ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੇ ਕਹਿਰ ਕਾਰਨ ਬਹੁਤ ਸਾਰੀ ਦੁਨੀਆ ਇਸ ਦੀ ਚਪੇਟ ਵਿਚ ਆ ਚੁੱਕੀ ਹੈ। ਹਸਪਤਾਲਾਂ ਦੇ ਵਿਚ ਜਿੱਥੇ ਆ ਰਹੇ ਮਰੀਜ਼ਾਂ ਲਈ ਬੈਡ ਦੀ ਕਮੀ ਸਾਹਮਣੇ ਆ ਰਹੀ ਹੈ ਉੱਥੇ ਹੀ ਆਕਸੀਜਨ ਦੀ ਕਮੀ ਵੀ ਸਾਹਮਣੇ ਆਉਣ ਨਾਲ ਸਰਕਾਰ ਵੱਲੋਂ ਉਦਯੋਗਾਂ ਵਿੱਚ ਆਕਸੀਜਨ ਦੀ ਸਪਲਾਈ ਨੂੰ ਬੰਦ ਕਰ ਦਿੱਤਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਜਿਥੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਉੱਥੇ ਹੀ ਇਸ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।
ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਦੀਆਂ ਸਰਕਾਰਾਂ ਨੂੰ ਆਪਣੇ ਹਿਸਾਬ ਨਾਲ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ। ਹੁਣ ਇਥੇ ਪਿੰਡ ਵਿਚ ਇਕ ਹਫਤੇ ਵਿਚ 35 ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ। ਹਰਿਆਣਾ ਸੂਬੇ ਦੇ ਰੋਹਤਕ ਦੇ ਪਿੰਡ ਟਿਟੋਲੀ ਵਿੱਚ ਇੱਕ ਹਫਤੇ ਦੇ ਅੰਦਰ ਹੀ 35 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਰਨ ਵਾਲੇ ਲੋਕਾਂ ਵਿੱਚ ਨੌਜਵਾਨ ਹੀ ਸ਼ਾਮਲ ਹਨ। ਪਿੰਡ ਵਿੱਚ ਅਜਿਹੇ ਲੋਕ 50 ਦੀ ਗਿਣਤੀ ਤੱਕ ਦੇ ਹਨ, ਜਿਨ੍ਹਾਂ ਨੂੰ ਬੁਖ਼ਾਰ ਹੋ ਰਿਹਾ ਹੈ ਅਤੇ ਆਕਸੀਜਨ ਦੀ ਕਮੀ ਵੀ ਹੈ।
ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕੋਰੋਨਾ ਟੈਸਟ ਅਤੇ ਟੀਕਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਪਿੰਡ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਪਰ ਪਿੰਡ ਵਾਸੀਆਂ ਵੱਲੋਂ ਸੈਂਪਲ ਦੇਣ ਤੋਂ ਇਨਕਾਰ ਕੀਤਾ ਗਿਆ ਸੀ। ਪਿੰਡ ਦੇ ਬਹੁਤ ਸਾਰੇ ਲੋਕ ਇਹਨਾਂ ਮੌਤਾਂ ਦਾ ਕਾਰਨ ਕਰੋਨਾ ਦੱਸ ਰਹੇ ਹਨ। ਇਨ੍ਹਾਂ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਅੰਤਿਮ ਸੰਸਕਾਰ ਬਿਨਾਂ ਜਾਂਚ ਦੇ ਹੀ ਕੀਤਾ ਜਾ ਰਿਹਾ ਹੈ। ਇਸ ਲਈ ਇਸ ਬਾਰੇ ਕੁਝ ਵੀ ਕਹਿਣਾ ਨਹੀਂ ਹੈ।
ਪਿੰਡ ਦੇ ਲੋਕਾਂ ਨੂੰ ਇਕੱਠ ਕਰਨ ਤੋਂ ਮਨਾ ਕੀਤਾ ਗਿਆ ਹੈ ਤੇ ਉਥੇ ਹੀ ਲੋਕਾਂ ਵੱਲੋਂ ਇਕੱਠੇ ਹੋ ਕੇ ਹੁੱਕਾ ਪੀਣ ਅਤੇ ਤਾਸ਼ ਖੇਡਣ ਤੋਂ ਵੀ ਮਨਾਹੀ ਕਰ ਦਿੱਤੀ ਗਈ ਹੈ। ਪਿੰਡ ਵਾਸੀਆਂ ਨੂੰ ਮਾਸਕ ਦਾ ਇਸਤੇਮਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿੰਡ ਦੀ ਇਸ ਘਟਨਾ ਬਾਰੇ ਪਿੰਡ ਦੇ ਸਰਪੰਚ ਵੱਲੋਂ ਸਿਹਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਹੈ।