ਆਸਟ੍ਰੇਲੀਆ ਤੋਂ ਆਈ ਵੱਡੀ ਮਾੜੀ ਖਬਰ, ਪੈ ਗਈ ਹੁਣ ਵੱਡੀ ਬਿਪਤਾ

ਆਈ ਤਾਜ਼ਾ ਵੱਡੀ ਖਬਰ 

ਤਿੰਨ ਸਾਲ ਹੋ ਚੁੱਕੇ ਨੇ ਦੁਨੀਆਂ ਵਿੱਚ ਕਰੋਨਾ ਮਹਾਂਮਾਰੀ ਨੂੰ ਆਇਆ ਹੋਇਆ, ਬੇਸ਼ੱਕ ਇਸ ਮਹਾਂਮਾਰੀ ਦੇ ਇਲਾਜ ਦੇ ਲਈ ਦੁਨੀਆਂ ਵਿਚ ਵੈਕਸੀਨ ਬਣਾਈ ਜਾ ਚੁੱਕੀ ਹੈ । ਪਰ ਇਸ ਦੇ ਬਾਵਜੂਦ ਵੀ ਕੋਰੋਨਾ ਰਫ਼ਤਾਰ ਰੁਕਣ ਦਾ ਨਾਮ ਹੀ ਨਹੀਂ ਲੈ ਰਹੀ । ਅਜੇ ਤੱਕ ਅਜਿਹੀ ਕੋਈ ਵੀ ਦਵਾਈ ਦੁਨੀਆਂ ਵਿੱਚ ਨਹੀਂ ਬਣ ਪਾਈ ,ਜੋ ਇਸ ਕੋਰੋਨਾ ਮਹਾਂਮਾਰੀ ਨੂੰ ਜਡ਼੍ਹ ਤੋਂ ਖਤਮ ਕਰ ਸਕੇ । ਅਜੇ ਵੀ ਦੁਨੀਆਂ ਵਿੱਚ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ । ਇਸੇ ਵਿਚਕਾਰ ਹੁਣ ਕੋਰੋਨਾ ਦਾ ਵੱਡਾ ਬਲਾਸਟ ਆਸਟ੍ਰੇਲੀਆ ਵਿੱਚ ਹੋਇਆ ਹੈ । ਜਿੱਥੇ ਇਕ ਦਿਨ ‘ਚ ਹਜ਼ਾਰਾਂ ਦੀ ਗਿਣਤੀ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅੱਜ ਆਸਟ੍ਰੇਲੀਆ ਵਿੱਚ ਕੋਵਿਡ-19 ਦੇ 47,400 ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ, ਜਿਨ੍ਹਾਂ ਵਿੱਚੋਂ ਤਕਰੀਬਨ ਅੱਧੇ ਨਿਊ ਸਾਊਥ ਵੇਲਜ਼ ਅਤੇ ਵਿਕਟੋਰੀਆ ਵਿੱਚ ਪਾਏ ਗਏ ਹਨ।ਦੇਸ਼ ਭਰ ਵਿਚ 47,430 ਨਵੇਂ ਮਾਮਲੇ ਦਰਜ ਕੀਤੇ ਗਏ ਹਨ । ਉੱਥੇ ਹੀ ਆਸਟ੍ਰੇਲੀਆ ਦੇ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਮਾਹਰਾਂ ਦਾ ਕਹਿਣਾ ਹੈ ਕਿ ਇਸ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਉਪਾਅ ਕੀਤੇ ਜਾਣ ਨਹੀਂ ਤਾਂ ਮੁੜ ਤੋਂ ਖ਼ਤਰਨਾਕ ਰੂਪ ਧਾਰ ਸਕਦਾ ਹੈ ।

ਜ਼ਿਕਰਯੋਗ ਹੈ ਕਿ ਜਦੋਂ ਦੁਨੀਆਂ ਵਿੱਚ ਇਸ ਵੈਸ਼ਵਿਕ ਮਹਾਂਮਾਰੀ ਨੇ ਪੈਰ ਧਰਿਅਾ ਸੀ ਲੋਕਾਂ ਵਿੱਚ ਕਾਫ਼ੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਸੀ । ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵਲੋਂ ਆਪਣੇ ਆਪਣੇ ਦੇਸ਼ ਦੇ ਨਾਗਰਿਕਾਂ ਦਾ ਧਿਆਨ ਰੱਖਦੇ ਹੋਏ ਕਈ ਤਰਾਂ ਦੀਆਂ ਪਾਬੰਦੀਆਂ ਲਾਉਣ ਦਾ ਅੈਲਾਨ ਕੀਤਾ ਗਿਆ ਸੀ ।

ਪਰ ਤਿੰਨ ਸਾਲ ਦੇ ਬਾਅਦ ਵੀ ਇਹ ਮਹਾਂਮਾਰੀ ਲਗਾਤਾਰ ਆਪਣਾ ਖਤਰਨਾਕ ਰੂਪ ਵਿਖਾ ਰਹੀ ਹੈ । ਇਸ ਮਹਾਂਮਾਰੀ ਕਾਰਨ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ । ਇਸ ਮਹਾਂਮਾਰੀ ਦੀ ਰੋਕਥਾਮ ਲਈ ਵੈਕਸੀਨ ਦਾ ਕੰਮ ਵੀ ਜ਼ੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ । ਪਰ ਇਸ ਦੇ ਬਾਵਜੂਦ ਵੀ ਇਹ ਮਹਾਮਾਰੀ ਜਡ਼੍ਹ ਤੋਂ ਸਮਾਪਤ ਨਹੀਂ ਹੋ ਰਹੀ ਤੇ ਲਗਾਤਾਰ ਆਪਣਾ ਕਰੋਪੀ ਰੂਪ ਵਿਖਾ ਰਹੀ ਹੈ ।