ਇਥੇ ਆਇਆ ਭਿਆਨਕ ਭੂਚਾਲ ਲੱਗਾ ਲਾਸ਼ਾਂ ਦਾ ਢੇਰ , ਬਚਾਅ ਕਾਰਜ ਜੋਰਾਂ ਤੇ ਜਾਰੀ – ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਭਿਆਨਕ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਵਿੱਚ ਕਈ ਲੋਕ ਅਜੇ ਵੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੇ ਹਨ। ਉਥੇ ਹੀ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਇਨ੍ਹਾਂ 17 ਦਿਨਾਂ ਦੇ ਵਿਚ ਹੁਣ ਤੱਕ ਬਹੁਤ ਦੇਸ਼ਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਜਿੱਥੇ ਕਈ ਜਗ੍ਹਾ ਤੇ ਭਾਰੀ ਨੁਕਸਾਨ ਵੀ ਹੋਇਆ ਹੈ।

ਹੁਣ ਇਥੇ ਭਿਆਨਕ ਭੂਚਾਲ ਆਇਆ ਹੈ ਜਿਥੇ ਲਾਸ਼ਾਂ ਦੇ ਢੇਰ ਲੱਗੇ ਹਨ ਅਤੇ ਰਾਹਤ ਕਾਰਜ ਜਾਰੀ ਹਨ ਜਿੱਥੇ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਫ਼ਗ਼ਾਨਿਸਤਾਨ ਤੋਂ ਸਾਹਮਣੇ ਆਇਆ ਜਿੱਥੇ ਸੋਮਵਾਰ ਨੂੰ ਅਫ਼ਗ਼ਾਨਿਸਤਾਨ ਦੇ ਪੱਛਮ ਵਿਚ ਸਥਿਤ ਬਗਦੀਸ ਸੂਬੇ ਵਿੱਚ ਭਿਆਨਕ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਦੁਪਹਿਰ ਦੇ ਸਮੇਂ ਇੱਥੇ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉਥੇ ਹੀ ਇਸਦਾ ਅਸਰ ਨਾਲ ਲਗਦੇ ਤੁਰਕਮੇਨਿਸਤਾਨ ਵਿਚ ਵੀ ਵੇਖਿਆ ਗਿਆ ਹੈ।

ਇਹ ਭੂਚਾਲ ਦੁਪਹਿਰ ਦੇ ਦੋ ਵਜੇ ਦੇ ਕਰੀਬ 5.3 ਤੀਬਰਤਾ ਨਾਲ ਆਇਆ, ਇਸ ਤੋਂ ਬਾਅਦ ਦੂਜਾ ਭੂਚਾਲ ਸ਼ਾਮ 4 ਵਜੇ 4.9 ਤੀਬਰਤਾ ਨਾਲ ਆਇਆ। ਜਿੱਥੇ ਇਸ ਭੂਚਾਲ ਨਾਲ ਸਰਹੱਦੀ ਇਲਾਕਾ ਬੁਰੀ ਤਰ੍ਹਾਂ ਹਿੱਲ ਗਿਆ ਹੈ। ਇਸ ਭੂਚਾਲ ਬਾਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਅਧਿਕਾਰੀਆਂ ਨੇ ਦਸਿਆ ਹੈ ਕਿ ਇਸ ਹਾਦਸੇ ਵਿਚ ਘਟ ਤੋਂ ਘਟ 22 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਉਥੇ ਹੀ ਇਸ ਭੂਚਾਲ ਨਾਲ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਵਿਚ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਦੂਰ-ਦੁਰਾਡੇ ਦੇ ਪਿੰਡਾਂ ਵਿਚ ਵੀ ਅਜੇ ਤੱਕ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਭੁਚਾਲ ਦੀ ਲਪੇਟ ਵਿੱਚ ਆਉਣ ਕਾਰਨ ਮੌਤਾਂ ਦੀ ਗਿਣਤੀ ਵਧ ਸਕਦੀ ਹੈ। ਆਏ ਇਸ ਭੂਚਾਲ ਨਾਲ ਭਾਰੀ ਜਾਨੀ ਮਾਲੀ ਨੁਕਸਾਨ ਹੋਇਆ ਹੈ।