉਥੇ ਹੀ ਆਮ ਆਦਮੀ ਪਾਰਟੀ ਦੇ ਕੁਝ ਲੋਕਾਂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਮੱਧੇਨਜ਼ਰ ਰੱਖਦੇ ਹੋਏ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਤੋਂ ਵੱਖ ਕਰ ਦਿੱਤਾ ਗਿਆ ਹੈ। ਇਹ ਚਾਰ ਲੋਕ ਜਿੱਥੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਬਰਖ਼ਾਸਤ ਕੀਤੇ ਗਏ ਹਨ। ਉਨ੍ਹਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਜਿਨ੍ਹਾਂ ਵਿੱਚ ਗੁਰਤੇਜ ਸਿੰਘ ਪੰਨੂ ਐਸ ਏ ਐਸ ਨਗਰ, ਸਤਵੀਰ ਸਿੰਘ ਸੀਰਾ ਅਮਰਗੜ੍ਹ, ਫਿਰੋਜ਼ਪੁਰ ਦਿਹਾਤੀ ਤੋਂ ਮੋਤਾ ਸਿੰਘ ਅਣਜਾਨ, ਪੱਛਮੀ ਜਲੰਧਰ ਤੋਂ ਡਾ ਸ਼ਿਵ ਦਿਆਲ ਮੱਲੀ ਦੇ ਨਾਮ ਸ਼ਾਮਲ ਹਨ।

ਆਮ ਆਦਮੀ ਪਾਰਟੀ ਵੱਲੋਂ ਜਿੱਥੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਹੀ ਇਨ੍ਹਾਂ ਚਾਰ ਆਗੂਆਂ ਨੂੰ ਪਾਰਟੀ ਤੋਂ ਬਰਖ਼ਾਸਤ ਕੀਤਾ ਗਿਆ ਹੈ। ਉਥੇ ਹੀ ਹੁਣ ਆਮ ਆਦਮੀ ਪਾਰਟੀ ਵੱਲੋਂ ਇਹਨਾ ਹਲਕਿਆਂ ਤੋਂ ਆਪਣੇ ਹੋਰ ਉਮੀਦਵਾਰਾਂ ਦੇ ਨਾਮ ਐਲਾਨੇ ਜਾਣਗੇ।