ਇਥੇ ਪਿੰਡ ਚ ਤੇਂਦੂਏ ਨੇ ਕੀਤਾ ਹਮਲਾ, ਇਲਾਕੇ ਚ ਪੈ ਦਹਿਸ਼ਤ- ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵੱਖ ਵੱਖ ਹਾਦਸਿਆਂ ਦੇ ਕਾਰਨ ਜਿੱਥੇ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਹਾਦਸਿਆਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਬਹੁਤ ਸਾਰੇ ਜੰਗਲੀ ਜਾਨਵਰ ਜਦੋਂ ਇਨਸਾਨੀ ਦੁਨੀਆ ਦੇ ਵਿੱਚ ਆਉਂਦੇ ਹਨ, ਤਾਂ ਉਹਨਾਂ ਵੱਲੋ ਡਰਦੇ ਹੋਏ ਕਈ ਆਪਣੇ ਬਚਾਅ ਲਈ ਉਹਨਾਂ ਜੰਗਲੀ ਜਾਨਵਰਾਂ ਵੱਲੋਂ ਇਨਸਾਨ ਉੱਪਰ ਵਾਰ ਕਰ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉੱਥੇ ਹੀ ਇਨ੍ਹਾਂ ਨੂੰ ਜਿੱਥੇ ਲੋਕਾਂ ਵੱਲੋਂ ਡਰਦੇ ਹੋਏ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਜਾਂਦੀਆਂ ਹਨ।

ਹੁਣ ਇੱਥੇ ਤੇਂਦੂਏ ਵੱਲੋਂ ਹਮਲਾ ਕੀਤਾ ਗਿਆ ਹੈ ਜਿਸ ਕਾਰਨ ਇਲਾਕੇ ਵਿੱਚ ਭਾਜੜਾਂ ਪੈ ਗਈਆਂ ਹਨ ਅਤੇ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਜ਼ਿਲ੍ਹਾ ਪਾਣੀਪਤ ਦੇ ਅਧੀਨ ਆਉਂਦੇ ਪਿੰਡ ਬਹਿਰਾਮਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੇ ਕੱਲ ਇਸ ਪਿੰਡ ਵਿਚ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਖੇਤਾਂ ਵਿੱਚ ਕੰਮ ਕਰ ਰਹੇ ਇੱਕ ਕਿਸਾਨ ਵੱਲੋਂ ਘੁੰਮਦੇ ਹੋਏ ਤੇਂਦੁਏ ਨੂੰ ਦੇਖਿਆ ਗਿਆ ਸੀ।

ਜਿਸ ਦੀ ਸੂਚਨਾ ਪੁਲਸ ਵੱਲੋਂ ਪਿੰਡ ਵਿੱਚ ਜਾ ਕੇ ਦਿੱਤੀ ਗਈ ਅਤੇ ਪਿੰਡ ਵਾਸੀਆਂ ਵੱਲੋਂ ਜਿਥੇ ਇਸ ਤੇਂਦੁਏ ਬਾਰੇ ਤੁਰੰਤ ਹੀ ਜੰਗਲਾਤ ਵਿਭਾਗ ਨੂੰ ਸੂਚਿਤ ਕੀਤਾ ਗਿਆ ਅਤੇ ਜਿੱਥੇ ਦੇਰ ਰਾਤ ਵਿੱਚ ਜੰਗਲਾਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਦੀ ਭਾਲ ਸ਼ੁਰੂ ਕੀਤੀ ਗਈ ਅਤੇ ਇਸ ਸਥਿਤੀ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਚ 3 ਲੋਕ ਜ਼ਖਮੀ ਵੀ ਹੋਏ ਹਨ।

ਜਿੱਥੇ ਦੋ-ਤਿੰਨ ਪਿੰਡਾਂ ਦੇ ਲੋਕਾਂ ਵੱਲੋਂ ਇਸ ਨੂੰ ਕਾਬੂ ਕਰਨ ਵਿੱਚ ਜੰਗਲਾਤ ਵਿਭਾਗ ਦੀ ਟੀਮ ਦੇ ਅਧਿਕਾਰੀਆਂ ਦੀ ਮਦਦ ਕੀਤੀ ਗਈ ਹੈ। ਉਥੇ ਹੀ ਜੰਗਲਾਤ ਵਿਭਾਗ ਦੇ ਤਿੰਨ ਲੋਕਾਂ ਦੇ ਜ਼ਖਮੀ ਹੋਣ ਤੋਂ ਬਾਅਦ ਵੀ ਟੀਮ ਵੱਲੋਂ ਹਿੰਮਤ ਦਿਖਾਉਂਦੇ ਹੋਏ ਇਸ ਤੇਂਦੂਏ ਨੂੰ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੂੰ ਸੁੱਖ ਦਾ ਸਾਹ ਆਇਆ ਹੈ।