ਇੱਕ ਦੇਸ਼ ਤੋਂ ਦੂਜੇ ਦੇਸ਼ ਵਿੱਚ ਜਾਣ ਵਾਸਤੇ ਹਵਾਈ ਯਾਤਰਾ ਕੀਤੀ ਜਾਂਦੀ ਹੈ । ਇਸ ਦੌਰਾਨ ਯਾਤਰੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਹਵਾਈ ਜਹਾਜ਼ ਵਿੱਚ ਸਾਰੇ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ । ਪਰ ਕਈ ਵਾਰ ਇਹ ਹਵਾਈ ਜਹਾਜ ਵੱਡੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ । ਜਿਸ ਦੇ ਚਲਦੇ ਵੱਡੇ ਨੁਕਸਾਨ ਦੀਆਂ ਖਬਰਾਂ ਵੀ ਸਾਹਮਣੇ ਆਉਂਦੀਆਂ ਹਨ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਆਸਟਰੇਲੀਆ ਵਿੱਚ ਇੱਕ ਹਵਾਈ ਜਹਾਜ਼ ਨਾਲ ਵੱਡਾ ਹਾਦਸਾ ਵਾਪਰ ਗਿਆ । ਇਸ ਦੌਰਾਨ ਕਈ ਕੀਮਤੀ ਜਾਨਾ ਚਲੀਆਂ ਗਈਆਂ । ਇਸ ਹਾਦਸੇ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਆਸਟ੍ਰੇਲੀਆ ਦੇ ਪੂਰਬੀ ਤੱਟ ‘ਤੇ ਸਿਡਨੀ ਦੇ ਉੱਤਰ ਵਿਚ ਇਕ ਜਹਾਜ਼ ਵੱਡੇ ਹਾਦਸੇ ਦਾ ਸ਼ਿਕਾਰ ਹੋਇਆ । ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਚਾਰੇ ਪਾਸੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ । ਉੱਚ ਅਧਿਕਾਰੀ ਮੌਕੇ ਤੇ ਪੁੱਜੇ । ਪੁਲਿਸ ਦੀਆਂ ਟੀਮਾਂ ਨੇ ਵੀ ਮੌਕੇ ਤੇ ਪਹੁੰਚ ਕੇ ਘਟਨਾ ਸਬੰਧੀ ਜਾਇਜ਼ਾ ਲਿਆ । ਉੱਥੇ ਹੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਨਿਊ ਸਾਊਥ ਵੇਲਜ਼ ਪੁਲਸ ਨੇ ਕਿਹਾ ਕਿ ਸਥਾਨਕ ਸਮੇਂ ਅਨੁਸਾਰ ਬੀਤੇ ਦਿਨੀਂ ਸ਼ਾਮ 4 ਵਜੇ ਸਿਡਨੀ ਦੇ ਉੱਤਰ ਵਿੱਚ ਲਗਭਗ 400 ਕਿਲੋਮੀਟਰ ਦੂਰ ਨਮਬੁਕਾ ਹੇਡਸ ਸ਼ਹਿਰ ਨੇੜੇ ਸਮੁੰਦਰ ਵਿੱਚ ਇੱਕ ਹਲਕੇ ਹਵਾਈ ਜਹਾਜ਼ ਦੇ ਦੁਰਘਟਨਾ ਗ੍ਰਸਤ ਹੋਣ ਦੀ ਰਿਪੋਰਟ ‘ਤੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ। ਉਹਨਾਂ ਦੱਸਿਆ “ਪਾਇਲਟ ਤੇ ਯਾਤਰੀ ਦੀ ਮੌਕੇ ‘ਤੇ ਮੌਤ ਹੋ ਗਈ । ਜਿਨਾਂ ਬਾਰੇ ਲ ਅਜੇ ਤੱਕ ਰਸਮੀ ਤੌਰ ‘ਤੇ ਪਛਾਣ ਨਹੀਂ ਹੋ ਸਕੀ ਹੈ।” ਉਧਰ ਇਸ ਦੁੱਖਦਾਈ ਘਟਨਾ ਨੂੰ ਲੈ ਕੇ ਆਸਟ੍ਰੇਲੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਨੇ ਦੱਸਿਆ ਕਿ ਮਲਬਾ ਤੱਟ ਤੋਂ ਕਰੀਬ 1.5 ਕਿਲੋਮੀਟਰ ਦੂਰ ਪਾਇਆ ਗਿਆ। ਜਲ ਪੁਲਸ, ਐਂਬੂਲੈਂਸ ਟੀਮਾਂ ਅਤੇ ਇੱਕ ਬਚਾਅ ਹੈਲੀਕਾਪਟਰ ਨੂੰ ਘਟਨਾ ਸਥਾਨ ‘ਤੇ ਤਾਇਨਾਤ ਕੀਤਾ ਗਿਆ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਜਾਂਚ ਟੀਮਾਂ ਮੌਕੇ ਤੇ ਪਹੁੰਚ ਚੁੱਕੀਆਂ ਹਨ । ਜਿਨਾਂ ਵੱਲੋਂ ਇਸ ਮਾਮਲੇ ਸਬੰਧੀ ਹਰ ਪੱਖ ਤੋਂ ਜਾਂਚ ਆਰੰਭ ਕਰ ਦਿੱਤੀ ਗਈ ਹੈ, ਤਾਂ ਜੋ ਘਟਨਾ ਵਾਪਰਨ ਦੇ ਕਾਰਨਾਂ ਦਾ ਪਤਾ ਲੱਗ ਸਕੇ ।