ਆਸਟ੍ਰੇਲੀਆ ਚ ਪੰਜਾਬੀ ਨੌਜਵਾਨ ਨੇ ਹਾਸਿਲ ਕੀਤਾ ਅਜਿਹਾ ਮੁਕਾਮ, ਮਾਪਿਆਂ ਸਣੇ ਪੰਜਾਬੀਆਂ ਦਾ ਨਾਮ ਕੀਤਾ ਰੋਸ਼ਨ

ਆਈ ਤਾਜਾ ਵੱਡੀ ਖਬਰ 

ਅਕਸਰ ਬਹੁਤ ਸਾਰੀਆਂ ਕਹਾਵਤਾਂ ਸੱਚ ਹੁੰਦੀਆ ਦੇਖੀਆਂ ਗਈਆਂ ਹਨ ਜਿਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਭਾਰੀ ਮਿਹਨਤ ਕੀਤੀ ਜਾਂਦੀ ਹੈ ਅਤੇ ਫ਼ਖਰ ਨਾਲ ਆਪਣੇ ਮਾਪਿਆਂ ਦਾ ਸਿਰ ਉੱਚਾ ਕੀਤਾ ਜਾਂਦਾ ਹੈ। ਅਜਿਹੇ ਨੌਜਵਾਨਾਂ ਦੀ ਹਿੰਮਤ ਨੂੰ ਦੇਖਦੇ ਹੋਏ ਜਿੱਥੇ ਹੋਰ ਨੌਜਵਾਨਾਂ ਵਿੱਚ ਵੀ ਅਜਿਹਾ ਜੋਸ਼ ਵੇਖਣ ਨੂੰ ਮਿਲਦਾ ਹੈ ਜਿਨ੍ਹਾਂ ਵੱਲੋਂ ਅਜਿਹੇ ਨਕਸ਼ੇ ਕਦਮਾਂ ਤੇ ਚੱਲਣ ਦੀ ਪਹਿਲ ਕੀਤੀ ਜਾਦੀ ਹੈ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਪਰਵਾਰਾਂ ਦੇ ਨੌਜਵਾਨਾਂ ਵੱਲੋਂ ਆਪਣਾ ਰੁਤਬਾ ਹਾਸਲ ਕੀਤਾ ਗਿਆ ਹੈ ਉਥੇ ਹੀ ਉਥੋਂ ਦੀਆਂ ਸਰਕਾਰਾਂ ਵੱਲੋਂ ਵੀ ਮਿਹਨਤ ਕਰਨ ਵਾਲੇ ਪੰਜਾਬੀਆਂ ਨੂੰ ਉਨ੍ਹਾਂ ਦਾ ਬਣਦਾ ਹੋਇਆ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ।

ਵੱਖ ਵੱਖ ਵਿਭਾਗਾਂ ਵਿੱਚ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣਾ ਇਕ ਅਹਿਮ ਸਥਾਨ ਹਾਸਲ ਕੀਤਾ ਗਿਆ ਹੈ ਕਿ ਪੰਜਾਬੀਆਂ ਦਾ ਮਾਣ ਵਧਾਇਆ ਗਿਆ ਹੈ। ਅਸਲ ਵਿਚ ਪੰਜਾਬੀ ਨੌਜਵਾਨ ਨੇ ਅਜਿਹਾ ਮੁਕਾਮ ਹਾਸਲ ਕੀਤਾ ਹੈ ਜਿਥੇ ਮਾਪਿਆਂ ਨੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਦਸੂਹਾ ਦੇ ਮਿਆਣੀ ਰੋਡ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਵੱਲੋਂ ਜਿਥੇ ਆਸਟਰੇਲੀਆ ਦੇ ਵਿਚ ਪੁਲਿਸ ਅਫਸਰ ਬਣਕੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਗਿਆ ਹੈ ਉਥੇ ਹੀ ਮਾਪਿਆਂ ਨੂੰ ਆਪਣੇ ਪੁੱਤਰ ਹਰਪ੍ਰੀਤ ਸਿੰਘ ਦੇ ਉੱਪਰ ਫਖ਼ਰ ਮਹਿਸੂਸ ਹੋ ਰਿਹਾ ਹੈ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੌਜਵਾਨ ਹਰਪ੍ਰੀਤ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਬੇਟਾ ਜਿਥੇ 2007 ਦੇ ਵਿਚ ਆਪਣੀ ਮੁਢਲੀ ਪੜ੍ਹਾਈ ਕੌਨਵੈਂਟ ਸਕੂਲ ਦਸੂਹਾ ਤੋਂ ਮੁਕੰਮਲ ਕਰਨ ਤੋਂ ਬਾਅਦ ਉੱਚ ਵਿਦਿਆ ਹਾਸਲ ਕਰਨ ਲਈ ਆਸਟ੍ਰੇਲੀਆ ਗਿਆ ਸੀ। ਜਿੱਥੇ ਜਾ ਕੇ ਉਸ ਵੱਲੋਂ ਆਪਣੀ ਪੜ੍ਹਾਈ ਮੁਕੰਮਲ ਕੀਤੀ ਗਈ ਅਤੇ 2011 ਵਿਚ ਪੀ ਆਰ ਹਾਸਲ ਕੀਤੀ ਗਈ।

ਉੱਥੇ ਹੀ ਉਸ ਵੱਲੋਂ ਪੁਲਿਸ ਵਿੱਚ ਭਰਤੀ ਹੋਣ ਦੇ ਸੁਪਨੇ ਨੂੰ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਲਿਖਤੀ ਟੈਸਟ ਅਤੇ ਸਰੀਰਿਕ ਪ੍ਰੀਖਿਆ ਵਿਚੋਂ ਪਾਸ ਹੋਣ ਤੋਂ ਬਾਅਦ ਉਸ ਵੱਲੋਂ ਟ੍ਰੇਨਿੰਗ ਹਾਸਲ ਕੀਤੀ ਗਈ। ਜਿੱਥੇ ਸਖਤ ਮਿਹਨਤ ਕਰਨ ਤੋਂ ਬਾਅਦ ਪੁਲਿਸ ਅਧਿਕਾਰੀ ਵਜੋਂ ਉਸ ਦੀ ਨਿਯੁਕਤੀ ਵਿਕਟੋਰੀਆ ਮੈਲਬੌਰਨ ਵਿੱਚ ਹੋਈ ਹੈ। ਉੱਥੇ ਹੀ ਵੱਖ ਵੱਖ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ।