ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਲੋਕਾਂ ਦੀ ਸੁਰੱਖਿਆ ਵਾਸਤੇ ਸਰਕਾਰ ਵੱਲੋਂ ਪੁਲਸ ਨੂੰ ਤਾਇਨਾਤ ਕੀਤਾ ਜਾਂਦਾ ਹੈ ਅਤੇ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਵੀ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਸ਼ਲਾਘਾਯੋਗ ਕਦਮ ਚੁੱਕੇ ਜਾਂਦੇ ਹਨ। ਪੁਲਿਸ ਦੇ ਕਾਰਨ ਜਿੱਥੇ ਬਹੁਤ ਸਾਰੇ ਅਪਰਾਧਾਂ ਨੂੰ ਠੱਲ੍ਹ ਪਾਈ ਜਾਂਦੀ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਲਈ ਤੈਨਾਤ ਕੀਤੀ ਗਈ ਪੁਲਿਸ ਵੱਲੋਂ ਕਈ ਵਾਰ ਅਜਿਹੀਆਂ ਘਟਨਾਵਾਂ ਨੂੰ ਵੀ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਖਾਕੀ ਸ਼ਰਮਸਾਰ ਹੋ ਜਾਂਦੀ ਹੈ। ਅਜਿਹੇ ਬਹੁਤ ਸਾਰੇ ਮਾਮਲੇ ਅਕਸਰ ਹੀ ਸੋਸ਼ਲ ਮੀਡੀਆ ਤੇ ਵੀ ਸਾਹਮਣੇ ਆ ਜਾਂਦੇ ਹਨ।
ਜਿਸ ਕਾਰਨ ਬਹੁਤ ਸਾਰੇ ਅਧਿਕਾਰੀਆਂ ਨੂੰ ਮਾਫੀ ਤਕ ਵੀ ਮੰਗਣੀ ਪੈ ਜਾਂਦੀ ਹੈ। ਹੁਣ ਇੱਥੇ ਪੁਲਿਸ ਦੇ ਤਸ਼ੱਦਦ ਤੋਂ ਭੜਕੇ ਕਿਸਾਨਾਂ ਵੱਲੋਂ ਪੁਲਸ ਦੀ ਗੱਡੀ ਤੇ ਅੱਗ ਲਗਾਈ ਗਈ ਹੈ ਅਤੇ ਵੱਡਾ ਹੰਗਾਮਾ ਹੋਇਆ ਹੈ। ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਿਹਾਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਿਸਾਨਾਂ ਤੇ ਕੀਤੇ ਗਏ ਪੁਲਸ ਵੱਲੋਂ ਲਾਠੀਚਾਰਜ ਦੇ ਚਲਦਿਆਂ ਹੋਇਆਂ ਕਿਸਾਨਾਂ ਵੱਲੋਂ ਗੁੱਸੇ ਵਿਚ ਆ ਕੇ ਇਕ ਪਾਵਰ ਪਲਾਂਟ ਵਿਚ ਹੰਗਾਮਾ ਕੀਤਾ ਗਿਆ ਹੈ ਅਤੇ ਗੇਟ ਨੂੰ ਅਤੇ ਪੁਲੀਸ ਦੀ ਗੱਡੀ ਨੂੰ ਅੱਗ ਲਗਾਈ ਗਈ ਹੈ। ਦੱਸਦੀ ਹੈ ਕਿ ਜਿੱਥੇ 2010-11 ਦੇ ਵਿਚ ਇਕ ਪਾਵਰ ਪਲਾਂਟ ਲਈ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਸੀ।
ਜਿੱਥੇ ਇਹ ਪਾਵਰ ਪਲਾਂਟ ਚੌਸਾ ਦੇ ਵਿੱਚ ਹੈ। ਉੱਥੇ ਹੀ ਹੁਣ ਕੰਪਨੀ ਵੱਲੋਂ ਜਦੋਂ 2022 ਦੇ ਵਿੱਚ ਪਹਿਲਾਂ ਤੋਂ ਤੈਅ ਕੀਤੀ ਗਈ ਰਾਸ਼ੀ ਦੇ ਅਨੁਸਾਰ ਐਕਵਾਇਰ ਕੀਤੀ ਗਈ ਜ਼ਮੀਂਨ ਦੇ ਪੈਸੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ ਉਥੇ ਹੀ ਦੱਸ ਦਈਏ ਕਿ ਕਿਸਾਨਾ ਵੱਲੋਂ ਹੁਣ ਨਵੇਂ ਰੇਟ ਦੇ ਅਨੁਸਾਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਗੱਲ ਨੂੰ ਲੈ ਕੇ ਜਿੱਥੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ ਅਤੇ ਪੁਲਿਸ ਵੱਲੋਂ ਕਿਸਾਨਾਂ ਦੇ ਘਰਾਂ ਵਿਚ ਔਰਤਾਂ ਅਤੇ ਬੱਚਿਆਂ ਉੱਪਰ ਲਾਠੀਚਾਰਜ ਕੀਤਾ ਗਿਆ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਗੁੱਸੇ ਵਿਚ ਆ ਕੇ ਪੁਲਸ ਦੀ ਗੱਡੀ ਨੂੰ ਅੱਗ ਲਗਾ ਦਿੱਤੀ ਗਈ ਅਤੇ ਪਾਵਰ ਪ੍ਰਾਜੈਕਟ ਦੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ ਗਿਆ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ।
Previous Postਪੰਜਾਬ: 7 ਮਹੀਨੇ ਪਹਿਲਾਂ ਵਿਆਹੀ ਧੀ ਦੀ ਲਾਸ਼ ਦੇਖ ਮਾਪਿਆਂ ਦੀਆਂ ਨਿਕਲੀਆਂ ਧਾਹਾਂ, ਰੋ ਰੋ ਹੋਇਆ ਬੁਰਾ ਹਾਲ
Next Postਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਆਂਗਣਵਾੜੀ ਕੇਂਦਰਾਂ ਚ ਇੰਝ ਹੋਵੇਗੀ ਰਾਸ਼ਨ ਦੀ ਸਪਲਾਈ