ਇਥੇ ਅਚਾਨਕ ਧਮਾਕਾ ਹੋਣ ਕਾਰਨ ਘਰ ਦੀ ਡਿੱਗੀ ਛੱਤ , ਪਰਿਵਾਰ ਦੇ 5 ਜੀਆਂ ਦੀ ਮੌਤ

ਆਈ ਤਾਜਾ ਵੱਡੀ ਖਬਰ

ਕਈ ਵਾਰ ਜਾਣੇ ਅਣਜਾਣੇ ਦੇ ਵਿੱਚ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ, ਜਿਨਾਂ ਹਾਦਸਿਆਂ ਦੇ ਵਿੱਚ ਬਹੁਤ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ। ਆਏ ਦਿਨੀ ਘਰਾਂ ਦੇ ਵਿੱਚ ਸਿਲੰਡਰ ਫਟਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ, ਜਿਹੜਾ ਇੱਕ ਬੇਹਦ ਹੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਇਸੇ ਵਿਚਾਲੇ ਹੁਣ ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਸਿਲੰਡਰ ਦੇ ਧਮਾਕੇ ਦੇ ਕਾਰਨ ਘਰ ਦੀ ਛੱਤ ਡਿੱਗ ਗਈ l ਜਿਸ ਦੌਰਾਨ ਇੱਕ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਇਹ ਰੂਹ ਕੰਬਾਊ ਮਾਮਲਾ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਤੂੰ ਸਾਹਮਣੇ ਆਇਆ l ਜਿੱਥੇ ਦੇਰ ਰਾਤ ਇਹ ਵੱਡਾ ਹਾਦਸਾ ਵਾਪਰ ਗਿਆ l ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਆਸ਼ਾਪੁਰੀ ਕਾਲੋਨੀ ‘ਚ ਸਿਲੰਡਰ ਫਟਣ ਕਾਰਨ ਇਕ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ l ਮਲਬੇ ਹੇਠ ਦੱਬ ਕੇ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋਈ ਹੈ । ਉਧਰ ਕਈ ਹੋਰ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦੀਆਂ ਗੱਲਾਂ ਵੀ ਆਖੀਆਂ ਜਾ ਰਹੀਆਂ ਹਨ । ਦੂਜੇ ਪਾਸੇ ਪੁਲਸ-ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ‘ਤੇ ਬਹੁਤ ਚੁੱਕੇ ਹਨ, ਜਿਨਾਂ ਵੱਲੋਂ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਹੁਣ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦਰਦਨਾਕ ਹਾਦਸੇ ਵਿੱਚ ਔਰਤਾਂ ਅਤੇ ਬੱਚਿਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਫਿਲਹਾਲ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ‘ਚ ਲੱਗੀਆਂ ਹੋਈਆਂ ਹਨ। ਪਰ ਇਸ ਦਰਦਨਾਕ ਹਾਦਸੇ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਦਹਿਸ਼ਤ ਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿਲਿੰਡਰ ਫਟਨ ਦਾ ਧਮਾਕਾ ਇਨਾ ਜਿਆਦਾ ਤੇਜ਼ ਸੀ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ l ਫਿਲਹਾਲ ਪੁਲਿਸ ਦੀਆਂ ਟੀਮਾਂ ਤੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਤੇ ਪਹੁੰਚ ਚੁੱਕੇ ਹਨ, ਜਿਨਾਂ ਦੇ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।