ਆਸਟ੍ਰੇਲੀਆ ਪੜਾਈ ਲਈ ਗਏ ਨੌਜਵਾਨ ਦੀ ਹੋਈ ਇਸ ਹਾਲਾਤਾਂ ਚ ਮੌਤ, ਪਰਿਵਾਰ ਚ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਬੇਹਤਰ ਭਵਿੱਖ ਦੇਣ ਵਾਸਤੇ ਵਿਦੇਸ਼ ਭੇਜ ਰਹੇ ਹਨ। ਜਿੱਥੇ ਉੱਚ ਵਿੱਦਿਆ ਹਾਸਲ ਕਰਕੇ ਉਹ ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਸਕਣ। ਪੰਜਾਬ ਵਿੱਚ ਜਿੱਥੇ ਨਸ਼ਿਆਂ ਦਾ ਕਹਿਰ ਹਰ ਪਾਸੇ ਹੈ ਉੱਥੇ ਹੀ ਬੇਰੁਜ਼ਗਾਰੀ ਦੇ ਕਾਰਨ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਨਜ਼ਰ ਆਉਂਦੇ ਹਨ। ਇਨ੍ਹਾਂ ਸਮੱਸਿਆਵਾਂ ਨੂੰ ਦੇਖਦੇ ਹੋਏ ਮਾਪਿਆਂ ਵੱਲੋਂ ਜਿਥੇ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਮਿਲਾ ਕੇ ਬੱਚਿਆਂ ਨੂੰ ਉੱਚ ਵਿਦਿਆ ਹਾਸਲ ਕਰਨ ਵਾਸਤੇ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਉਥੇ ਹੀ ਉਨ੍ਹਾਂ ਬੱਚਿਆਂ ਦੇ ਸਹੀ ਸਲਾਮਤ ਰਹਿਣ ਅਤੇ ਘਰ ਵਾਪਸ ਆਉਣ ਵਾਸਤੇ ਦਿਨ-ਰਾਤ ਦੁਆਵਾਂ ਕੀਤੀਆਂ ਜਾਂਦੀਆਂ ਹਨ।

ਪਰ ਪਿਛਲੇ ਕੁਝ ਸਾਲਾਂ ਤੋਂ ਵਿਦੇਸ਼ ਗਏ ਬੱਚਿਆਂ ਨਾਲ ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਉਥੇ ਹੀ ਅਜਿਹੀਆਂ ਖਬਰਾਂ ਨੇ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਜਿੱਥੇ ਕਿ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਆਸਟ੍ਰੇਲੀਆ ਪੜ੍ਹਾਈ ਕਰਨ ਲਈ ਗਏ ਹੋਏ ਨੌਜਵਾਨ ਦੀ ਮੌਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਨੀਲਪੁਰ ਤੋਂ ਸਾਹਮਣੇ ਆਈ ਹੈ।

ਜਿੱਥੇ ਗੁਰੂ ਹਰਕ੍ਰਿਸ਼ਨ ਕਲੋਨੀ ਵਿੱਚ ਰਹਿਣ ਵਾਲਾ ਇਕ ਨੌਜਵਾਨ ਚਾਰ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਆਸਟ੍ਰੇਲੀਆ ਗਿਆ ਸੀ। ਮ੍ਰਿਤਕ ਨੌਜਵਾਨ 23 ਸਾਲਾ ਸਾਹਿਲ ਸ਼ਰਮਾ ਜਿੱਥੇ ਆਪਣੀ ਮਾਮੇ ਦੇ ਬੇਟੇ ਜਤਿੰਦਰ ਕੁਮਾਰ ਦੇ ਨਜ਼ਦੀਕ ਰਿਹਾ ਸੀ l ਉਥੇ ਹੀ ਤਿੰਨ ਦਿਨ ਪਹਿਲਾਂ ਉਸ ਦੇ ਦੋਸਤਾਂ ਵੱਲੋਂ ਉਸ ਦੀ ਮੌਤ ਦੀ ਜਾਣਕਾਰੀ ਫੋਨ ਕਰਕੇ ਉਸ ਦੇ ਪਿਤਾ ਨੂੰ ਦਿੱਤੀ ਗਈ ਸੀ।

ਇਸ ਸਾਰੀ ਘਟਨਾ ਦੀ ਜਾਣਕਾਰੀ ਮ੍ਰਿਤਕਾਂ ਨੌਜਵਾਨ ਦੇ ਦਾਦੇ ਰਵਿੰਦਰ ਸਿੰਘ ਲਾਲੀ ਵੱਲੋਂ ਦਿੱਤੀ ਗਈ ਹੈ। ਜੋ ਇਸ ਸਮੇਂ ਅਮਰੀਕਾ ਵਿੱਚ ਹਨ ਅਤੇ ਜਲਦੀ ਹੀ ਭਾਰਤ ਪਰਤ ਰਹੇ ਹਨ ਤਾਂ ਜੋ ਉਨ੍ਹਾਂ ਵੱਲੋਂ ਆਪਣੇ ਪੋਤਰੇ ਦੀ ਲਾਸ਼ ਨੂੰ ਭਾਰਤ ਲਿਆਉਣ ਵਿੱਚ ਕਾਰਵਾਈ ਕੀਤੀ ਜਾ ਸਕੇ। ਉਥੇ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੋਤੇ ਦੀ ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਆਸਟਰੇਲੀਆ ਪੁਲਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।