ਆਸਟ੍ਰਲੀਆ ਤੋਂ ਫਿਰ ਆਈ ਵੱਡੀ ਮੰਦਭਾਗੀ ਖਬਰ, ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਵਿਦੇਸ਼ ਜਾ ਕੇ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਭਾਰੀ ਮਿਹਨਤ ਮੁਸ਼ਕਤ ਕੀਤੀ ਜਾਂਦੀ ਹੈ ਉੱਥੇ ਹੀ ਵਾਪਰਨ ਵਾਲੀਆਂ ਘਟਨਾਵਾਂ ਕਈ ਪਰਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਵਿਦੇਸ਼ਾਂ ਵਿੱਚ ਭਾਰਤੀਆਂ ਦੀਆਂ ਹੋਣ ਵਾਲੀਆਂ ਮੌਤਾਂ ਨੇ ਜਿੱਥੇ ਲੋਕਾਂ ਦੇ ਦਿਲ ਵਿੱਚ ਡਰ ਪੈਦਾ ਕਰ ਦਿੱਤਾ ਹੈ ਉਥੇ ਹੀ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੀ ਸਲਾਮਤੀ ਵਾਸਤੇ ਦਿਨ-ਰਾਤ ਦੁਆਵਾਂ ਕਰਦੇ ਹਨ। ਘਰ ਆਉਣ ਵਾਸਤੇ ਆਪਣੇ ਬੱਚਿਆਂ ਦਾ ਰਾਹ ਤੱਕਦੇ ਹਨ ਪਰ ਉਨ੍ਹਾਂ ਦੇ ਬੱਚਿਆਂ ਦੇ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਮੰਦਭਾਗੀਆਂ ਖਬਰਾਂ ਪਹੁੰਚ ਜਾਂਦੀਆਂ ਹਨ। ਮਾਪਿਆਂ ਨੂੰ ਜਿੱਥੇ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਵਾਸਤੇ ਉਨ੍ਹਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ਉਥੇ ਹੀ ਵਿਦੇਸ਼ਾਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਨਾਲ ਕਈ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ।

ਇਕ ਤੋਂ ਬਾਅਦ ਇਕ ਵਿਦੇਸ਼ ਤੋਂ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਨੂੰ ਡਰਾ ਕੇ ਰੱਖ ਦਿੱਤਾ ਹੈ। ਹੁਣ ਆਸਟ੍ਰੇਲੀਆ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਮਾਪਿਆਂ ਦੇ ਇਕਲੋਤੇ ਪੁੱਤਰ ਦੀ ਮੌਤ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਆਸਟਰੇਲੀਆ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਦਾਸਪੁਰ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਨਾਨੋਵਾਲ ਖੁਰਦ ਦੇ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਦਰਦਨਾਕ ਮੌਤ ਹੋਈ ਹੈ। ਦੱਸਿਆ ਗਿਆ ਹੈ ਕਿ 24 ਸਾਲਾਂ ਦਾ ਅਮ੍ਰਿਤਪਾਲ ਸਿੰਘ ਜਿਥੇ ਉੱਚ ਵਿਦਿਆ ਹਾਸਲ ਕਰਨ ਲਈ ਆਸਟਰੇਲੀਆ ਦੇ ਸ਼ਹਿਰ ਪਰਥ ਵਿਚ 2017 ਵਿਚ ਗਿਆ ਸੀ।

ਜਿੱਥੇ ਇਸ ਨੌਜਵਾਨ ਵੱਲੋਂ ਪੜ੍ਹਾਈ ਤੋਂ ਬਾਅਦ ਹੁਣ ਵਰਕ ਪਰਮਿਟ ਲਿਆ ਗਿਆ ਸੀ ਅਤੇ ਉਥੇ ਰਹਿ ਕੇ ਕੰਮ ਕੀਤਾ ਜਾ ਰਿਹਾ ਸੀ। ਜਿੱਥੇ ਇਹ ਨੌਜਵਾਨ ਆਪਣੇ ਕੰਮ ਤੇ ਗਿਆ ਸੀ ਅਤੇ ਘਰ ਪਰਤਣ ਤੇ ਕੁਝ ਸਮੇਂ ਬਾਅਦ ਹੀ ਉਸ ਨੌਜਵਾਨ ਦੀ ਮੌਤ ਹੋ ਗਈ। ਪ੍ਰੀਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਥੇ ਹੀ ਦੱਸਿਆ ਗਿਆ ਹੈ ਮ੍ਰਿਤਕ ਨੌਜਵਾਨ ਦੇ ਘਰ ਵਿਚ ਉਸਦੀ ਮੌਤ ਤੋਂ ਇਕ ਦਿਨ ਬਾਅਦ ਭੈਣ ਦੀ ਕੁੜਮਾਈ ਹੋਣ ਵਾਲੀ ਸੀ।

ਇਸ ਤੋਂ ਪਹਿਲਾਂ ਹੀ ਇਸ ਨੌਜਵਾਨ ਦੀ ਮੌਤ ਹੋਣ ਨਾਲ ਦੋ ਪਰਿਵਾਰਾਂ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ। ਪਰਿਵਾਰ ਵੱਲੋਂ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਦਾ ਪ੍ਰਬੰਧ ਕੀਤੇ ਜਾਣ ਦੀ ਮੰਗ ਆਸਟਰੇਲੀਆ ਸਰਕਾਰ ਕੋਲੋਂ ਅਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਕੀਤੀ ਗਈ ਹੈ।