ਇਥੇ ਮੱਚ ਗਿਆ ਹੜਕੰਪ ਚਲੇ ਸ਼ਰੇਆਮ ਇੱਟਾਂ ਰੋੜੇ – ਪੁਲਸ ਮੁਲਾਜਮ ਕੀਤੇ ਗਏ ਜਖਮੀ ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ 

ਆਏ ਦਿਨ ਹੀ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿੱਥੇ ਲੋਕਾਂ ਵੱਲੋਂ ਪੈਸਾ ਕਮਾਉਣ ਦੇ ਚੱਲਦੇ ਹੋਏ ਅਜਿਹੇ ਗਲਤ ਤਰੀਕੇ ਅਪਣਾਏ ਜਾਂਦੇ ਹਨ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਲੋਕਾਂ ਵੱਲੋਂ ਜਲਦ ਅਮੀਰ ਹੋਣ ਦੇ ਚੱਕਰ ਵਿਚ ਅਜਿਹੇ ਗੁਨਾਹਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ ਬਾਅਦ ਵਿੱਚ ਭੁਗਤਣਾ ਪੈਂਦਾ ਹੈ। ਲੋਕਾਂ ਵੱਲੋਂ ਜਿੱਥੇ ਅਜਿਹੀਆ ਗਲਤ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਜਿਸ ਦੇ ਚੱਲਦੇ ਹੋਏ ਸਮਾਜ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਜਾਂਦਾ ਹੈ। ਅਜਿਹੇ ਦੋਸ਼ੀਆਂ ਦੀ ਕੀਤੀ ਦਾ ਖਮਿਆਜਾ ਉਨ੍ਹਾਂ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਇਸ ਵਿੱਚ ਕਿਤੇ ਵੀ ਸ਼ਾਮਲ ਨਹੀਂ ਹੁੰਦੇ।

ਹੁਣ ਉੱਥੇ ਹੜਕੰਪ ਮਚ ਗਿਆ ਹੈ ਜਿਥੇ ਸ਼ਰੇਆਮ ਇੱਟਾਂ ਰੋੜੇ ਚੱਲਣ ਕਾਰਨ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ ਅਤੇ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਕੱਲ੍ਹ ਪਿੰਡ ਘੁੰਨਸ ਵਿਖੇ ਪਿੰਡ ਦੇ ਬਾਹਰ ਬਾਹਰ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਜਿੱਥੇ ਇਕ ਸੁਨਸਾਨ ਕੋਠੀ ਵਿਚ ਬਹੁਤ ਸਾਰੇ ਪਸ਼ੂਆਂ ਨੂੰ ਰੱਖਿਆ ਗਿਆ ਸੀ ਜਿਨ੍ਹਾਂ ਨੂੰ ਉਥੇ ਵੱਢ ਟੁੱਕ ਕਰਕੇ ਉਨ੍ਹਾਂ ਦਾ ਮਾਸ ਸ਼ਹਿਰ ਵਿਚ ਵੇਚਿਆ ਜਾਂਦਾ ਸੀ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਾਸੀਆਂ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਹਿਰਾਸਤ ਵਿੱਚ ਲਿਆ ਗਿਆ।

ਇਸ ਮਾਮਲੇ ਨੂੰ ਲੈ ਕੇ ਜਦੋਂ ਜੇ ਸੀ ਬੀ ਮਸ਼ੀਨ ਮੰਗਵਾ ਕੇ ਮਕਾਨ ਦੀ ਖੁਦਾਈ ਕੀਤੀ ਜਾਣੀ ਸ਼ੁਰੂ ਕੀਤੀ ਗਈ ਤਾਂ, ਉਸ ਸਮੇਂ ਉਸ ਜਗ੍ਹਾ ਤੋਂ ਜਿੱਥੇ ਗਊ ਵੰਸ਼ ਦੀ ਚਰਬੀ ਅਤੇ ਹੋਰ ਅੰਗ ਮਿਲੇ, ਇਸ ਘਟਨਾ ਦਾ ਖੁਲਾਸਾ ਹੁੰਦੇ ਹੀ ਪਿੰਡ ਵਾਸੀ ਵਾਸੀ ਭੜਕ ਗਏ ਅਤੇ ਉਨ੍ਹਾਂ ਵੱਲੋਂ ਦੋਸ਼ੀ ਉਪਰ ਹਮਲਾ ਕਰ ਦਿੱਤਾ ਗਿਆ, ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਇਸ ਨਾਲ ਪੂਰੇ ਪਿੰਡ ਦੀ ਬਦਨਾਮੀ ਹੁੰਦੀ ਹੈ।

ਪੁਲੀਸ ਵੱਲੋਂ ਜਿੱਥੇ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਉਥੇ ਹੀ ਰੋਹ ਵਿੱਚ ਆਏ ਲੋਕਾਂ ਵੱਲੋਂ ਇੱਟਾਂ-ਵੱਟਿਆਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਵਿੱਚ ਇਸ ਘਟਨਾ ਨੂੰ ਕਵਰ ਕਰਨ ਵਾਸਤੇ ਆਏ ਪੱਤਰਕਾਰ ਭਾਈਚਾਰੇ ਦੇ ਕਈ ਲੋਕ ਵਾਲ-ਵਾਲ ਬਚੇ ਹਨ। ਉੱਥੇ ਹੀ ਕਈ ਪੁਲਸ ਮੁਲਾਜ਼ਮ ਇਸ ਘਟਨਾ ਦਾ ਸ਼ਿਕਾਰ ਹੋਏ ਹਨ।