ਆਮ ਜਨਤਾ ਦੀਆਂ ਜੇਬਾਂ ਹੋਣ ਗੀਆਂ ਢਿਲੀਆਂ – ਹੁਣ ਆ ਗਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਕਰੋਨਾ ਨੇ ਪੰਜਾਬ ਵਿੱਚ ਤਬਾਹੀ ਮਚਾਈ ਸੀ। ਉਸ ਸਮੇਂ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਅਹਿਮ ਫੈਸਲੇ ਲਏ ਗਏ ਸਨ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ ,ਕਰੋਨਾ ਦੇ ਪ੍ਰਸਾਰ ਨੂੰ ਵੀ ਵਧਣ ਤੋਂ ਰੋਕਿਆ ਜਾ ਸਕੇ। ਕਰੋਨਾ ਦੀ ਰੋਕਥਾਮ ਲਈ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਰੁਜ਼ਗਾਰ ਬੰਦ ਹੋ ਗਏ ਅਤੇ ਕਈ ਲੋਕ ਬੇਰੁਜ਼ਗਾਰ ਹੋ ਗਏ ਸਨ। ਬੇਰੁਜ਼ਗਾਰ ਹੋਏ ਲੋਕਾਂ ਨੂੰ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਜਿਸ ਕਾਰਨ ਉਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ।

ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵਧਦੀ ਹੋਈ ਮਹਿੰਗਾਈ ਨੇ ਲੋਕਾਂ ਨੂੰ ਹੋਰ ਚਿੰਤਾ ਵਿੱਚ ਲੈ ਆਂਦਾ ਹੈ। ਹੁਣ ਜਨਤਾ ਦੀਆਂ ਜੇਬਾਂ ਹੋਰ ਢਿੱਲੀਆਂ ਹੋਣਗੀਆਂ ਜਿਸ ਬਾਰੇ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਜਿਥੇ ਪਹਿਲਾਂ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਉਥੇ ਹੀ ਕੁਝ ਦਿਨ ਪਹਿਲਾਂ ਖੰਡ, ਬ੍ਰੈਡ ਤੇ ਦੁੱਧ ਦੇ ਰੇਟ ਵੀ ਵਧਾ ਦਿੱਤੇ ਗਏ ਸਨ।

ਜਿਸ ਕਾਰਨ ਲੋਕਾਂ ਨੂੰ ਰੋਜ਼ ਮਰਾ ਦੀ ਜ਼ਿੰਦਗੀ ਵਿੱਚ ਵਰਤੋ ਵਿੱਚ ਲਿਆਉਣ ਵਾਲੀਆਂ ਇਹਨਾਂ ਚੀਜ਼ਾਂ ਨੂੰ ਹਾਸਲ ਕਰਨ ਲਈ ਕਈ ਤਰ੍ਹਾਂ ਦੇ ਕੰਮ ਕਰਨੇ ਪੈਂਦੇ ਹਨ ਉਥੇ ਹੀ ਇਹਨਾ ਦੀ ਵਧੀ ਹੋਈ ਕੀਮਤ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ। ਅੱਗੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਵਿੱਚ ਵੀ ਲੋਕਾਂ ਨੂੰ ਖੰਡ ਦੇ ਭਾਅ ਵਿੱਚ ਵਾਧਾ ਮਿਲ ਸਕਦਾ ਹੈ। ਕਿਉਂਕਿ ਉਸ ਸਮੇਂ ਤੇ ਮਠਿਆਈਆਂ ਆਦਿ ਵਧੇਰੇ ਵਿਕਰੀ ਹੋਣ ਕਾਰਨ ਖੰਡ ਦੇ ਰੇਟ ਵਧਾ ਦਿੱਤੇ ਜਾਂਦੇ ਹਨ।

ਹੁਣ ਖੰਡ ਦੇ ਭਾਅ ਵਿਚ ਦੋ ਸਾਲ ਬਾਅਦ ਵਾਧਾ ਕੀਤਾ ਗਿਆ ਹੈ। ਮਿੱਲ ਵਿੱਚ ਗੰਨੇ ਦੀ ਘੱਟ ਪੈਦਾਵਾਰ ਹੋਣ ਕਾਰਨ ਖੰਡ ਦੇ ਰੇਟ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ਬਾਰੇ ਕਾਰੋਬਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਖੰਡ ਦੇ ਰੇਟ ਵਿੱਚ 500 ਰੁਪਏ ਪ੍ਰਤੀ ਕੁਇੰਟਲ ਵਾਧਾ ਕਰ ਦਿੱਤਾ ਗਿਆ ਹੈ। ਵਧੀਆਂ ਕੀਮਤਾਂ ਕਾਰਨ ਲੋਕਾਂ ਦੇ ਬਜਟ ਉਪਰ ਗਹਿਰਾ ਅਸਰ ਹੋਇਆ ਹੈ।