ਆਮ ਆਦਮੀ ਪਾਰਟੀ ਲਈ ਆਈ ਵੱਡੀ ਮਾੜੀ ਖਬਰ ਲੱਗ ਗਿਆ ਹੁਣ ਇਹ ਵੱਡਾ ਝਟੱਕਾ

ਆਈ ਤਾਜਾ ਵੱਡੀ ਖਬਰ 

ਜਿਵੇਂ ਜਿਵੇਂ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਦਾ ਸਮਾਂ ਨਜ਼ਦੀਕ ਆਇਆ ਹੈ ਉਹ ਇਹ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿੱਥੇ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਵਿੱਚ ਕਈ ਉਮੀਦਵਾਰਾਂ ਨੂੰ ਸ਼ਾਮਲ ਕਰਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਉਥੇ ਹੀ ਪਾਰਟੀਆਂ ਦੇ ਕਈ ਆਗੂਆਂ ਅਤੇ ਵਰਕਰਾਂ ਵੱਲੋਂ ਕਿਸੇ ਨਾ ਕਿਸੇ ਕਾਰਨ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਪਾਰਟੀ ਨਾਲੋਂ ਤੋੜ-ਵਿਛੋੜਾ ਕਰਦੇ ਹੋਏ ਪਾਰਟੀਆਂ ਵਿੱਚ ਜਾਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਇਸ ਤੋੜ ਵਿਛੋੜੇ ਦਾ ਕਾਰਨ ਕਈ ਜਗ੍ਹਾ ਤੇ ਪਾਰਟੀ ਵੱਲੋਂ ਸੀਟ ਨਾ ਦਿੱਤੇ ਜਾਣਾ ਵੀ ਹੈ।

ਕਿਉਂਕਿ ਜਿਥੇ ਕੁਝ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਸੀਟ ਮਿਲਣ ਦੀ ਆਸ ਉਥੇ ਹੀ ਪਾਰਟੀ ਵੱਲੋਂ ਉਨ੍ਹਾਂ ਨੂੰ ਅਖੋਂ ਪ੍ਰੋਖੇ ਕੀਤਾ ਗਿਆ ਹੈ। ਇਸ ਵਿਰੋਧ ਦੇ ਚਲਦੇ ਹੋਏ ਹੀ ਉਨ੍ਹਾਂ ਪਾਰਟੀ ਆਗੂਆਂ ਵੱਲੋਂ ਆਪਣੀ ਪਾਰਟੀ ਤੋਂ ਅਸਤੀਫੇ ਦਿੱਤੇ ਜਾ ਰਹੇ ਹਨ। ਹੁਣ ਆਮ ਆਦਮੀ ਪਾਰਟੀ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਸਨੂੰ ਇਹ ਵੱਡਾ ਝਟਕਾ ਲਗਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪਠਾਨਕੋਟ ਚੋਣ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਆਗੂ ਟੀਨਾ ਚੌਧਰੀ ਵੱਲੋਂ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਗਿਆ। ਉਨ੍ਹਾਂ ਲਿਖਿਆ ਹੈ ਕਿ ਮੈਂ ਇਸ ਕਰਕੇ ਆਪਣੀ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਾਰਟੀ ਵਿਚ ਹਮੇਸ਼ਾ ਹੀ ਅਣਗੌਲਿਆ ਕੀਤਾ ਗਿਆ ਹੈ।

ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਥੇ ਹੀ ਆਪਣੇ ਅਸਤੀਫੇ ਵਿਚ ਆਮ ਆਦਮੀ ਪਾਰਟੀ ਤੋਂ ਵੱਖ ਹੋਈ ਟੀਨਾ ਚੌਧਰੀ ਵੱਲੋਂ ਲਿਖਿਆ ਗਿਆ ਹੈ ਕਿ ਮੈਂ ਪਾਰਟੀ ਦੀ ਮਜ਼ਬੂਤੀ ਵਾਸਤੇ ਹਲਕੇ ਵਿੱਚ ਦਿਨ ਰਾਤ ਮਿਹਨਤ ਕੀਤੀ ਹੈ ਅਤੇ ਦਿਨ ਰਾਤ ਹੀ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ ਹੈ। ਪਰ ਪਾਰਟੀ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਜਗ੍ਹਾ ਨਹੀਂ ਦਿੱਤੀ ਜਾ ਰਹੀ।