ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਲੋਕਾਂ ਦੀ ਜਾਨ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਇਕ ਤੋਂ ਬਾਅਦ ਇੱਕ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਬਹੁਤ ਸਾਰੇ ਦੇਸ਼ਾਂ ਦੀ ਸਥਿਤੀ ਉੱਪਰ ਵੀ ਗਹਿਰਾ ਅਸਰ ਪਾਉਂਦੀਆਂ ਹਨ। ਜਿੱਥੇ ਅਫਗਾਨਿਸਤਾਨ ਦੇ ਵਿਚ ਤਾਲਿਬਾਨ ਵੱਲੋਂ ਕਬਜ਼ਾ ਕਰਨ ਤੋਂ ਬਾਅਦ ਸਥਿਤੀ ਖਰਾਬ ਹੋ ਗਈ ਸੀ ਇਸ ਤਰਾਂ ਦੀ ਸਥਿਤੀ ਹੀ ਹੁਣ ਯੂਕਰੇਨ ਅਤੇ ਰੂਸ ਦੇ ਵਿਚਕਾਰ ਹੋਣ ਵਾਲੀ ਜੰਗ ਨੂੰ ਦੇਖਦੇ ਹੋਏ ਬਣੀ ਹੋਈ ਹੈ।
ਜਿੱਥੇ ਸਾਰੇ ਦੇਸ਼ਾਂ ਵੱਲੋਂ ਇਸ ਯੁਧ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਇਸ ਸਥਿਤੀ ਨੂੰ ਗੰਭੀਰ ਹੁੰਦੇ ਵੇਖ ਕੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਯੂਕ੍ਰੇਨ ਵਿਚ ਮੌਜੂਦ ਆਪਣੇ ਨਾਗਰਿਕਾਂ ਨੂੰ ਵਾਪਸ ਦੇਸ਼ ਪਰਤਣ ਦੇ ਆਦੇਸ਼ ਜਾਰੀ ਕੀਤੇ ਹਨ। ਉੱਥੇ ਹੀ ਹੁਣ ਆਸਟ੍ਰੇਲੀਆ ਵੱਲੋਂ ਵੀ ਆਪਣੇ ਨਾਗਰਿਕਾਂ ਲਈ ਇਹ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਜਿਥੇ ਨਾਗਰਿਕ ਜਲਦੀ ਇਹ ਕੰਮ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਯੂਕਰੇਨ ਵਿੱਚ ਰੂਸ ਦੇ ਹਮਲੇ ਨੂੰ ਦੇਖਦੇ ਹੋਏ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੱਲੋਂ ਅਸਟਰੇਲੀਆ ਦੇ ਉਨ੍ਹਾਂ ਨਾਗਰਿਕਾਂ ਨੂੰ ਵਾਪਸ ਆਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜੋ ਇਸ ਸਮੇਂ ਯੂਕਰੇਨ ਵਿੱਚ ਰਹਿ ਰਹੇ ਹਨ।
ਆਸਟਰੇਲੀਆ ਸਰਕਾਰ ਵੱਲੋਂ ਯੂਕਰੇਨ ਵਿੱਚ ਰਹਿ ਰਹੇ ਆਪਣੇ ਆਸਟ੍ਰੇਲੀਆਈ ਨਾਗਰਿਕਾਂ ਨੂੰ ਪਿਛਲੇ ਸਾਲ ਦੇ ਅਖੀਰ ਵਿੱਚ ਹੀ ਚਿਤਾਵਨੀ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ। ਕਿਉਂਕਿ ਇਸ ਸਮੇਂ ਰੂਸ ਵੱਲੋਂ ਹਮਲੇ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿੱਥੇ ਉਸ ਵੱਲੋਂ ਯੂਕਰੇਨ ਦੀਆਂ ਸਰਹੱਦਾਂ ਤੇ ਆਪਣੀ ਰੂਸ ਦੀ ਫ਼ੌਜ ਨੂੰ ਤੈਨਾਤ ਕੀਤਾ ਗਿਆ ਹੈ ਅਤੇ ਦਿਨ ਬ ਦਿਨ ਉਨ੍ਹਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
ਉਥੇ ਹੀ ਰੂਸ ਵੱਲੋਂ ਹਮਲਾ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਪਰ ਸਥਿਤੀ ਨੂੰ ਗੰਭੀਰ ਹੁੰਦਾ ਦੇਖ ਕੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਦੇਸ ਛੱਡ ਕੇ ਆਪਣੇ ਦੇਸ਼ ਵਿੱਚ ਪਰਤਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
Previous Postਪੰਜਾਬ ਚ ਮਰੇ ਹੋਏ ਬੰਦਿਆ ਬਾਰੇ ਆਈ ਇਹ ਅਨੋਖੀ ਖਬਰ – ਸਭ ਰਹਿ ਗਏ ਹੈਰਾਨ
Next PostWHO ਵਲੋਂ ਆਈ ਅਜਿਹੀ ਵੱਡੀ ਖਬਰ – ਸੁਣ ਉੱਡੀ ਸਰਕਾਰਾਂ ਦੀ ਫਿਰ ਨੀਂਦ , ਪਈ ਚਿੰਤਾ