ਹੁਣ ਕਰਤਾ ਅਜਿਹਾ ਐਲਾਨ ਸੋਚਾਂ ਪੈ ਗਈ ਮੋਦੀ ਸਰਕਾਰ
ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਪੰਜਾਬ ਵਿਚ ਵੱਡੇ ਪੱਧਰ ਤੇ ਸੰਘਰਸ਼ ਵਿੱਢੇ ਜਾ ਰਹੇ ਹਨ। ਆਏ ਦਿਨ ਇਨ੍ਹਾਂ ਸੰਘਰਸ਼ਾਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਕੀਤਾ ਜਾਂਦਾ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ। ਪਰ ਉਨ੍ਹਾਂ ਮੀਟਿੰਗ ਦੇ ਦੌਰਾਨ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ। ਜਿਸ ਦੇ ਚਲਦਿਆਂ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ਤੇ ਕਰਨ ਦੀ ਗੱਲ ਕਹੀ ਜਾ ਰਹੀ ਹੈ।
ਇਸ ਸੰਬੰਧੀ 30 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਕਈ ਅਹਿਮ ਫ਼ੈਸਲੇ ਲਏ ਗਏ। ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਇਹ ਵੱਡਾ ਐਲਾਨ ਕੀਤਾ ਕਿ ਜਦੋਂ ਤੱਕ ਖੇਤੀ ਕਾਨੂੰਨ ਕੇਂਦਰ ਸਰਕਾਰ ਵੱਲੋਂ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਕਿਸਾਨ ਕਿਸੇ ਵੀ ਕੀਮਤ ਉਤੇ ਪਿੱਛੇ ਨਹੀਂ ਹੱਟਣਗੇ। ਇਸ ਦੌਰਾਨ ਉਨ੍ਹਾਂ ਰੇਲਾਂ ਚਲਾਉਣ ਦੇ ਫ਼ੈਸਲੇ ਤੇ ਕਿਹਾ ਕਿ ਰੇਲ ਚਲਾਉਣ ਦੀ ਪਹਿਲ ਪਹਿਲਾਂ ਕੇਂਦਰ ਸਰਕਾਰ ਨੂੰ ਕਰਨੀ ਚਾਹੀਦੀ ਹੈ, ਜੇਕਰ ਕੇਂਦਰ ਸਰਕਾਰ ਪੰਜਾਬ ਵਿਚ ਮਾਲ ਗੱਡੀਆਂ ਚਲਾਉਣ ਨੂੰ ਮਨਜ਼ੂਰੀ ਦੇ ਦਿੰਦੀ ਹੈ ਤਾਂ ਫਿਰ ਉਹ ਮੀਟਿੰਗ ਸੱਦ ਕੇ ਵਿਚਾਰ ਕਰਨਗੇ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 26-27 ਤਾਰੀਕ ਨੂੰ ਦਿੱਲੀ ਵਿੱਚ ਜਾਣ ਦੀ ਪੂਰੀ ਤਿਆਰੀ ਹੈ। ਪੰਜਾਬ ਵਿਚੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਕੂਚ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਨ੍ਹਾਂ ਦੀ ਲ-ੜਾ- ਈ ਸਿਰਫ਼ ਕੇਂਦਰ ਸਰਕਾਰ ਨਾਲ ਹੈ। ਇਸ ਲਈ ਹਰਿਆਣਾ ਸਰਕਾਰ ਉਨ੍ਹਾਂ ਨਾਲ ਪੰਗਾ ਨਾ ਲਵੇ।
ਓਥੇ ਹੀ ਉਨ੍ਹਾਂ ਨੇ ਕਿਹਾ ਕਿ ਕਿ ਦਿੱਲੀ ਸਰਕਾਰ ਕੋਰੋਨਾ ਦਾ ਪ੍ਰਕੋਪ ਆਖ ਕੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਕਿਸੇ ਕਿਮਤ ਉਤੇ ਪਿੱਛੇ ਨਹੀਂ ਹਟਣਗੇ। ਭਾਵੇਂ ਦਿੱਲੀ ਜਾਣ ਲਈ ਸਰਕਾਰ ਮਨਜ਼ੂਰੀ ਦੇਵੇ ਅਤੇ ਭਾਵੇਂ ਨਾ ਦੇਵੇ ਉਹ ਦਿੱਲੀ ਵਿਚ ਪ੍ਰਦਰਸ਼ਨ ਜ਼ਰੂਰ ਕਰਕੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਪੰਜਾਬ ਫੇਰੀ ਦਾ ਖੁੱਲ੍ਹ ਕੇ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸੇ ਵੀ ਪਾਰਟੀ ਦੇ ਲੀਡਰ ਨੂੰ ਉਹ ਕਿਸਾਨਾਂ ਦੀ ਸਟੇਜ ਤੇ ਬੋਲਣ ਨਹੀਂ ਦੇਣਗੇ।
Previous Postਸਾਵਧਾਨ : ਕਨੇਡਾ ਦੇ ਏਅਰਪੋਰਟ ਤੋਂ ਹੀ ਮੋੜ ਦਿੱਤੇ ਜਾਣਗੇ ਇਹ ਲੋਕ ਇਸ ਕਾਰਨ -ਤਾਜਾ ਵੱਡੀ ਖਬਰ
Next Postਅਸਮਾਨ ਚੋ ਘਰ ਦੀ ਛੱਤ ਪਾੜ ਕੇ ਡਿੱਗੀ ਇਹ ਛੈਅ, ਕਰ ਗਈ ਮਾਲੋ ਮਾਲ ਮਿਲੇ 10 ਕਰੋੜ