ਆਸਟ੍ਰੇਲੀਆ ਤੋਂ ਆਈ ਵੱਡੀ ਮਾੜੀ ਖਬਰ ਮਚਾਈ ਕੁਦਰਤ ਨੇ ਭਾਰੀ ਤਬਾਹੀ 20 ਲੋਕਾਂ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਮਚਾਈ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਸੀ। ਇਸ ਕਾਰਨ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਹਵਾਈ ਆਵਾਜਾਈ ਤੇ ਰੋਕ ਲਗਾਈ ਗਈ ਸੀ। ਕਾਫੀ ਲੰਮੇ ਸਮੇਂ ਤੱਕ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਹਵਾਈ ਉਡਾਨਾਂ ਨੂੰ ਬੰਦ ਰੱਖਿਆ ਗਿਆ। ਉੱਥੇ ਹੀ ਯਾਤਰੀਆਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਸਾਰੇ ਦੇਸ਼ਾਂ ਵੱਲੋਂ ਮੁੜ ਤੋਂ ਆਪਣੀਆਂ ਸਰਹੱਦਾਂ ਨੂੰ ਖੋਲ੍ਹਿਆ ਗਿਆ ਸੀ। ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਦੇਸ਼ਾਂ ਵਿੱਚ ਕਈ ਕੁਦਰਤੀ ਆਫਤਾਂ ਦਸਤਕ ਦੇ ਚੁੱਕੀਆ ਹਨ,ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਜਾਨੀ ਮਾਲੀ ਨੁਕਸਾਨ ਹੋਇਆ ਹੈ।

ਹੁਣ ਆਸਟ੍ਰੇਲੀਆ ਤੋਂ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੁਦਰਤ ਨੇ ਤਬਾਹੀ ਮਚਾਈ ਹੈ ਅਤੇ 20 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਆਸਟ੍ਰੇਲੀਆ ਦੇ ਉੱਤਰ ਪੂਰਬੀ ਹਿੱਸੇ ਵਿੱਚ ਸਥਿਤੀ ਕਾਫੀ ਭਿਆਨਕ ਬਣੀ ਹੋਈ ਹੈ ਜਿਥੇ ਭਿਆਨਕ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੰਤਰੀ ਸਕੌਟ ਮੋਰੀਸਨ ਵੱਲੋਂ ਐਤਵਾਰ ਨੂੰ ਦੱਸਿਆ ਗਿਆ ਹੈ ਕਿ ਫਰਵਰੀ ਦੇ ਮਹੀਨੇ ਵਿੱਚ ਜਿੱਥੇ ਕੁਈਨਜ਼ਲੈਂਡ ਅਤੇ ਨਿਊ ਸਾਊਥ ਵੇਲਜ਼ ਵਿੱਚ ਭਾਰੀ ਬਰਸਾਤ ਹੋਈ ਸੀ।

ਜਿਸ ਕਾਰਨ ਇਹ ਹੜ੍ਹਾਂ ਵਾਲੀ ਸਥਿਤੀ ਕਾਫੀ ਗੰਭੀਰ ਰੂਪ ਅਖਤਿਆਰ ਕਰ ਗਈ ਹੈ ਜਿਥੇ ਇਮਾਰਤਾਂ ਢਹਿ-ਢੇਰੀ ਹੋ ਗਈਆਂ ਹਨ ਅਤੇ ਇਸ ਹੜ੍ਹ ਦੀ ਲਪੇਟ ਵਿੱਚ ਆਉਣ ਕਾਰਨ ਘੱਟੋ ਘਟ ਵੀਹ ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਜਿੱਥੇ ਇਸ ਜਲਵਾਜੂ ਪਰਿਵਰਤਨ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਵਾਤਾਵਰਣ ਕਾਰਨ ਇਹ ਸਮੱਸਿਆ ਪੇਸ਼ ਆਈ ਹੈ।

ਜਿਸ ਵਾਸਤੇ ਉਨ੍ਹਾਂ ਵੱਲੋਂ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਉਪਰ ਧਿਆਨ ਕੇਂਦ੍ਰਿਤ ਕਰਨ ਤੋਂ ਇਲਾਵਾ ਕੁਝ ਹੋਰ ਕੰਮਾਂ ਉਪਰ ਵੀ ਜੋਰ ਦਿੱਤੇ ਜਾਣ ਦੀ ਅਪੀਲ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਹੜਾਂ ਦੀ ਸਥਿਤੀ ਨਾਲ ਨਜਿੱਠਣ ਲਈ ਕਈ ਹੋਰ ਡੈਮ ਬਣਾਉਣ ਬਾਰੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕੇ ਗਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਨਾਲ ਤਬਾਹੀ ਤੋਂ ਬਚਿਆ ਜਾ ਸਕਦਾ ਹੈ। ਉਥੇ ਹੀ ਉਨ੍ਹਾਂ ਵੱਲੋਂ ਜੰਗਲਾਂ ਵਿਚ ਅੱਗ ਲੱਗਣ ਦੀ ਸਮੱਸਿਆ ਨੂੰ ਹੱਲ ਕਰਨ ਤੇ ਵੀ ਜੋਰ ਦਿੱਤਾ ਹੈ। ਇਨ੍ਹਾਂ ਕੁਦਰਤੀ ਆਫ਼ਤਾਂ ਦਾ ਕਾਰਣ ਉਨ੍ਹਾਂ ਵੱਲੋਂ ਜਲਵਾਯੂ ਪਰਿਵਰਤਨ ਨੂੰ ਦੱਸਿਆ ਗਿਆ ਹੈ।