ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਅੱਜ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਵੱਡੇ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਤਬਦੀਲੀ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਵਿਚ ਲਗਾਤਾਰ ਵਾਪਰ ਰਹੇ ਸੜਕ ਹਾਦਸੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਉਨ੍ਹਾਂ ਵੱਲੋਂ ਹੀ ਇਹ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਬੇਕਸੂਰਾਂ ਦੀ ਜਾਨ ਚਲੀ ਜਾਂਦੀ ਹੈ।
ਉਥੇ ਹੀ ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਹੁਣ ਇਥੇ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਹੋਈਆਂ ਮੌਤਾਂ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪੁਰਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਟਰੱਕ ਵੱਲੋਂ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਟਰੈਕਟਰ ਟਰਾਲੀ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਦਾਸਪੁਰ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਸਿਧੜਾਂ ਵਾਸੀ ਪਜਾਹ ਸਾਲਾ ਜੋਗਾ ਸਿੰਘ ਆਪਣੀ ਟਰੈਕਟਰ ਟਰਾਲੀ ਤੇ 20 ਸਾਲਾ ਕਾਰਜ ਸਿੰਘ ਦੇ ਨਾਲ ਜਾ ਰਿਹਾ ਸੀ। ਜੋ ਕਿ ਪੰਜਾਬ ਤੋਂ ਯੂਪੀ ਵਿੱਚ ਤੂੜੀ ਬਣਾਉਣ ਵਾਸਤੇ ਟਰੈਕਟਰ-ਟਰਾਲੀ ਅਤੇ ਤੂੜੀ ਬਣਾਉਣ ਵਾਲੀ ਮਸ਼ੀਨ ਲੈ ਕੇ ਜਾ ਰਹੇ ਸਨ ਜਦੋਂ ਰਾਜਪੁਰਾ ਦੇ ਅੰਬਾਲਾ ਨੈਸ਼ਨਲ ਹਾਈਵੇ ਤੇ ਪਹੁੰਚੇ ਤਾਂ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ ਜਿਸ ਦੀ ਰਫ਼ਤਾਰ ਕਾਫ਼ੀ ਤੇਜ਼ ਸੀ।
ਜਿੱਥੇ ਦੋਨਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਨਜ਼ਦੀਕ ਤੇ ਹਸਪਤਾਲ ਰਾਜਪੁਰਾ ਵਿਖੇ ਲਿਆਂਦਾ ਗਿਆ, ਜਿੱਥੇ 20 ਸਾਲਾ ਕਾਰਜ ਸਿੰਘ ਦੀ ਮੌਤ ਹੋ ਗਈ ਅਤੇ ਜੋਗਾ ਸਿੰਘ ਨੂੰ ਗੰਭੀਰ ਹਾਲਤ ਦੇ ਚਲਦੇ ਹੋਏ ਪਟਿਆਲਾ ਰੈਫਰ ਕੀਤਾ ਗਿਆ ਜਿਥੇ ਉਸ ਦੀ ਮੌਤ ਹੋ ਗਈ। ਦੋਹਾਂ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਪੰਜਾਬ ਸਰਕਾਰ ਨੇ ਕੀਤਾ ਦੁੱਧ ਦੀਆਂ ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ- ਕਿਸਾਨਾਂ ਲਈ ਖੁਸ਼ਖਬਰੀ
Next Postਕੇਂਦਰ ਸਰਕਾਰ ਨੇ ਭਗਵੰਤ ਮਾਨ ਸਰਕਾਰ ਨੂੰ ਦੇ ਦਿੱਤਾ ਹੁਣ ਵੱਡਾ ਝਟੱਕਾ – ਲਗਾ ਦਿੱਤੀ ਇਹ ਰੋਕ