ਆਮ ਆਦਮੀ ਪਾਰਟੀ ਨੇ ਸੰਗਰੂਰ ਜਿਮਨੀ ਚੋਣਾਂ ਚ ਇਸ ਉਮੀਦਵਾਰ ਦੇ ਨਾਮ ਤੇ ਲਾਈ ਮੋਹਰ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਸੰਗਰੂਰ ਜਿਮਨੀ ਚੋਣਾਂ ਨੂੰ ਲੈ ਕੇ ਵੀ ਸਾਰੀਆਂ ਪਾਰਟੀਆਂ ਵਿੱਚ ਸਿਆਸਤ ਭਖੀ ਹੋਈ ਹੈ। ਇਸ ਸੀਟ ਤੋਂ ਜਿੱਥੇ ਆਪਣੇ ਉਮੀਦਵਾਰ ਦੀ ਜਿੱਤ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ ਅਤੇ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਸੰਗਰੂਰ ਸੀਟ ਉਪਰ ਆਪਣੇ ਉਮੀਦਵਾਰ ਉਤਾਰੇ ਜਾਣ ਦਾ ਐਲਾਨ ਕੀਤਾ ਗਿਆ ਹੈ। ਸੰਗਰੂਰ ਦੀ ਜਿਮਨੀ ਚੋਣ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵੱਲੋਂ ਜਿਥੇ ਭਾਈ ਰਾਜੋਆਣਾ ਦੀ ਭੈਣ ਦਾ ਨਾਮ ਅੱਗੇ ਕੀਤਾ ਗਿਆ ਸੀ ਉੱਥੇ ਹੀ ਉਨ੍ਹਾਂ ਵੱਲੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਹੁਣ ਆਮ ਆਦਮੀ ਪਾਰਟੀ ਨੇ ਸੰਗਰੂਰ ਜਿਮਨੀ ਚੋਣਾਂ ਚ ਇਸ ਉਮੀਦਵਾਰ ਦੇ ਨਾਮ ਤੇ ਲਾਈ ਮੋਹਰ ,ਜਿਸ ਬਾਰੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਜਾਣਕਾਰੀ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਸੰਗਰੂਰ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾ ਰਹੇ ਹਨ ਉਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਦੇ ਜਿਲਾ ਇੰਚਾਰਜ ਤੇ ਨੌਜਵਾਨ ਵਲੰਟੀਅਰ ਗੁਰਮੇਲ ਸਿੰਘ ਦਾ ਨਾਮ ਨਾਮਜ਼ਦ ਕੀਤਾ ਗਿਆ ਹੈ।

ਜਿਨ੍ਹਾਂ ਨੂੰ ਬਤੌਰ ਸੰਗਰੂਰ ਤੋਂ ਪਾਰਟੀ ਪ੍ਰਧਾਨ ਤੇ ਸਰਪੰਚ ਗੁਰਮੇਲ ਸਿੰਘ ਨੂੰ ਆਮ ਆਦਮੀ ਪਾਰਟੀ ਅਤੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਬਾਰਕਬਾਦ ਵੀ ਦਿੱਤੀ ਗਈ ਹੈ। ਉਥੇ ਹੀ ਮੁੱਖ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ 23 ਜੂਨ ਨੂੰ ਹੋਣ ਵਾਲੀ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਸਰਪੰਚ ਗੁਰਮੇਲ ਸਿੰਘ ਪਾਰਟੀ ਦੇ ਉਮੀਦਵਾਰ ਹੋਣਗੇ।

ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੀ ਇਹ mp ਦੀ ਸੀਟ ਖਾਲੀ ਹੋ ਗਈ ਸੀ ਜਿਸ ਉਪਰ ਹੁਣ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸੀਟ ਪਰ ਜਿੱਥੇ ਗੁਰਮੇਲ ਸਿੰਘ ਨੂੰ ਦਾਅਵੇਦਾਰ ਬਣਾਇਆ ਗਿਆ ਹੈ ਉਥੇ ਹੀ ਸਾਰਿਆਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ।