ਇਥੇ ਆਇਆ ਭਿਆਨਕ ਜਬਰਦਸਤ ਭੂਚਾਲ, ਕੰਬੀ ਧਰਤੀ- ਹੋਈਆਂ ਏਨੀਆਂ ਮੌਤਾਂ

ਆਈ ਤਾਜ਼ਾ ਵੱਡੀ ਖਬਰ 

ਕੁਦਰਤੀ ਆਫਤਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਜਗਹ ਤੇ ਕਈ ਵਾਰ ਭਿਆਨਕ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਕਰੋਨਾ ਤੋਂ ਬਾਅਦ ਲਗਾਤਾਰ ਇੱਕ ਤੋਂ ਬਾਅਦ ਇੱਕ ਕੁਦਰਤੀ ਆਫਤਾਂ ਦਸਤਕ ਦੇ ਰਹੀਆਂ ਹਨ ਜਿਸ ਕਾਰਨ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਹੁਣ ਇਥੇ ਆਇਆ ਭਿਆਨਕ ਜਬਰਦਸਤ ਭੂਚਾਲ, ਕੰਬੀ ਧਰਤੀ- ਹੋਈਆਂ ਏਨੀਆਂ ਮੌਤਾਂ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ, ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੈਕਸੀਕੋ ਦੀ ਰਾਜਧਾਨੀ ਵਿੱਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਅੱਜ ਇਹ ਭੂਚਾਲ ਦੇ ਝਟਕੇ ਦੇਰ ਰਾਤ 1 ਵਜੇ ਮਹਿਸੂਸ ਕੀਤੇ ਗਏ ਹਨ। ਉਥੇ ਹੀ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.8 ਮਾਪੀ ਗਈ ਹੈ। ਦੱਸਿਆ ਗਿਆ ਹੈ ਕਿ ਆਏ ਇਸ ਭੂਚਾਲ ਦਾ ਕੇਂਦਰ ਬਿੰਦੂ ਪੱਛਮੀ ਮਿਕੋਆਕਨ ‘ਚ ਪ੍ਰਸ਼ਾਂਤ ਤੱਟ ਦੇ ਨੇੜੇ ਦੱਖਣ-ਪੱਛਮ ‘ਚ ਕਰੀਬ 24.1 ਕਿਲੋਮੀਟਰ ਦੀ ਡੂੰਘਾਈ ‘ਤੇ ਦੱਸਿਆ ਗਿਆ ਹੈ ਜਿਸ ਦੀ ਜਾਣਕਾਰੀ ਦਿੰਦੇ ਹੋਏ ਅਮਰੀਕੀ ਭੂਵਿਗਿਆਨ ਸਰਵੇਖਣ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਭੂਚਾਲ ਤੋਂ ਤਿੰਨ ਦਿਨ ਪਹਿਲਾਂ ਪੱਛਮੀ ਅਤੇ ਮੱਧ ਮੈਕਸੀਕੋ ਵਿੱਚ ਆਏ 7.6 ਤੀਬਰਤਾ ਦੇ ਭੂਚਾਲ ਆਇਆ ਸੀ ਤੇ ਇਸ ਭੂਚਾਲ ਦੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਸੀ।

ਉੱਥੇ ਹੀ ਆਏ ਇਸ ਭੂਚਾਲ ਬਾਰੇ ਜਾਣਕਾਰੀ ਦਿੰਦੇ ਹੋਏ ਜਿਥੇ ਰਾਸ਼ਟਰਪਤੀ ਵੱਲੋਂ ਟਵੀਟ ਕੀਤਾ ਗਿਆ ਹੈ ਤੇ ਉਨ੍ਹਾਂ ਦੱਸਿਆ ਕਿ ਇਸ ਹਫਤੇ ਵਿੱਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਥੇ ਹੀ ਉਨ੍ਹਾਂ ਦੱਸਿਆ ਕਿ ਪੂਰੇ ਰਾਜ ਵਿੱਚ ਭੂਚਾਲ ਦੇ ਝਟਕੇ ਲੋਕਾਂ ਵੱਲੋਂ ਮਹਿਸੂਸ ਕੀਤੇ ਗਏ ਜਿਸ ਕਾਰਨ ਲੋਕਾਂ ਵਿਚ ਡਰ ਵੀ ਵੇਖਿਆ ਜਾ ਰਿਹਾ ਹੈ।

ਮੈਕਸੀਕੋ ਦੇ ਰਾਸ਼ਟਰਪਤੀ ਆਂਦਰੇਸ ਮੈਨੁਅਲ ਲੋਪੇਜ਼ ਓਬਰਾਡੋਰ ਨੇ ਟਵੀਟ ਕੀਤਾ ਕਿ ਇਹ ਸੋਮਵਾਰ ਦੇ ਭੂਚਾਲ ਤੋਂ ਬਾਅਦ ਦੇ ਝਟਕੇ ਸਨ, ਜੋ ਕੋਲੀਮਾ, ਜੈਲਿਸਕੋ ਅਤੇ ਗੁਆਰੇਰੋ ਰਾਜਾਂ ਵਿੱਚ ਵੀ ਮਹਿਸੂਸ ਕੀਤੇ ਗਏ। ਉੱਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਰਾਸ਼ਟਰਪਤੀ ਵੱਲੋਂ ਦੱਸਿਆ ਗਿਆ ਹੈ ਕਿ ਇਸ ਆਏ ਭੂਚਾਲ਼ ਦੇ ਵਿਚ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ।