ਆਈ ਤਾਜ਼ਾ ਵੱਡੀ ਖਬਰ
ਕਹਿੰਦੇ ਹਨ ਹਾਦਸਾ ਕਿਸੇ ਵੀ ਸਮੇਂ ਤੇ ਕਿਸੇ ਵੀ ਵਿਅਕਤੀ ਦੇ ਨਾਲ ਵਾਪਰ ਸਕਦਾ ਹੈ । ਕਈ ਵਾਰ ਇਹ ਹਾਦਸੇ ਇੰਨੇ ਜ਼ਿਆਦਾ ਦਰਦਨਾਕ ਹੁੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਰੂਹ ਤੱਕ ਕੰਬ ਉੱਠਦੀ ਹੈ ਤੇ ਅਜਿਹਾ ਹੀ ਇੱਕ ਰੁੂਹ ਕੰਬਾਊ ਦਰਦਨਾਕ ਹਾਦਸਾ ਤਮਿਲਨਾਡੂ ਦੇ ਵਿੱਚ ਵਾਪਰਿਆ । ਤਾਮਿਲਨਾਡੂ ਦੇ ਜ਼ਿਲ੍ਹਾ ਤੰਜਾਵੁਰ ਵਿੱਚ ਕਰੰਟ ਲੱਗਣ ਦੇ ਕਾਰਨ ਗਿਆਰਾਂ ਲੋਕਾਂ ਦੀ ਮੌਤ ਹੋ ਗਈ । ।। ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੇ ਵੱਲੋਂ ਅੱਜ ਯਾਨੀ ਕਿ ਬੁੱਧਵਾਰ ਨੂੰ ਇਸ ਬਾਬਤ ਇਕ ਟਵੀਟ ਕੀਤਾ ਗਿਆ ਅਤੇ ਉਨ੍ਹਾਂ ਨੇ ਟਵੀਟ ਕਰ ਕੇ ਇਸ ਵਾਪਰੀ ਇਸ ਦਰਦਨਾਕ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਤਾਮਿਲਨਾਡੂ ਵਿੱਚ ਬੇਹਦ ਦਰਦਨਾਕ ਹਾਦਸਾ ਵਾਪਰਿਆ ਹੈ।
ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਤਾਮਿਲਨਾਡੂ ਦੇ ਤੰਜਾਵੁਰ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰਮੋਦੀ ਨੇ ਇਸ ਦਰਦਨਾਕ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਤੇ ਉਨ੍ਹਾਂ ਆਖਿਆ ਕਿ ਇਸ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ । ਇਸ ਦੁੱਖ ਦੀ ਘੜੀ ਵਿੱਚ ਮੇਰੀ ਸੰਵੇਦਨਾ ਸਾਰੇ ਪੀੜਤ ਪਰਿਵਾਰਾਂ ਦੇ ਨਾਲ ਹੈ ਤੇ ਮੈਂ ਉਮੀਦ ਕਰਦਾ ਹਾਂ ਕਿ ਜ਼ਖ਼ਮੀ ਲੋਕ ਜਲਦ ਹੀ ਠੀਕ ਹੋ ਜਾਣ ।
ਉੱਥੇ ਹੀ ਇਸ ਦਰਦਨਾਕ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਪੁਲੀਸ ਨੇ ਦੱਸਿਆ ਕਿ ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੱਥ ਯਾਤਰਾ ਦੌਰਾਨ ਲੋਕ ਹਾਈ ਵੋਲਟੇਜ ਤਾਰ ਦੀ ਲਪੇਟ ‘ਚ ਆ ਗਏ। ਮਰਨ ਵਾਲਿਆਂ ‘ਚ ਕੁਝ ਬੱਚੇ ਵੀ ਸ਼ਾਮਲ ਹਨ।
ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਕਾਫੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਜੋ ਐਲਾਨ ਕੀਤਾ ਗਿਆ ਹੈ ਉਸ ਦੇ ਚੱਲਦੇ ਹੁਣ ਪੀਡ਼ਤ ਪਰਿਵਾਰਾਂ ਨੂੰ ਵੀ ਕੁਝ ਰਾਹਤ ਮਿਲੇਗੀ ।
Home ਤਾਜਾ ਖ਼ਬਰਾਂ ਇਥੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ , 11 ਜਾਣੀਆਂ ਦੀ ਹੋਈ ਮੌਤ , ਪ੍ਰਧਾਨਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Previous Postਇਥੇ ਪੋਤੀ ਦੇ ਜਨਮ ਤੇ ਕਿਸਾਨ ਏਨਾ ਖੁਸ਼ ਹੋਇਆ, ਕਰਤਾ ਅਜਿਹਾ ਸਵਾਗਤ, ਹੋਗੀ ਸਾਰੇ ਪਾਸੇ ਚਰਚਾ
Next Postਮਸ਼ਹੂਰ ਐਕਟਰ ਅਤੇ ਸਾਂਸਦ ਸੰਨੀ ਦਿਓਲ ਵਲੋਂ ਆਈ ਵੱਡੀ ਖਬਰ ,ਦਿੱਤਾ ਇਹ ਬਿਆਨ