ਇਥੇ ਕਰੋਨਾ ਨੇ ਮਚਾਈ ਹਾਹਾਕਾਰ, ਸਕੂਲਾਂ ਨੂੰ ਬੰਦ ਕਰਨ ਦੇ ਜਾਰੀ ਹੋਏ ਹੁਕਮ, ਮਚੀ ਤੜਥਲੀ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਅਤੇ ਇਸ ਦੀ ਲਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਕਈ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਅਤੇ ਬਹੁਤ ਸਾਰੇ ਪਰਵਾਰਾਂ ਵਿੱਚ ਇਸ ਕਰੋਨਾ ਨੇ ਦਹਿਸ਼ਤ ਦਾ ਮਾਹੌਲ ਤੱਕ ਪੈਦਾ ਕਰ ਦਿੱਤਾ। ਇਸ ਕਰੋਨਾ ਨੇ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਭਾਰੀ ਤਬਾਹੀ ਮਚਾਈ ਹੈ ਅਤੇ ਮੌਤਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਅਮਰੀਕਾ ਵਿੱਚ ਹੈ। ਜਿੱਥੇ ਸਾਰੇ ਦੇਸ਼ਾਂ ਵਿੱਚ ਕੋਰੋਨਾ ਟੀਕਾਕਰਨ ਅਤੇ ਪਾਬੰਦੀਆਂ ਦੇ ਜ਼ਰੀਏ ਇਸ ਕਰੋਨਾ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ ਅਤੇ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਵੀ ਦਰਜ ਕੀਤਾ ਜਾ ਰਿਹਾ ਹੈ।

ਹੁਣ ਇੱਥੇ ਕਰੋਨਾ ਨੇ ਹਾਹਾਕਾਰ ਮਚਾਈ ਹੈ ਜਿੱਥੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਬੀਤੇ ਕੁੱਝ ਸਮੇਂ ਤੋਂ ਜਿੱਥੇ ਕਰੋਨਾ ਦੀ ਚੌਥੀ ਲਹਿਰ ਚੀਨ ਦੇ ਵਿਚ ਫਿਰ ਤੋਂ ਹਾਵੀ ਹੁੰਦੀ ਜਾ ਰਹੀ ਹੈ। ਜਿਥੇ ਪਿਛਲੇ ਚਾਰ ਹਫ਼ਤਿਆਂ ਤੋਂ 10 ਵੱਡੇ ਸ਼ਹਿਰਾਂ ਵਿੱਚ ਲਗਾਤਾਰ ਤਾਲਾਬੰਦੀ ਕੀਤੀ ਗਈ ਹੈ। ਜਿੱਥੇ ਇਨ੍ਹਾਂ ਪਾਬੰਦੀਆਂ ਦੇ ਚਲਦੇ ਹੋਏ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਹੁਣ ਚੀਨ ਦੇ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਹਾਹਾਕਾਰ ਮਚੀ ਹੋਈ ਹੈ, ਜਿੱਥੇ ਰਾਜਧਾਨੀ ਬੀਜਿੰਗ ਦੇ ਵਿੱਚ ਲਗਾਤਾਰ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹੁਣ ਟੈਸਟਿੰਗ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ।

ਉੱਥੇ ਹੀ ਸ਼ੁੱਕਰਵਾਰ ਨੂੰ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਪਰ ਅਜੇ ਤਕ ਸਿੱਖਿਆ ਵਿਭਾਗ ਵੱਲੋਂ ਇਸ ਬਾਰੇ ਕੋਈ ਵੀ ਸਪਸ਼ਟ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ ਕਿ ਬੱਚਿਆਂ ਦੀ ਪੜਾਈ ਆਨਲਾਇਨ ਜਾਰੀ ਰੱਖੀ ਜਾਵੇਗੀ ਜਾਂ ਕੁਝ ਮਹੱਤਵਪੂਰਨ ਪ੍ਰੀਖਿਆਵਾਂ ਦੇਣ ਦੀ ਇਜ਼ਾਜ਼ਤ ਬੱਚਿਆਂ ਨੂੰ ਦਿੱਤੀ ਜਾਵੇਗੀ ਜਾਂ ਨਹੀਂ।

ਬੀਜਿੰਗ ਦੇ ਵਿੱਚ ਜਿੱਥੇ ਕਈ ਸ਼ਹਿਰਾਂ ਵਿੱਚ ਸ਼ੁਕਰਵਾਰ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਉਥੇ ਹੀ ਲੋਕਾਂ ਨੂੰ ਘਰ ਰਹਿਣ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਕਰੋਨਾ ਦੇ ਮਾਮਲੇ ਵਧਣ ਦੇ ਨਾਲ ਜਿਥੇ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਉਥੇ ਹੀ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਵੀ ਦਰਪੇਸ਼ ਆ ਰਹੀਆਂ ਹਨ।