ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਅਜੇ ਤੱਕ ਕਰੋਨਾ ਦੀ ਅਗਲੀ ਲਹਿਰ ਦੀ ਮਚਾਈ ਹੋਈ ਹਾਹਾਕਾਰ ਘਟ ਨਹੀ ਹੋਈ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦਾ ਹੈ। ਦੇਸ਼ ਅੰਦਰ ਵਾਪਰਨ ਵਾਲੇ ਬਹੁਤ ਸਾਰੇ ਅਜਿਹੇ ਹਾਦਸੇ ਹੁੰਦੇ ਹਨ ਜੋ ਲੋਕਾਂ ਦੇ ਮਨਾਂ ਉਪਰ ਅਸਰ ਪਾਉਂਦੇ ਹਨ। ਜਿਸ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਹੁੰਦਾ ਹੈ। ਵਾਪਰਨ ਵਾਲੀਆਂ ਅਜਿਹੀਆਂ ਮੰ-ਦ-ਭਾ-ਗੀ-ਆਂ ਘਟਨਾਵਾਂ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇ-ਸ ਪਹੁੰਚਦੀ ਹੈ।
ਜਦੋਂ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਧਾਰਮਿਕ ਸਥਾਨਾਂ ਨਾਲ ਜੁੜੀਆਂ ਹੁੰਦੀਆਂ ਹਨ। ਹੁਣ ਇੱਥੇ ਕਹਿਰ ਵਾਪਰਿਆ ਹੈ ਜਿਸ ਕਾਰਨ ਸਾਰੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਵਿਖੇ ਪਿੰਡ ਟੱਲੇਵਾਲ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਵਿੱਚ ਵਾਪਰੀ ਇਸ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨ ਭੇਟ ਹੋ ਗਿਆ ਹੈ।
ਜਦ ਕਿ ਸਮੁੱਚੀ ਕਮੇਟੀ ਦੀ ਹਿੰਮਤ ਸਦਕਾ ਬਾਕੀ ਦੇ ਚਾਰ ਸਰੂਪ ਸੁਰੱਖਿਅਤ ਕਰਦੇ ਹੋਏ ਨੇੜੇ ਦੇ ਗੁਰਦੁਆਰਾ ਸਾਹਿਬ ਵਿਚ ਪਹੁੰਚਾ ਦਿੱਤੇ ਗਏ ਹਨ। ਅਗਨਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੇਵਾ ਸੰਭਾਲ ਕਰ ਕੇ ਗੋਇੰਦਵਾਲ ਸਾਹਿਬ ਲਈ ਰਵਾਨਾ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਵਿੱਚ ਵਾਪਰੀ ਇਸ ਘਟਨਾ ਲਈ ਪੰਜ ਪਿਆਰਿਆਂ ਦੀ ਟੀਮ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘ ਦੀ ਅਣਗਹਿਲੀ ਨੂੰ ਜ਼ਿੰ-ਮੇ-ਵਾ-ਰ ਠਹਿਰਾਇਆ ਗਿਆ ਹੈ।
ਕਿਉਂਕਿ ਰਾਤ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਸੁਖ-ਆਸਣ ਨਹੀਂ ਕੀਤਾ ਗਿਆ। ਜਿੱਥੇ ਅਚਾਨਕ ਅੱਗ ਲੱਗਣ ਕਾਰਨ ਸਰੂਪ ਅਗਨ ਭੇਟ ਹੋ ਗਿਆ। ਭਿਆਨਕ ਅੱਗ ਲੱਗਣ ਦੇ ਕਾਰਨ ਦਰਬਾਰ ਸਾਹਿਬ ਵਿੱਚ ਪਿਆ ਹੋਰ ਸਮਾਨ ਵੀ ਨੁ-ਕ-ਸਾ-ਨਿ-ਆ ਗਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਥੇ ਹੀ ਗ੍ਰੰਥੀ ਸਾਹਿਬ ਅਤੇ ਪ੍ਰਬੰਧਕਾਂ ਵੱਲੋਂ ਇਸ ਗਲਤੀ ਲਈ ਲਿਖਤੀ ਤੌਰ ਤੇ ਦੋਸ਼ ਕਬੂਲ ਕਰ ਲਿਆ ਗਿਆ ਹੈ। ਪ੍ਰਬੰਧਕਾਂ ਨੂੰ 18 ਅਪ੍ਰੈਲ ਨੂੰ ਤਖਤ ਸਾਹਿਬ ਤੇ ਤਲਬ ਕੀਤਾ ਗਿਆ ਹੈ। ਇਸ ਘਟਨਾ ਨੂੰ ਲੈ ਕੇ ਮਹਿਲ ਕਲਾਂ ਦੇ ਡੀ ਐਸ ਪੀ ਮੌਕੇ ਤੇ ਪੁੱਜੇ, ਜਿਨ੍ਹਾਂ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਇਸ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਅਨਿਲ ਕਪੂਰ ਦੀ ਮੌਤ ਤੇ ਪ੍ਰਸੰਸਕਾਂ ਚ ਛਾਈ ਸੋਗ ਦੀ ਲਹਿਰ
Next Postਪੰਜਾਬੀ ਇੰਡਸਟਰੀ ਚ ਛਾਈ ਸੋਗ ਦੀ ਲਹਿਰ – ਇਸ ਚੋਟੀ ਮਸ਼ਹੂਰ ਹਸਤੀ ਨੇ ਖੁਦ ਚੁਣੀ ਇਸ ਤਰਾਂ ਮੌਤ