ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਜਿਸ ਤਰ੍ਹਾਂ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਉਸੇ ਦੇ ਚਲਦੇ ਹੁਣ ਇੱਥੋਂ ਦੇ ਨੌਜਵਾਨ ਆਪਣੇ ਅਤੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ਾਂ ਵੱਲ ਰੁਖ਼ ਕਰ ਰਹੇ ਹਨ । ਵਿਦੇਸ਼ਾਂ ਵਿੱਚ ਜਾ ਕੇ ਉਨ੍ਹਾਂ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ, ਪਰ ਕਈ ਵਾਰ ਮਿਹਨਤ ਮਜ਼ਦੂਰੀ ਕਰਦਿਆਂ ਉਨ੍ਹਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਦੀ ਜਾਨ ਤੱਕ ਚਲੀ ਜਾਂਦੀ ਹੈ । ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਭਾਰਤੀ ਨੌਜਵਾਨ ਦੀ ਅੱਗ ਨਾਲ ਸੜਨ ਕਾਰਨ ਮੌਤ ਹੋ ਗਈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸਿਡਨੀ ਦੇ ਨਿਊ ਸਾਊਥ ਵੇਲਜ਼ ਵਿਚ ਬੀਤੀ ਰਾਤ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ । ਪੈਰਾਮਾਟਾ ਵਿੱਚ ਅਚਾਨਕ ਅੱਗ ਲੱਗਣ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ।
ਉੱਥੇ ਹੀ ਇਸ ਮੌਕੇ ਪਹੁੰਚੇ ਪੁਲੀਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇਮਾਰਤ ਨੂੰ ਅੱਗ ਲੱਗਣ ਕਾਰਨ 27 ਸਾਲਾ ਵਿਦਿਆਰਥੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ,ਪਰ ਹਸਪਤਾਲ ਲਿਜਾਣ ਤੋਂ ਪਹਿਲਾਂ ਐਨ ਐਸ ਡਬਲਿਯੂ ਐਂਬੂਲੈਂਸ ਪੈਰਾਮੈਡਿਕਸ ਦੁਆਰਾ ਇਲਾਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ੳੁਨ੍ਹਾਂ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਇੱਕ ਹੋਰ ਵੀਹ ਸਾਲਾ ਨੌਜਵਾਨ ਨੂੰ ਧੂੰਏਂ ਚ ਸਾਹ ਲੈਣ ਦੀ ਸਮੱਸਿਆ ਕਾਰਨ ਘਟਨਾ ਸਥਾਨ ਤੇ ਇਲਾਜ ਕੀਤਾ ਗਿਆ । ਉਸ ਦੀ ਹਾਲਤ ਸਥਿਰ ਹੋਣ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ।
ਐਨ ਐਸ ਡਬਲਿਯੂ ਦੇ ਫਾਇਰ ਐਂਡ ਰੈਸਕਿਊ ਅਧਿਕਾਰੀਆਂ ਨੇ ਅੱਗ ਬੁਝਾਉਣ ਦੇ ਨਾਲ ਹੇਠਲੀਆਂ ਯੂਨਿਟਾਂ ਨੂੰ ਖਾਲੀ ਕਰਵਾ ਦਿੱਤਾ ਸੀ। ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਦੌਰਾਨ ਇਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ ।
ਜਿਸ ਤੋਂ ਬਾਅਦ ਹੁਣ ਸਥਾਨਕ ਭਾਈਚਾਰੇ ਨੇ ਰੌਣਕ ਚੌਧਰੀ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਭੇਜਣ ਵਾਸਤੇ ਫੰਡ ਇਕੱਠਾ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਜਲਦ ਤੋਂ ਜਲਦ ਮ੍ਰਿਤਕ ਸਰੀਰ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਇਆ ਜਾਵੇ ।
Previous Postਜੇਲ ਚ ਬੰਦ ਨਵਜੋਤ ਸਿੱਧੂ ਬਾਰੇ ਚਲ ਰਹੀ ਖਬਰ ਦਾ ਹੋਇਆ ਇਹ ਖੁਲਾਸਾ, ਅਸਲ ਸੱਚਾਈ ਆਈ ਸਾਹਮਣੇ
Next Postਦਿੱਲੀ ਏਅਰਪੋਰਟ ਤੋਂ ਆਈ ਹੋਸ਼ ਉਡਾਉਣ ਵਾਲੀ ਖਬਰ, ਭਾਰਤੀ ਜੋੜੇ ਕੋਲੋਂ ਮਿਲੀਆਂ 45 ਪਿਸਤੌਲਾਂ